Close

100% immunization of children and pregnant women will be ensured – Civil Surgeon

Publish Date : 05/05/2022
1

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਬੱਚਿਆਂ ਤੇ ਗਰਭਵਤੀ ਔਰਤਾਂ ਦੇ 100 ਫੀਸਦੀ ਟੀਕਾਕਰਨ ਨੂੰ ਯਕੀਨੀ ਬਣਾਇਆ ਜਾਵੇਗਾ-ਸਿਵਲ ਸਰਜਨ
ਮਿਸ਼ਨ ਇੰਦਰਧਨੁਸ਼-4.0 ਦੇ ਤੀਸਰੇ ਗੇੜ ਦੀ ਹੋਈ ਸ਼ੁਰੂਆਤ
ਤਰਨ ਤਾਰਨ, 02 ਮਈ :
ਸਿਹਤ ਵਿਭਾਗ ਤਰਨ ਤਾਰਨ ਜ਼ਿਲ੍ਹੇ ਵਿੱਚ ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਨਿੱਕੇ ਬੱਚਿਆਂ ਦੇ ਟੀਕਾਕਰਨ ਵਿੱਚ ਪਏ ਪਾੜੇ ਨੂੰ ਭਰਨ ਲਈ ਮਿਸ਼ਨ ਇੰਦਰਧਨੁਸ਼-4.0 ਦਾ ਤੀਸਰਾ ਗੇੜ 2 ਮਈ ਤੋਂ ਸ਼ੁਰੂ ਹੋਣ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਤਰਨ ਤਾਰਨ ਡਾ. ਸੀਮਾ ਨੇ ਕਿਹਾ ਕਿ ਮਿਸ਼ਨ ਇੰਦਰਧਨੁਸ਼-4.0 ਦਾ ਮੁੱਖ ਮੰਤਵ ਬੱਚਿਆਂ ਤੇ ਗਰਭਵਤੀ ਔਰਤਾਂ ਦੇ 100 ਫੀਸਦੀ ਟੀਕਾਕਰਨ ਨੂੰ ਯਕੀਨੀ ਬਣਾਉਣਾ ਹੈ ਤਾਂ ਜੋ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਸੰਪੂਰਨ ਟੀਕਾਕਰਨ ਕਰਕੇ ਬਾਲ ਅਤੇ ਮਾਤਰੀ ਮੌਤ ਦਰ ਨੂੰ ਘਟਾਇਆ ਜਾ ਸਕੇ।
ਉਹਨਾਂ ਦੱਸਿਆ ਕਿ ਇਹ ਮਿਸ਼ਨ ਤਿੰਨ ਗੇੜਾਂ ਵਿੱਚ ਚਲਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ 2 ਮਈ ਨੂੰ ਸ਼ੁਰੂ ਹੋਣ ਜਾ ਰਿਹਾ ਤੀਸਰਾ ਗੇੜ ਅਗਲੇ 3 ਮਹੀਨਿਆ ਤੱਕ ਜਾਰੀ ਰਹੇਗਾ ਅਤੇ ਹਰ ਮਹੀਨੇ ਲਗਾਤਾਰ 7 ਦਿਨ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਜਾਵੇਗਾ।ਸਿਵਲ ਸਰਜਨ ਨੇ ਜ਼ਿਲ੍ਹੇ ਦੇ ਆਮ ਲੋਕਾਂ ਨੂੰ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਅਪੀਲ ਕੀਤੀ ਹੈ ਤਾਂ ਜੋ ਬੱਚਿਆਂ ਨੂੰ ਜਾਨਲੇਵਾ ਬਿਮਾਰੀਆਂ ਤੋਂ ਬਚਾਇਆ ਸਕੇ
ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ ਨੇ ਕਿਹਾ ਕਿ ਦੋ ਸਾਲ ਤੋਂ ਘੱਟ ਉਮਰ ਦੇ ਜਿਹੜੇ ਬੱਚੇ ਕਿਸੇ ਵਜ੍ਹਾ ਨਾਲ ਟੀਕਾਕਰਨ ਤੋਂ ਵਾਂਝੇ ਰਹਿ ਗਏ ਜਾਂ ਫਿਰ ਅਧੂਰਾ ਟੀਕਾਕਰਨ ਹੋਇਆ ਹੈ, ਉਨ੍ਹਾਂ ਦਾ ਵਿਸ਼ੇਸ਼ ਕੈਂਪਾਂ ਰਾਹੀਂ ਟੀਕਾਕਰਨ ਕੀਤਾ ਜਾਵੇਗਾ। ਨਾਲ ਹੀ ਨਾਲ ਸਾਰੀਆਂ ਗਰਭਵਤੀ ਔਰਤਾਂ ਦਾ ਟੀਕਾਕਰਨ ਵੀ ਕੀਤਾ ਜਾਵੇਗਾ।
ਉਨ੍ਹਾਂ ਇਹ ਵੀ ਦੱਸਿਆ ਕਿ ਪੀਲੀਆ, ਪੋਲੀਓ, ਤਪਦਿਕ, ਗਲ਼ਘੋਟੂ, ਕਾਲੀ ਖੰਘ, ਟੈਟਨੱਸ, ਨਿਮੋਨੀਆ ਤੇ ਦਿਮਾਗੀ ਬੁਖਾਰ, ਦਸਤ, ਖਸਰਾ ਤੇ ਰੂਬੇਲਾ ਅਤੇ ਅੰਧਰਾਤਾ ਵਰਗੀਆਂ ਜਾਨਲੇਵਾ ਬਿਮਾਰੀਆਂ ਤੋਂ ਬਚਾਅ ਲਈ ਬੱਚਿਆਂ ਦਾ ਸੰਪੂਰਨ ਟੀਕਾਕਰਨ ਬਹੁਤ ਜ਼ਰੂਰੀ ਹੈ। ਇਸ ਲਈ ਟੀਕਾਕਰਨ ਤੋਂ ਵਾਂਝੇ ਰਹਿ ਗਏ 2 ਸਾਲ ਤੱਕ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਰਹਿੰਦੀਆਂ ਖੁਰਾਕਾਂ ਦੇਣੀਆਂ ਯਕੀਨੀ ਬਣਾਈਆਂ ਜਾਣਗੀਆਂ। ਇਸ ਮਿਸ਼ਨ ਤਹਿਤ ਜ਼ਿਲ੍ਹੇ ਦੀਆਂ ਝੁੱਗੀਆਂ-ਝੌਂਪੜੀਆਂ, ਇੱਟਾਂ ਦੇ ਭੱਠਿਆਂ, ਗੁੱਜਰਾਂ ਦੇ ਡੇਰਿਆਂ, ਸ਼ੈੱਲਰਾਂ, ਉਸਾਰੀ ਅਧੀਨ ਇਮਾਰਤਾਂ ਸਮੇਤ ਪ੍ਰਵਾਸੀ ਮਜ਼ਦੂਰਾਂ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਉੱਤੇ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਜਾਵੇਗਾ।