Close

110669 persons of the district were examined for the Covid-19 epidemic.

Publish Date : 17/12/2020
DC
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕੋਵਿਡ-19 ਮਹਾਂਮਾਰੀ ਸਬੰਧੀ ਜ਼ਿਲੇ ਦੇ 110669 ਵਿਅਕਤੀਆਂ ਦੀ ਕੀਤੀ ਗਈ ਜਾਂਚ-ਡਿਪਟੀ ਕਮਿਸ਼ਨਰ
ਜਾਂਚ ਲਈ ਅੰਮ੍ਰਿਤਸਰ ਲੈਬ ਵਿੱਚ ਭੇਜੇ ਗਏ ਸਾਰੇ 970 ਸੈਂਪਲਾਂ ਦੀ ਰਿਪੋਰਟ ਆਈ ਨੈਗੇਟਿਵ
ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ ਲਏ ਗਏ 882 ਸੈਂਪਲ
ਤਰਨ ਤਾਰਨ, 17 ਦਸੰਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿਚ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 110669 ਵਿਅਕਤੀਆਂ ਦੀ ਕੋਰੋਨਾ ਜਾਂਚ ਕੀਤੀ ਗਈ ਹੈ, ਜਿੰਨ੍ਹਾਂ ਵਿਚੋਂ 107385 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 872 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 2086 ਵਿਅਕਤੀ ਕੋਵਿਡ-19 ਤੋਂ ਪੀੜ੍ਹਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕੋਵਿਡ-19 ਤੋਂ ਪੀੜਤ 1965 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਦੀ ਜਾਂਚ ਲਈ 16 ਦਸੰਬਰ ਨੂੰ ਅੰਮ੍ਰਿਤਸਰ ਲੈਬ ਵਿੱਚ ਭੇਜੇ ਗਏ ਸਾਰੇ 970 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਇਸ ਤੋਂ ਇਲਾਵਾ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੀਤੇ ਗਏ 09 ਰੈਪਿਡ ਐਂਟੀਜਨ ਟੈਸਟਾਂ ਅਤੇ ਟਰੂਨੈੱਟ ਵਿਧੀ ਰਾਹੀਂ ਕੀਤੇ ਗਏ 01 ਟੈਸਟ ਦੀ ਰਿਪੋਰਟ ਵੀ ਨੈਗੇਟਿਵ ਪਾਈ ਗਈ ਹੈ । ਜ਼ਿਲਾ ਤਰਨ ਤਾਰਨ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 882 ਸੈਂਪਲ ਲਏ ਗਏ ਹਨ।    
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ 19 ਹੈ, ਜਿੰਨਾਂ ਵਿੱਚੋਂ 18 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 01 ਵਿਅਕਤੀ ਇਲਾਜ ਲਈ ਹੋਰ ਜ਼ਿਲ੍ਹੇ ਵਿੱਚ ਦਾਖਲ ਹੈ।
—————–