Close

1098 more samples taken for testing of Covid-19 in various government hospitals in the district – Deputy Commissioner

Publish Date : 12/10/2021
DC

ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 1098 ਸੈਂਪਲ ਹੋਰ-ਡਿਪਟੀ ਕਮਿਸ਼ਨਰ
ਅੰਮ੍ਰਿਤਸਰ ਵਿਖੇ ਲੈਬ ਵਿੱਚ ਭੇਜੇ ਗਏ 816 ਸੈਂਪਲਾਂ ਦੀ ਰਿਪੋਰਟ ਪਾਈ ਗਈ ਨੈਗੇਟਿਵ
ਸਰਕਾਰੀ ਹਸਪਤਾਲਾਂ ’ਚ ਕੀਤੇ ਗਏ 547 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਵੀ ਨੈਗੇਟਿਵ ਆਈ
ਤਰਨ ਤਾਰਨ, 09 ਅਕਤੂਬਰ :
ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 1098 ਸੈਂਪਲ ਹੋਰ ਲਏ ਗਏ ਹਨ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 547 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਨੈਗੇਟਿਵ ਆਈ ਹੈ।ਇਸ ਤੋਂ ਇਲਾਵਾ ਅੰਮ੍ਰਿਤਸਰ ਵਿਖੇ ਲੈਬ ਵਿੱਚ 08 ਅਕਤੂਬਰ ਨੂੰ ਭੇਜੇ ਗਏ 816 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।    
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 8035 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 7651 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 4,01,451 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 3,89,208 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 551 ਦੀ ਰਿਪੋਰਟ ਆਉਣੀ ਬਾਕੀ ਹੈ।ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ ਸਿਰਫ਼ 04 ਐਕਟਿਵ ਕੇਸ ਹਨ ।
ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹਨ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ। ਉਹਨਾਂ ਕਿਹਾ ਕਿ ਜ਼ਿਲਾ ਵਾਸੀ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 02 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।