Close

FIR registered against the farmer who set the stubble on fire-Deputy Commissioner

Publish Date : 24/09/2024
ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨ ਖਿਲਾਫ਼  ਐਫ.ਆਈ.ਆਰ ਦਰਜ-ਡਿਪਟੀ ਕਮਿਸ਼ਨਰ
ਤਰਨ ਤਾਰਨ, 21 ਸਤੰਬਰ :
ਜ਼ਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਕੁਮਾਰ ਆਈ.ਏ.ਐਸ  ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲੇ ਵਿੱਚ ਪਰਾਲੀ ਨੂੰ ਸਾੜਨ ਦੇ ਮਾਮਲੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਇਹਨਾਂ ਮਾਮਲਿਆਂ ਨਾਲ ਸਖਤੀ ਨਾਲ ਨਿਪਟਣ ਲਈ ਮਾਣਯੋਗ ਸੁਪਰੀਮ ਕੋਰਟ ਅਤੇ ਮੁੱਖ ਸੱਕਤਰ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ  ਹੋਏ  ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨ ਖਿਲਾਫ਼  ਐਫ.ਆਈ.ਆਰ ਦਰਜ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਕਿਸਾਨ ਤਸਬੀਰ ਸਿੰਘ ਪੁੱਤਰ ਖੁਸ਼ਵਿੰਦਰ ਸਿੰਘ ਵਾਸੀ ਪਿੰਡ ਬੁਰਜ169 ਬਲਾਕ ਗੰਡੀਵਿੰਡ ਵਲੋਂ ਪਰਾਲੀ ਨੂੰ ਅੱਗ ਲਗਾਈ ਸੀ। ਜਿਸਦੀ ਲੋਕੇਸ਼ਨ  Latitude 31.520950 Longitude 74.633740 ਸੀ।  ਜਿਸ ਤਹਿਤ ਪੁਲਿਸ ਚੌਕੀ ਸਰਾਏ ਅਮਾਨਤ ਖਾਨ ਵਿਖੇ ਐਫ.ਆਈ.ਆਰ ਦਰਜ ਕੀਤੀ ਗਈ ਹੈ।
ਉਹਨਾਂ ਕਿਹਾ ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਖਿਲਾਫ਼ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ  ਉਹਨਾਂ ਜਿਲੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਪਰਾਲੀ ਪ੍ਬੰਧਨ ਮਸ਼ੀਨਾਂ ਨਾਲ ਪਰਾਲੀ ਨੂੰ ਜਮੀਨ ਵਿੱਚ ਹੀ ਜਜਬ ਕੀਤਾ ਜਾਵੇ ਤਾਂ ਜੋ ਜਮੀਨ ਦੀ ਉਪਜਾਊ ਸ਼ਕਤੀ ਵਧਾਉਣ ਦੇ ਨਾਲ- ਨਾਲ ਆਪਣੀ ਆਬੋ ਹਵਾ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।