Close

1 more Aam Aadmi clinics in District Tarn Tarn dedicated to the people Cabinet Minister Mr. Laljit Singh Bhullar and Deputy Commissioner inaugurated the Aam Aadmi Clinic at Sabra

Publish Date : 30/01/2023
ਦਫ਼ਤਰ , ਜਿਲਾ ਲੋਕ ਸੰਪਰਕ ਅਫਸਰ ਤਰਨ ਤਾਰਨ 
 
ਜਿਲ੍ਹਾ ਤਰਨ ਤਾਰਨ  ਵਿੱਚ 11 ਹੋਰ ਆਮ ਆਦਮੀ ਕਲੀਨਿਕ ਕੀਤੇ ਲੋਕਾਂ ਨੂੰ ਸਮਰਪਿਤ
ਕੈਬਨਿਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਨੇ ਸਭਰਾ ਵਿਖੇ ਕੀਤਾ ਆਮ ਆਦਮੀ ਕਲੀਨਿਕ ਦਾ ਉਦਘਾਟਨ 
 
ਆਮ ਆਦਮੀ ਕਲੀਨਿਕਾਂ ਵਿੱਚ ਮਿਲੇਗੀ 41 ਤਰਾਂ ਦੇ ਟੈਸਟ ਅਤੇ 75 ਤਰ੍ਹਾਂ ਦੀਆਂ ਦਵਾਈਆਂ ਦੀ ਮੁਫਤ ਸਹੂਲਤ
 
ਤਰਨ ਤਾਰਨ , 27 ਜਨਵਰੀ :
ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰੀਨ ਸਿਹਤ ਸਹੂਲਤਾਂ ਘਰ ਦੇ ਨੇੜੇ ਦੇਣ ਦੇ ਮਕਸਦ ਨਾਲ ਅੱਜ ਜਿਲ੍ਹਾ ਤਰਨ ਤਾਰਨ ਵਿੱਚ 11 ਹੋਰ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਹੈ । 
 
ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲਜੀਤ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਨੇ ਪਿੰਡ ਸਭਰਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ।
ਇਸ ਮੌਕੇ ਐੱਸ. ਐੱਸ. ਪੀ. ਸ੍ਰੀ ਗੁਰਮੀਤ ਸਿੰਘ ਚੌਹਾਨ, ਡਿਪਟੀ ਡਾਇਰੈਕਟਰ ਸਿਹਤ ਵਿਭਾਗ ਡਾ. ਸ਼ਰਨਜੀਤ ਕੌਰ ਅਤੇ ਸਿਵਲ ਸਰਜਨ  ਡਾ. ਦਿਲਬਾਗ਼ ਸਿੰਘ ਤੋੰ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨ ਲਈ ਵਚਨਬੱਧ ਹੈ। ਮਿਆਰੀ ਸਿਹਤ ਸਹੂਲਤ ਘਰਾਂ ਦੇ ਨੇੜੇ ਦੇਣ ਅਤੇ ਸਿਹਤਮੰਦ ਪੰਜਾਬ ਸਿਰਜਣ ਲਈ ਪਹਿਲਾ 100 ਆਮ ਆਦਮੀ ਕਲੀਨਿਕ ਸਫਲਤਾ ਪੂਰਵਕ ਚੱਲ ਰਹੇ ਹਨ ਅਤੇ ਅੱਜ ਇਨ੍ਹਾਂ ਦੀ ਗਿਣਤੀ 500 ਹੋ ਜਾਵੇਗੀ, ਜਿੱਥੇ ਲੋੜਵੰਦਾਂ ਨੂੰ ਮੁਫਤ ਮੈਡੀਕਲ ਸਹੂਲਤ, ਦਵਾਈ ਅਤੇ ਟੈਸਟ ਦੀ ਸੁਵਿਧਾਂ ਮਿਲੇਗੀ। ਇਹ ਆਮ ਆਦਮੀ ਕਲੀਨਿਕ ਆਮ ਲੋਕਾਂ ਨੂੰ ਬਿਹਤਰੀਨ ਸਿਹਤ ਸਹੂਲਤਾਂ ਪ੍ਰਦਾਨ ਕਰਨਗੇ।
ਉਹਨਾਂ ਕਿਹਾ ਕਿ ਇਹਨਾਂ ਆਮ ਆਦਮੀ ਕਲੀਨਿਕਾਂ ਦਾ ਮੰਤਵ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਿਹਤ ਸਹੂਲਤਾਂ ਪਹੁੰਚਾਉਣਾ ਹੈ। 
ਕੈਬਨਿਟ ਮੰਤਰੀ  ਨੇ  ਦੱਸਿਆ ਕਿ ਲੋਕਾਂ ਨੂੰ ਬੇਹਤਰੀਨ ਸਿਹਤ ਸਹੂਲਤਾਂ ਦੇ ਕੇ ਸਿਹਤ ਸਹੂਲਤਾਂ ਵਿਚ ਢਾਂਚਾਗਤ ਸੁਧਾਰ ਲੈ ਕੇ ਆਉਣਾ ਪੰਜਾਬ ਸਰਕਾਰ ਦਾ ਇੱਕ ਕ੍ਰਾਂਤੀਕਾਰੀ ਕਦਮ ਹੈ। ਇਸ ਨਾਲ ਜਿੱਥੇ ਮਰੀਜ਼ਾਂ ਨੂੰ ਹਰ ਤਰ੍ਹਾਂ ਦੀ ਸਿਹਤ ਸਹੂਲਤ ਇੱਕ ਹੀ ਛੱਤ ਹੇਠ ਮਿਲੇਗੀ, ਉੱਥੇ ਹੀ ਦੂਸਰੇ ਪਾਸੇ ਵੱਡੇ ਸਰਕਾਰੀ ਹਸਪਤਾਲਾਂ ਵਿੱਚ ਵੀ ਮਰੀਜਾਂ ਦਾ ਬੋਝ ਘੱਟੇਗਾ ਅਤੇ ਮਰੀਜਾਂ ਦੇ ਵੀ ਟਾਈਮ ਦੀ ਬੱਚਤ ਹੋਏਗੀ। 
ਉਨਾਂ ਦੱਸਿਆ ਕਿ ਇਹਨਾਂ ਆਮ ਆਦਮੀ ਕਲੀਨਿਕਾਂ ਵਿੱਚ 41 ਤਰ੍ਹਾਂ ਦੇ ਟੈਸਟ ਅਤੇ 75 ਤਰ੍ਹਾਂ ਦੀਆਂ ਦਵਾਈਆਂ ਮੁਫਤ ਉੱਪਲੱਬਧ ਹੋਣਗੀਆਂ । 
ਇਸ ਮੌਕੇ  ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਨੇ ਦੱਸਿਆ  ਕਿ ਜਿਲੇ ਵਿਚ ਅੱਜ 11 ਆਮ ਆਦਮੀ ਕਲੀਨਿਕ ਲੋਕਾਂ ਨੂੰ  ਸਮਰਪਿਤ ਕੀਤੇ ਜਾ ਰਹੇ ਹਨ ਜਦਕਿ 2 ਆਮ ਆਦਮੀ ਕਲੀਨਿਕ ਖਾਲੜਾ ਤੇ ਬਾਸਰਕੇ ਵਿਖੇ ਪਹਿਲਾਂ ਹੀ ਚੱਲ ਰਹੇ ਹਨ ।
ਇਸ ਮੌਕੇ ਉਹਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਹਾਜਰ ਸਟਾਫ ਨੂੰ ਆਪਣਾ ਕੰਮ ਪੂਰੀ ਤਨਦੇਹੀ ਨਾਲ ਕਰਨ ਲਈ ਪ੍ਰੇਰਿਆ ਅਤੇ  ਕਿਹਾ ਕਿ ਮਰੀਜਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਾ ਆਉਣ ਦਿੱਤੀ ਜਾਏ।ਉਨ੍ਹਾਂ ਲੋਕਾਂ ਨੂੰ ਇਨ੍ਹਾਂ ਆਮ ਆਦਮੀ ਕਲੀਨਿਕਾਂ ਦਾ ਲਾਭ ਲੈਣ ਦੀ ਅਪੀਲ ਕੀਤੀ।  
ਇਸ ਮੌਕੇ ਸਿਵਲ ਸਰਜਨ ਡਾ. ਦਿਲਬਾਗ ਸਿੰਘ ਨੇ ਦੱਸਿਆ ਕਿ
ਆਮ ਆਦਮੀ ਕਲੀਨਿਕਾਂ ਵਿੱਚ ਓ. ਪੀ. ਡੀ. ਸੇਵਾਵਾਂ,  ਜੱਚਾ ਬੱਚਾ ਸਿਹਤ ਸਹੂਲਤਾਂ, ਟੀਕਾਕਰਣ ਸਹੂਲਤਾਂ, ਪਰਿਵਾਰ ਨਿਯੋਜਨ ਸੇਵਾਵਾਂ ਤੋਂ ਇਲਾਵਾ  ਜਿੰਨ੍ਹੇ ਵੀ ਸਿਹਤ ਪ੍ਰੋਗਰਾਮ ਚੱਲ ਰਹੇ ਹਨ, ਉਹ ਮੈਡੀਕਲ ਸਹੂਲਤਾਂ ਵੀ ਮਿਲਣਗੀਆਂ। ਇਸ ਤੋਂ ਇਲਾਵਾ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿਚ ਮਰੀਜਾਂ ਦਾ ਆਨ ਲਾਈਨ ਰਿਕਾਰਡ ਰੱਖਿਆ ਜਾਏਗਾ।
ਉਹਨਾਂ ਦੱਸਿਆ ਕਿ ਜਿਲੇ ਵਿੱਚ    ਅਲਗੋਂ ਕੋਠੀ, ਚੋਹਲਾ ਸਾਹਿਬ, ਡੇਹਰਾ ਸਾਹਿਬ, ਫਤਿਆਬਾਦ, ਗੋਇੰਦਵਾਲ ਸਾਹਿਬ, ਕਿਰਤੋਵਾਲ, ਪੰਡੋਰੀ ਰਣ ਸਿੰਘ, ਸਭਰਾ, ਸਰਾਏ ਅਮਾਨਤ ਖਾਂ, ਵਲਟੋਹਾ, ਡਾਲੇਕੇ ਅਤੇ ਅਰਬਨ ਪ੍ਰਾਇਮਰੀ ਹੈੱਲਥ ਸੈਂਟਰ ਮੁਰਾਦਪੁਰਾ ਵਿਖੇ ਵਿਖੇ ਅੱਜ ਤੋਂ ਆਮ ਆਦਮੀ ਕਲੀਨਿਕਾਂ ਦੀਆਂ ਸੇਵਾਵਾਂ ਸ਼ੁਰੂ ਹਨ । ਇਸ ਤੋਂ ਇਲਾਵਾ ਚੋਹਲਾ ਸਾਹਿਬ ਵਿਖੇ ਵੀ ਫਰਵਰੀ ਵਿੱਚ ਆਮ ਆਦਮੀ ਕਲੀਨਿਕ ਸ਼ੁਰੂ ਹੋ ਜਾਵੇਗਾ ।