Close

ਮਗਨਰੇਗਾ ਯੋਜਨਾ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਪਿੰਡਾਂ ਦੀ ਬਦਲੇਗੀ ਨੁਹਾਰ-ਡਿਪਟੀ ਕਮਿਸ਼ਨਰ

Publish Date : 02/02/2021
DC
ਮਗਨਰੇਗਾ ਯੋਜਨਾ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਪਿੰਡਾਂ ਦੀ ਬਦਲੇਗੀ ਨੁਹਾਰ-ਡਿਪਟੀ ਕਮਿਸ਼ਨਰ
ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਲਗਭਗ 2 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਹਨ 27 ਪਾਰਕ
ਤਰਨ ਤਾਰਨ, 01 ਫਰਵਰੀ :
ਜ਼ਿਲ੍ਹੇ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਪਿੰਡਾਂ ਵਿੱਚ ਪਾਰਕਾਂ ਤਿਆਰ ਕੀਤੀ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਬੱਚਿਆਂ ਅਤੇ ਬਜੁਰਗਾਂ ਲਈ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਲਗਭਗ 2 ਕਰੋੜ ਰੁਪਏ ਦੀ ਲਾਗਤ ਨਾਲ 27 ਪਾਰਕਾਂ ਤਿਆਰ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਤੋਂ ਇਲਾਵਾ 45 ਹੋਰ ਨਵੀਆਂ ਪਾਰਕਾਂ ਤਿਆਰ ਕੀਤੀਆਂ ਜਾਣਗੀਆਂ। ਉਹਨਾਂ ਕਿਹਾ ਕਿ ਇਸ ਕੰਮ ਨੂੰ ਤਰਜੀਹ ਦਿੰਦੇ ਹੋਏ ਜ਼ਿਲਾ ਤਰਨ ਤਾਰਨ ਵਿੱਚ ਲਗਭਗ ਸਾਰੇ ਪਿੰਡ ਕਵਰ ਕਰਨ ਦਾ ਟੀਚਾ ਮਿੱਥਿਆ ਗਿਆ ਹੈ। 
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਮਗਨਰੇਗਾ ਤਹਿਤ ਸਾਲ 2020-21 ਦੌਰਾਨ ਕੁੱਲ 41,847 ਘਰਾਂ ਨੂੰ ਰੋਜ਼ਗਾਰ ਦਿੱਤਾ ਗਿਆ ਹੈ ਅਤੇ ਲੱਗਭੱਗ 15 ਲੱਖ ਦਿਹਾੜੀਆਂ ਪੈਦਾ ਕੀਤੀਆਂ ਜਾ ਚੁੱਕੀਆਂ ਹਨ।ਪੰਜਾਬ ਸਰਕਾਰ ਵੱਲੋ ਕੀਤੇ ਜਾ ਰਹੇ ਵੱਡੇ ਉਪਰਾਲੇ ਅਧੀਨ ਹਰ ਵਰਗ ਦੇ ਲੋਕਾਂ ਦੀ ਚੰਗੀ ਸਿਹਤ ਅਤੇ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਰੁਝਾਨ ਪੈਦਾ ਕਰਨ ਲਈ ਜਿਲ੍ਹਾ ਤਰਨ ਤਾਰਨ ਵਿੱਚ 40 ਖੇਡ ਦੇ ਮੈਦਾਨ ਲਗਭਗ 4 ਕਰੋੜ ਰੁਪੈ  ਦੀ ਲਾਗਤ ਨਾਲ ਤਿਆਰ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 4 ਖੇਡ ਮੈਦਾਨ ਤਿਆਰ ਹੋ ਚੁੱਕੇ ਹਨ।
ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਪਸ਼ੂਆਂ ਦੇ ਸ਼ੈੱਡ ਬਣਾਂ ਕੇ ਦੇਣ ਉਪਰਾਲੇ ਅਧੀਨ ਜਿਲ੍ਹਾਂ ਤਰਨ ਤਾਰਨ ਵਿੱਚ 2875 ਸ਼ੈੱਡ ਬਣਾਉਣ ਦੇ ਟੀਚੇ ਮਿੱਥੇ ਗਏ ਹਨ। ਇਸ ਸਕੀਮ ਅਧੀਨ ਲਾਭਪਾਤਰੀ ਨੂੰ 97 ਹਜਾਰ ਰੁਪਏ ਤੱਕ ਦਾ ਲਾਭ ਦਿੱਤਾ ਜਾ ਰਿਹਾ ਹੈ।ਇਹ ਮਨੋਰਥ ਲੋਕਾਂ ਨੂੰ ਸਵੈ ਰੋਜ਼ਗਾਰ ਵੱਲ ਵਧੇਰੇ ਉਤਸ਼ਾਹਿਤ ਕਰੇਗਾ।
ਇਸ ਤੋਂ ਇਲਾਵਾ ਜ਼ਿਲ੍ਹਾ ਤਰਨ ਤਾਰਨ ਵਿੱਚ 102 ਸਕੁਲਾਂ ਵਿੱਚ ਲਗਭਗ 4 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਸਕੂਲਾਂ ਦੀ ਚਾਰਦਿਵਾਰੀ, ਕਿਚਨ ਸ਼ੈੱਡ ਦਾ ਨਿਰਮਾਣ, ਪਾਰਕ, ਸੋਕ ਪਿੱਟ ਅਤੇ ਦੋਹਰੇ ਪਖਾਨਿਆਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ 8 ਸਕੂਲਾਂ ਵਿੱਚ ਇਹਨਾਂ ਕੰਮਾਂ ਨੂੰ ਮੁਕੰਮਲ ਕੀਤਾ ਜਾ ਚੁੱਕਾ ਹੈ।