Close

1144 services have been provided to the needy citizens so far during the camps being organized under the campaign “Aap di Sarkar, Aap de Duar”

Publish Date : 12/02/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
“ਆਪ ਦੀ ਸਰਕਾਰ, ਆਪ ਦੇ ਦੁਆਰ” ਮੁਹਿੰਮ ਤਹਿਤ ਲਗਾਏ ਜਾ ਰਹੇ ਕੈਂਪਾਂ ਦੌਰਾਨ ਹੁਣ ਤੱਕ ਲੋੜਵੰਦ ਨਾਗਰਿਕਾਂ ਨੂੰ ਮੁਹੱਈਆ ਕਰਵਾਈਆਂ ਗਈਆਂ 1144 ਸੇਵਾਵਾਂ
ਪ੍ਰਚਾਰ ਵੈਨਾ ਰਾਹੀਂ ਲੋਕਾਂ ਨੂੰ ਕੈਂਪਾਂ ਅਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਕੀਤਾ ਜਾ ਰਿਹੈ ਜਾਗਰੂਕ
ਤਰਨ ਤਾਰਨ, 09 ਫਰਵਰੀ :
ਪੰਜਾਬ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਨੂੰ ਜ਼ਿਲ੍ਹੇ ਦੇ ਲੋਕਾਂ ਦਾ ਵੱਡਾ ਲਾਭ ਮਿਲ ਰਿਹਾ ਹੈ ਅਤੇ ਇਨ੍ਹਾਂ ਕੈਂਪਾਂ ਵਿੱਚ ਅੱਜ ਤੱਕ 1144 ਤੋਂ ਵਧੇਰੇ ਨਾਗਰਿਕਾਂ ਨੇ ਵੱਖ-ਵੱਖ ਸੇਵਾਵਾਂ ਦਾ ਲਾਭ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦੇ ਨਿਪਟਾਰੇ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਇਸਦੇ ਨਾਲ ਹੀ ਜ਼ਿਲ੍ਹਾ ਵਾਸੀਆਂ ਨੂੰ ਪੰਜਾਬ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦਿੱਤਾ ਜਾ ਰਿਹਾ ਹੈ ਤਾਂ ਜੋ ਕੋਈ ਵੀ ਨਾਗਰਿਕ ਸੇਵਾਵਾਂ ਹਾਸਲ ਕਰਨ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਅੱਜ ਤੱਕ ਇਨ੍ਹਾਂ ਕੈਂਪਾਂ ਵਿੱਚ 1144 ਵਿਅਕਤੀਆਂ ਨੂੰ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਇਨ੍ਹਾਂ ਕੈਂਪਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਤਿਆਰ ਕਰਵਾਈਆਂ ਗਈਆਂ ਪ੍ਰਚਾਰ ਵੈਨਾਂ ਦਾ ਵੀ ਲੋਕਾਂ ਨੂੰ ਕਾਫ਼ੀ ਲਾਭ ਮਿਲ ਰਿਹਾ ਹੈ, ਕਿਉਂਕਿ ਇੰਨ੍ਹਾਂ ਵੈਨਾਂ ਰਾਹੀਂ ਜਿੱਥੇ ਲੋਕਾਂ ਨੂੰ ਕੈਂਪ ਲੱਗਣ ਤੋਂ ਇੱਕ ਦਿਨ ਪਹਿਲਾਂ ਪੂਰੀ ਜਾਣਕਾਰੀ ਦਿੱਤੀ ਜਾਂਦੀ ਹੈ ਉਥੇ ਹੀ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਵੀ ਦੱਸਿਆ ਜਾਂਦਾ ਹੈ ਤਾਂ ਜੋ ਸਾਰੇ ਯੋਗ ਲਾਭਪਾਤਰੀ ਇਨ੍ਹਾਂ ਸਕੀਮਾਂ ਤੋਂ ਲਾਭ ਉਠਾ ਸਕਣ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ “ਆਪ ਦੀ ਸਰਕਾਰ, ਆਪ ਦੇ ਦੁਆਰ” ਤਹਿਤ ਰੋਜ਼ਾਨਾ ਕੈਂਪ ਲਗਾਏ ਜਾਣਗੇ ਤਾਂ ਜੋ ਜ਼ਿਲ੍ਹੇ ਦੇ ਸਾਰੇ ਨਾਗਰਿਕ ਆਪਣੀ ਲੋੜ ਦੀਆਂ ਸੇਵਾਵਾਂ ਹਾਸਲ ਕਰ ਸਕਣ। ਇਸ ਲਈ ਸਮੂਹ ਨਾਗਰਿਕ ਆਪੋ-ਆਪਣੇ ਪਿੰਡਾਂ ਤੇ ਸ਼ਹਿਰਾਂ ਵਿੱਚ ਲੱਗਣ ਵਾਲੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕੈਂਪਾਂ ਵਿੱਚ ਪਹੁੰਚਣ ਤਾਂ ਜੋ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ ਇਹ ਪ੍ਰੋਗਰਾਮ ਸਫਲਤਾਪੂਰਵਕ ਨੇਪਰੇ ਚੜ੍ਹ ਸਕੇ।