Close

1 lakh 15 thousand 303 persons of Covid-19 epidemic district were examined.

Publish Date : 24/12/2020
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕੋਵਿਡ-19 ਮਹਾਂਮਾਰੀ ਸਬੰਧੀ ਜ਼ਿਲ੍ਹੇ ਦੇ 1 ਲੱਖ 15 ਹਜ਼ਾਰ 303 ਵਿਅਕਤੀਆਂ ਦੀ ਕੀਤੀ ਗਈ ਜਾਂਚ-ਡਿਪਟੀ ਕਮਿਸ਼ਨਰ
ਹੁਣ ਤੱਕ ਜਾਂਚ ਲਈ ਭੇਜੇ ਗਏ ਸੈਂਪਲਾਂ ਵਿੱਚੋਂ 112037 ਦੀ ਰਿਪੋਰਟ ਨੈਗੇਟਿਵ ਆਈ
ਜ਼ਿਲੇ ਵਿੱਚ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ ਰਹਿ ਗਈ 13
ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ ਲਏ ਗਏ 867 ਸੈਂਪਲ
ਤਰਨ ਤਾਰਨ, 23 ਦਸੰਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿਚ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 115303 ਵਿਅਕਤੀਆਂ ਦੀ ਕੋਰੋਨਾ ਜਾਂਚ ਕੀਤੀ ਗਈ ਹੈ, ਜਿੰਨ੍ਹਾਂ ਵਿਚੋਂ 112037 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 850 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 2094 ਵਿਅਕਤੀ ਕੋਵਿਡ-19 ਤੋਂ ਪੀੜ੍ਹਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕੋਵਿਡ-19 ਤੋਂ ਪੀੜਤ 1978 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 21 ਦਸੰਬਰ ਨੂੰ ਜਾਂਚ ਲਈ ਅੰਮ੍ਰਿਤਸਰ ਲੈਬ ਵਿੱਚ ਭੇਜੇ ਗਏ 1040 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 22 ਦਸੰਬਰ ਨੂੰ ਭੇਜੇ ਗਏ 811 ਨਮੂਨਿਆਂ ਵਿੱਚੋਂ ਸਿਰਫ਼ 01 ਸੈਂਪਲ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੀਤੇ ਗਏ 14 ਰੈਪਿਡ ਐਂਟੀਜਨ ਟੈਸਟਾਂ ਅਤੇ ਟਰੂਨੈੱਟ ਵਿਧੀ ਰਾਹੀਂ ਕੀਤੇ ਗਏ 03 ਟੈਸਟਾਂ ਦੀ ਰਿਪੋਰਟ ਵੀ ਨੈਗੇਟਿਵ ਪਾਈ ਗਈ ਹੈ। ਜ਼ਿਲਾ ਤਰਨ ਤਾਰਨ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 867 ਸੈਂਪਲ ਲਏ ਗਏ ਹਨ।    
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 13 ਰਹਿ ਗਈ ਹੈ, ਜਿੰਨਾਂ ਵਿੱਚੋਂ 09 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 04 ਵਿਅਕਤੀ ਇਲਾਜ ਲਈ ਹੋਰ ਜ਼ਿਲ੍ਹੇ ਵਿੱਚ ਦਾਖਲ ਹਨ।
—————–