115th Birth Anniversary of Shaheed Bhagat Ji was celebrated at Tarn Taran. Sh. Moneesh Kumar, IAS
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ਦੇ ਮੌਕੇ ‘ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਸ਼ਹੀਦ ਨੂੰ ਦਿੱਤੀ ਗਈ ਸਲਾਮੀ
ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਵੀਡੀਓ ਸੰਦੇਸ਼ ਰਾਹੀਂ ਭੇਜੀ ਸਹੁੰ ਚੁਕਾਈ ਗਈ
ਤਰਨ ਤਾਰਨ, 28 ਸਤੰਬਰ :
ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ਦੇ ਮੌਕੇ ‘ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ ਅਤੇ ਐੱਸ. ਐੱਸ. ਪੀ. ਸ੍ਰੀ ਰਣਜੀਤ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਸ਼ਹੀਦ-ਏ-ਆਜ਼ਮ ਨੰੁ ਸਲਾਮੀ ਦਿੱਤੀ ਗਈ।
ਇਸ ਉਪਰੰਤ ਸ੍ਰੀ ਮੋਨੀਸ਼ ਕੁਮਾਰ ਅਤੇ ਐੱਸ. ਐੱਸ. ਪੀ. ਸ੍ਰੀ ਰਣਜੀਤ ਸਿੰਘ ਢਿੱਲੋਂ ਦੀ ਹਾਜ਼ਰੀ ਵਿੱਚ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਵੀਡੀਓ ਸੰਦੇਸ਼ ਰਾਹੀਂ ਭੇਜੀ ਸਹੁੰ “ਮੈ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਜਨਮ ਦਿਹਾੜੇ ਦੇ ਮੌਕੇ ‘ਤੇ ਇਹ ਹਲਫ ਲੈਂਦਾ ਹਾਂ ਕਿ ਮੈ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ ਹੁਰਾ ਦੇ ਦਰਸਾਏ ਹੋਏ ਮਾਰਗ ਤੇ ਚੱਲਦਾ ਰਹਾਗਾਂ। ਮੈ ਸ਼ਹੀਦਾਂ ਵੱਲੋਂ ਆਮ ਲੋਕਾਂ ਦੀ ਭਲਾਈ ਅਤੇ ਕਮਜ਼ੋਰ ਵਰਗ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਸੰਜੋਏ ਹੋਏ ਸੁਪਨਿਆਂ ਨੂੰ ਸਾਕਾਰ ਕਰਨ ਲਈ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਦ੍ਰਿੜ ਇਰਾਦੇ ਨਾਲ ਆਪਣੀ ਜ਼ਿੰਮੀਵਾਰੀ ਨਿਭਾਉਂਦਾ ਰਹਾਗਾਂ ਇੰਨਕਲਾਬ ਜਿੰਦਾਬਾਦ” ਵੀ ਚੁਕਾਈ ਗਈ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਵਲੋਂ ਦੇਸ਼ ਪ੍ਰਤੀ ਪਿਆਰ ਅਤੇ ਦੇਸ਼ ਭਗਤੀ ਦਾ ਜ਼ਜਬਾ ਸਾਰਿਆਂ ਲਈ ਮਿਸਾਲ ਹੈ ਅਤੇ ਸਾਨੂੰ ਉਨਾਂ ਦੇ ਦਿਖਾਏ ਰਸਤੇ ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਨੂੰ ਸਾਨੂੰ ਸਾਰਿਆਂ ਨੂੰ ਅਪਣਾਉਣਾ ਚਾਹੀਦਾ ਹੈ ਅਤੇ ਇੱਕ ਵਧੀਆ ਸੋਚ ਨਾਲ ਦੇਸ਼ ਨੂੰ ਅੱਗੇ ਲਿਜਾਉਣ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਸ੍ਰੀ ਮੋਨੀਸ਼ ਕੁਮਾਰ ਨੇ ਕਿਹਾ ਕਿ 23 ਸਾਲਾਂ ਦੀ ਉਮਰ ’ਚ ਹੱਸਦਿਆਂ ਹੋਇਆਂ ਫ਼ਾਂਸੀ ਦੇ ਰੱਸੇ ਨੂੰ ਚੁੰਮਣ ਵਾਲੇ ਸ਼ਹੀਦ ਭਗਤ ਸਿੰਘ ਦੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਦਾ ਭਾਰਤ ਸਿਰਜਣ ਲਈ ਕਵਾਇਦ ਸ਼ੁਰੂ ਕੀਤੀ ਗਈ ਹੈ, ਜਿਸਨੂੰ ਜ਼ਿਲਾ ਪ੍ਰਸ਼ਾਸਨ ਵੱਲੋਂ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇਗਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਅੱਜ ਜ਼ਿਲੇ ਭਰ ’ਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਇਹ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਸਕੇ।