Close

Medical screening of every person entering the district from outside areas would be ensured: Deputy Commissioner

Publish Date : 13/05/2020
DC

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਬਾਹਰੀ ਖੇਤਰਾਂ ਤੋਂ ਜ਼ਿਲ੍ਹੇ ਵਿੱਚ ਦਾਖਲ ਸਮੇਂ ਹਰ ਇੱਕ ਵਿਅਕਤੀ ਦੀ ਮੈਡੀਕਲ ਸਕਰੀਨਿੰਗ ਕਰਨੀ ਯਕੀਨੀ ਬਣਾਈ ਜਾਵੇਗੀ-ਡਿਪਟੀ ਕਮਿਸ਼ਨਰ
ਜ਼ਿਲ੍ਹੇ ਦੇ ਇੰਟਰੀ ਪੁਆਇੰਟਾਂ ‘ਤੇ 24 ਘੰਟੇ ਤਇਨਾਤ ਰਹਿਣਗੀਆਂ ਸਿਹਤ ਵਿਭਾਗ ਦੀਆਂ ਟੀਮਾਂ
ਤਰਨ ਤਾਰਨ, 13 ਮਈ :
ਬਾਹਰੀ ਖੇਤਰਾਂ ਤੋਂ ਜ਼ਿਲ੍ਹੇ ਵਿੱਚ ਦਾਖਲ ਸਮੇਂ ਹਰ ਇੱਕ ਵਿਅਕਤੀ ਦੀ ਮੈਡੀਕਲ ਸਕਰੀਨਿੰਗ ਕਰਨੀ ਯਕੀਨੀ ਬਣਾਈ ਜਾਵੇਗੀ। ਇਸ ਲਈ ਜ਼ਿਲ੍ਹੇ ਦੇ 6 ਇੰਟਰੀ ਪੁਆਇੰਟਾਂ ‘ਤੇ ਸਿਹਤ ਵਿਭਾਗ ਦੀਆਂ ਟੀਮਾਂ 24 ਘੰਟੇ ਤਇਨਾਤ ਰਹਿਣਗੀਆਂ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਿਵਲ, ਸਿਹਤ ਅਤੇ ਪੁਲਿਸ ਵਿਭਾਗ ਦੇ ਅਧਿਕਾਰੀ ਨਾਲ ਕੀਤੀ ਗਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀਮਤੀ ਪਰਮਜੀਤ ਕੌਰ, ਸਿਵਲ ਸਰਜਨ ਡਾ. ਅਨੂਪ ਕੁਮਾਰ, ਐੱਸ. ਪੀ. ਡੀ. ਸ੍ਰੀ ਜਗਜੀਤ ਸਿੰਘ ਵਾਲੀਆਂ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਪੱਟੀ ਸ੍ਰੀ ਨਰਿੰਦਰ ਸਿੰਘ ਧਾਲੀਵਾਲ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਰਾਜੇਸ਼ ਸ਼ਰਮਾ ਅਤੇ ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਰਵਿੰਦਰਪਾਲ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਬਾਹਰਲੇ ਰਾਜਾਂ ਤੋਂ ਆਏ ਜ਼ਿਲ੍ਹੇ 429 ਵਿਅਕਤੀਆਂ ਦੀ ਮੈਡੀਕਲ ਜਾਂਚ ਕਰਕੇ ਉਹਨਾਂ ਨੂੰ ਹੋਮ ਕੁਆਰੰਟੀਨ ਕੀਤਾ ਗਿਆ ਹੈ ਅਤੇ 314 ਵਿਅਕਤੀਆਂ ਨੂੰ ਕੋਵਾ ਐਪ ਡਾਊਨਲੋਡ ਕਰਵਾਈ ਗਈ ਹੈ।ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਸ੍ਰੀ ਹਜ਼ੂਰ ਸਾਹਿਬ ਅਤੇ ਹੋਰ ਥਾਵਾਂ ਤੋਂ ਆਏ 510 ਵਿਅਕਤੀ, ਜਿਹਨਾਂ ਦੇ ਟੈਸਟ ਨੈਗੇਟਿਵ ਪਾਏ ਗਏ ਹਨ, ਉਹਨਾਂ ਨੂੰ ਵੀ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ ਅਤੇ ਸਰਕਾਰੀ ਦਿਸ਼ਾਂ-ਨਿਰਦੇਸ਼ਾ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ ਹੈ।
ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਰਹਿ ਰਹੇ ਬਾਹਰਲੇ ਰਾਜਾਂ ਦੇ 2979 ਵਿਅਕਤੀ, ਜੋ ਕਿ ਘਰੇਲੂ ਜ਼ਿਲ੍ਹਿਆਂ ਨੂੰ ਵਾਪਿਸ ਜਾਣਾ ਚਾਹੁੰਦੇ ਹਨ, ਦੀ ਮੈਡੀਕਲ ਜਾਂਚ ਕਰਕੇ ਸਟਰੀਫਿਕੇਟ ਜਾਰੀ ਕੀਤੇ ਗਏ ਹਨ।ਉਹਨਾਂ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਬੱਸਾਂ ਤੇ ਟਰੇਨਾਂ ਰਾਹੀ ਇਹਨਾਂ ਦੇ ਗ੍ਰਹਿ ਰਾਜਾਂ ਨੂੰ ਰਾਵਾਨਾ ਕੀਤਾ ਜਾਵੇਗਾ।
————–