Close

ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ/ਸਵੈ-ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਸੰਕਲਪ ਪ੍ਰੋਗਰਾਮ ਅਧੀਨ ਲਗਾਏ ਜਾਣਗੇ ਪ੍ਰੋਜੈਕਟ-ਡਿਪਟੀ ਕਮਿਸ਼ਨਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਤੁਰੰਤ ਪ੍ਰੋਪਜ਼ਲ ਜਮ੍ਹਾਂ ਕਰਵਾਉਣ ਲਈ ਲਈ ਦਿੱਤੇ ਆਦੇਸ਼

Publish Date : 04/04/2022
1

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ/ਸਵੈ-ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਸੰਕਲਪ ਪ੍ਰੋਗਰਾਮ ਅਧੀਨ ਲਗਾਏ ਜਾਣਗੇ ਪ੍ਰੋਜੈਕਟ-ਡਿਪਟੀ ਕਮਿਸ਼ਨਰ
ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਤੁਰੰਤ ਪ੍ਰੋਪਜ਼ਲ ਜਮ੍ਹਾਂ ਕਰਵਾਉਣ ਲਈ ਲਈ ਦਿੱਤੇ ਆਦੇਸ਼
ਤਰਨ ਤਾਰਨ, 30 ਮਾਰਚ :
ਪੰਜਾਬ ਸਕਿੱਲ ਡਿਵੈਂਲਪਮੈਂਟ ਮਿਸ਼ਨ ਵੱਲੋਂ ਬਾਰਡਰ ਜ਼ਿਲ੍ਹਿਆਂ ਵਿੱਚ ਸਕਿੱਲ ਐਕਿਊਜ਼ੀਸ਼ਨ ਐਂਡ ਨਾੱਲਜ ਅਵੇਅਰਨੈੱਸ ਫਾੱਰ ਲਾਇਵਲੀਹੁੱਡ ਪ੍ਰੋਮੋਸ਼ਨ ਪ੍ਰੋਗਰਾਮ ਅਧੀਨ ਬਾਰਡਰ ਦੇ ਜ਼ਿਲ੍ਹਿਆਂ ਵਿੱਚ ਨੌਜਵਾਨਾਂ ਨੂੰ ਰੋਜ਼ਗਾਰ/ਸਵੈ-ਰੋਜ਼ਗਾਰ ਦੇ ਮੌਕੇ ਦੇਣ ਲਈ ਪ੍ਰੋਜੈਕਟ ਲਗਾਏ ਜਾਣੇ ਹਨ। ਇਸ ਸੰਬਧੀ ਡਿਪਟੀ ਕਮਿਸ਼ਨਰ, ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵਿਸ਼ੇਸ ਮੀਟਿੰਗ ਹੋਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀਮਤੀ ਪਰਮਜੀਤ ਕੌਰ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਪੱਟੀ ਸ਼੍ਰੀਮਤੀ ਅਲਕਾ ਕਾਲੀਆ, ਐੱਸ. ਡੀ. ਐੱਮ. ਖਡੂਰ ਸਾਹਿਬ ਸ਼੍ਰੀ ਦੀਪਕ ਭਾਟੀਆਂ, ਜਨਰਲ ਮੈਨੇਜਰ, ਜ਼ਿਲ੍ਹਾ ਉਦਯੋਗ ਕੇਂਦਰ ਸ੍ਰੀ ਭਗਤ ਸਿੰਘ, ਮੁੱਖ ਅਫਸਰ ਖੇਤੀਬਾੜੀ ਦਫ਼ਤਰ ਸ੍ਰੀ ਜਗਵਿੰਦਰਜੀਤ ਸਿੰਘ, ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ, ਡਿਪਟੀ ਡਾਇਰੈਕਟਰ ਬਾਗਬਾਨੀ, ਪ੍ਰਿੰਸੀਪਲ ਆਈ. ਟੀ. ਆਈ. ਕੱਦਗਿੱਲ, ਸਰਹਾਲੀ, ਪੱਟੀ, ਬਲਾਕ ਮਿਸ਼ਨ ਮੈਨੇਜਰ ਪੀ. ਐੱਸ. ਡੀ. ਐੱਮ. ਅਤੇ ਜ਼ਿਲਾ ਰੋਜ਼ਗਾਰ ਅਫਸਰ ਹਾਜ਼ਰ ਹੋਏ।
ਮੀਟਿੰਗ ਦੌਰਾਨ ਅਧਿਕਾਰੀਆਂ ਵੱਲੋਂ ਉਪਰੋਕਤ ਪ੍ਰੋਜੈਕਟ ਸੰਬਧੀ ਆਪਣੇ-ਆਪਣੇ ਵਿਚਾਰ ਸਾਂਝੇ ਕੀਤੇ ਗਏ। ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਤੁਰੰਤ ਪ੍ਰੋਪਜ਼ਲ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ, ਤਾਂ ਜੋ ਪ੍ਰੋਜੈਕਟ ਸੰਬਧੀ ਫਾਈਨਲ ਪ੍ਰੋਪਜ਼ਲ ਸਰਕਾਰ ਨੂੰ ਭੇਜੀ ਜਾ ਸਕੇ, ਤਾਂ ਜੋ ਇਸ ਪ੍ਰੋਜੈਕਟ ਨਾਲ ਜ਼ਿਲਾ ਤਰਨ ਤਾਰਨ ਦੇ ਨੌਜਵਾਨਾਂ ਨੂੰ ਰੋਜ਼ਗਾਰ/ਸਵੈ-ਰੋਜ਼ਗਾਰ ਦੇ ਮੌਕੇ ਮੁੱਹਈਆਂ ਕਰਵਾਏ ਜਾ ਸਕਣ ।