Close

1099 samples taken from various government hospitals in the district for testing Covid-19 – Deputy Commissioner

Publish Date : 02/06/2021
DC

ਕੋਵਿਡ-19 ਦੀ ਜਾਂਚ ਲਈ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 1099 ਸੈਂਪਲ ਹੋਰ-ਡਿਪਟੀ ਕਮਿਸ਼ਨਰ
ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ 6709 ਵਿਅਕਤੀ ਹਾਸਲ ਕਰ ਚੁੱਕੇ ਹਨ ਸਿਹਤਯਾਬੀ
ਤਰਨ ਤਾਰਨ, 01 ਜੂਨ :
ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਜਲਦੀ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 1099 ਸੈਂਪਲ ਹੋਰ ਲਏ ਗਏ ਹਨ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 394 ਰੈਪਿਡ ਐਂਟੀਜਨ ਟੈਸਟਾਂ ਵਿੱਚੋਂ 10 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 384 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 2,56,831 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 2,49,089 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 705 ਦੀ ਰਿਪੋਰਟ ਆਉਣੀ ਬਾਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਤੱਕ 1,30,337 ਵਿਅਕਤੀਆਂ ਨੂੰ ਕੋਵਿਡ-19 ਸਬੰਧੀ ਵੈਕਸੀਨ ਦੀ ਡੋਜ਼ ਲਗਾਈ ਜਾ ਚੁੱਕੀ ਹੈ ।ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹਨ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 7526 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 6709 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ 503 ਐਕਟਿਵ ਕੇਸ ਹਨ, ਜਿੰਨਾਂ ਵਿੱਚੋਂ 253 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 36 ਵਿਅਕਤੀ ਇਲਾਜ ਲਈ ਹੋਰ ਜ਼ਿਲ੍ਹਿਆਂ ਵਿੱਚ ਦਾਖਲ ਹਨ।ਇਸ ਤੋਂ ਇਲਾਵਾ 12 ਮਰੀਜ਼ਾਂ ਨੂੰ ਗੂਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਲਈ ਰੈਫ਼ਰ ਕੀਤਾ ਗਿਆ ਹੈ ਅਤੇ 03 ਮਰੀਜ਼ ਗੁਰੂ ਨਾਨਕ ਦੇਵ ਸੁਪਰ ਸਪੈਸ਼ਿਲਟੀ ਹਸਪਤਾਲ ਤਰਨ ਤਾਰਨ ਵਿਖੇ ਇਲਾਜ ਅਧੀਨ ਹਨ।
ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਰੋਨਾ ਵਾਇਰਸ ਦੇ ਵਧ ਰਹੇ ਕੇਸਾਂ ਕਰਕੇ ਉਹ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 2 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।