Close

1 lakh 16 thousand 787 persons of the district were examined regarding Covid-19 epidemic

Publish Date : 26/12/2020
DC
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕੋਵਿਡ-19 ਮਹਾਂਮਾਰੀ ਸਬੰਧੀ ਜ਼ਿਲ੍ਹੇ ਦੇ 1 ਲੱਖ 16 ਹਜ਼ਾਰ 787 ਵਿਅਕਤੀਆਂ ਦੀ ਕੀਤੀ ਗਈ ਜਾਂਚ-ਡਿਪਟੀ ਕਮਿਸ਼ਨਰ
ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ ਲਏ ਗਏ 604 ਹੋਰ ਸੈਂਪਲ
ਤਰਨ ਤਾਰਨ, 25 ਦਸੰਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿਚ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 116787 ਵਿਅਕਤੀਆਂ ਦੀ ਕੋਰੋਨਾ ਜਾਂਚ ਕੀਤੀ ਗਈ ਹੈ, ਜਿੰਨ੍ਹਾਂ ਵਿਚੋਂ 113769 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 601 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 2094 ਵਿਅਕਤੀ ਕੋਵਿਡ-19 ਤੋਂ ਪੀੜ੍ਹਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕੋਵਿਡ-19 ਤੋਂ ਪੀੜਤ 1981 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 24 ਦਸੰਬਰ ਨੂੰ ਜਾਂਚ ਲਈ ਅੰਮ੍ਰਿਤਸਰ ਲੈਬ ਵਿੱਚ ਭੇਜੇ ਗਏ 845 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੀਤੇ ਗਏ 03 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਵੀ ਨੈਗੇਟਿਵ ਪਾਈ ਗਈ ਹੈ। ਜ਼ਿਲਾ ਤਰਨ ਤਾਰਨ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 604 ਸੈਂਪਲ ਲਏ ਗਏ ਹਨ।    
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 10 ਰਹਿ ਗਈ ਹੈ, ਜਿੰਨਾਂ ਵਿੱਚੋਂ 06 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 04 ਵਿਅਕਤੀ ਇਲਾਜ ਲਈ ਹੋਰ ਜ਼ਿਲ੍ਹੇ ਵਿੱਚ ਦਾਖਲ ਹਨ।
—————–