Close

1002 samples taken today for testing of COVID-19 in various government hospitals in Tarn Taran district

Publish Date : 28/11/2020
DC
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲਾ ਤਰਨ ਤਾਰਨ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 1002 ਸੈਂਪਲ ਲਏ ਗਏ-ਡਿਪਟੀ ਕਮਿਸ਼ਨਰ
ਕੋਵਿਡ-19 ਮਹਾਂਮਾਰੀ ਸਬੰਧੀ ਜ਼ਿਲੇ ਦੇ 93 ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਕੀਤੀ ਗਈ ਜਾਂਚ
ਜ਼ਿਲੇ ਵਿੱਚ ਇਸ ਸਮੇਂ ਕੋਵਿਡ-19 ਦੇ ਕੁੱਲ 17 ਐਕਟਿਵ ਕੇਸ 
ਤਰਨ ਤਾਰਨ, 27 ਨਵੰਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿਚ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 93124 ਵਿਅਕਤੀਆਂ ਦੀ ਕੋਰੋਨਾ ਜਾਂਚ ਕੀਤੀ ਗਈ ਹੈ, ਜਿਨਾਂ ਵਿਚੋਂ 89784 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 954 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 2053 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕੋਵਿਡ-19 ਤੋਂ ਪੀੜਤ 1942 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਦੀ ਜਾਂਚ ਲਈ ਅੰਮ੍ਰਿਤਸਰ ਭੇਜੇ ਗਏ ਸਾਰੇ 1009 ਸੈਂਪਲਾਂ ਵਿੱਚ ਸਿਰਫ਼ 03 ਵਿਅਕਤੀ ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 1006 ਦੀ ਰਿਪੋਰਟ ਨੈਗਟਿਵ ਪਾਈ ਗਈ ਹੈ । ਇਸ ਤੋਂ ਇਲਾਵਾ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੀਤੇ ਗਏ 48 ਰੈਪਿਡ ਐਂਟੀਜਨ ਟੈਸਟਾਂ ਅਤੇ  ਟਰੂਨੈੱਟ ਵਿਧੀ ਰਾਹੀਂ ਕੀਤੇ ਗਏ 03 ਟੈਸਟਾਂ ਦੀ ਰਿਪੋਰਟ ਨੈਗਟਿਵ ਪਾਈ ਗਈ ਹੈ । ਜ਼ਿਲਾ ਤਰਨ ਤਾਰਨ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 1002 ਸੈਂਪਲ ਲਏ ਗਏ ਹਨ।    
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੋਵਿਡ-19 ਦੇ ਕੁੁੱਲ 17 ਐਕਟਿਵ ਕੇਸ ਰਹਿ ਗਏ ਹਨ । ਜਿੰਨਾਂ ਵਿੱਚੋਂ 16 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ। ਇਸ ਤੋਂ ਇਲਾਵਾ 01 ਵਿਅਕਤੀ ਹੋਰ ਜ਼ਿਲੇ ਵਿਚ ਇਲਾਜ ਅਧੀਨ ਹੈ।    
—————–