1,23,019 children of District Tarn Tarn administered polio drops in two days during Pulse Polio campaign
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪਲਸ ਪੋਲੀਓ ਮੁਹਿੰਮ ਦੌਰਾਨ ਦੋ ਦਿਨਾਂ ਵਿੱਚ ਜਿਲ੍ਹਾ ਤਰਨ ਤਾਰਨ ਦੇ 1,23,019 ਬੱਚਿਆਂ ਨੂੰ ਪਿਲਾਈਆਂ ਗਈਆਂ ਪੋਲੀਓ ਬੂੰਦਾਂ
ਲੋਕਾਂ ਨੂੰ ਪੋਲੀਓ ਤੋਂ ਮੁਕਤ ਕਰਨ ਲਈ 20 ਸਤੰਬਰ ਤੱਕ ਚਲਾਈ ਜਾ ਰਹੀ ਹੈ ਪਲਸ ਪੋਲੀਓ ਮੁਹਿੰਮ
ਤਰਨ ਤਾਰਨ 19 ਸਤੰਬਰ :
“ਕਿੱਥੇ ਵੀ ਰਹੋ, ਕਿੱਥੇ ਵੀ ਜਾੳ, ਪੋਲੀਓ ਖੁਰਾਕ, ਹਰ ਵਾਰ ਪਿਲਾਓ” ਇਸ ਆਸ਼ੇ ਨੂੰ ਸਮਰਪਿਤ ਵਿਸ਼ਵ ਸਿਹਤ ਸੰਗਠਨ ਵੱਲੋਂ ਇਮੂਨਾਈਜੇਸ਼ਨ ਰਾਊਂਡ ਦੇ ਤਹਿਤ ਆਮ ਲੋਕਾਂ ਨੂੰ ਪੋਲੀਓ ਤੋਂ ਮੁਕਤ ਕਰਨ ਲਈ ਅਤੇ ਘਰ-ਘਰ ਵਿੱਚ ਪਲਸ ਪੋਲੀਓ ਮੁਹਿੰਮ ਜੋ ਕਿ ਮਿਤੀ 18, 19, 20 ਸਤੰਬਰ 2022 ਨੂੰ ਚਲਾਈ ਜਾ ਰਹੀ ਹੈ, ਬਾਰੇ ਜਾਗਰੂਕ ਕਰਨ ਹਿੱਤ, ਸਿਵਲ ਸਰਜਨ ਤਰਨਤਾਰਨ ਡਾ. ਸੀਮਾ ਅਤੇ ਜਿਲ੍ਹਾ ਟੀਕਾਕਰਨ ਅਫਸਰ ਡਾ. ਵਰਿੰਦਰ ਪਾਲ ਕੌਰ ਵੱਲੋਂ ਅੱਜ ਸ਼ਹਿਰ ਦੇ ਵੱਖ-ਵੱਖ ਵਾਰਡਾਂ ਅਤੇ ਪਿੰਡਾਂ ਦਾ ਦੌਰਾ ਕੀਤਾ ਗਿਆ।
ਇਸ ਬਾਰੇ ਜਾਣਕਾਰੀ ਦਿੰਦਿਆ ਸਿਵਲ ਸਰਜਨ ਤਰਨਤਾਰਨ ਡਾ. ਸੀਮਾ ਨੇ ਦੱਸਿਆ ਕਿ ਇਸ ਰਾਊਂਡ ਵਿਚ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਨਵ-ਜਨਮੇਂ ਬੱਚੇ ਤੋਂ ਲੈ ਕੇ 5 ਸਾਲ ਤੱੱਕ ਦੇ ਬੱਚਿਆਂ ਨੂੰ ਜੀਵਨ ਰੂਪੀ ਪੋਲੀੳ ਦੀਆ 2 ਬੂੰਦਾਂ ਪਿਲਾਈਆ ਜਾ ਰਹੀਆ ਹਨ।ਸਿਵਲ ਸਰਜਨ ਤਰਨ ਤਾਰਨ ਡਾ. ਸੀਮਾ ਵੱਲੋਂ ਪੱਟੀ ਵਿਖੇ ਨਸ਼ਾਂ ਛੁਡਾਉ ਕੇਂਦਰ ਦੀ ਇੰਸਪੈਕਸ਼ਨ ਕੀਤੀ ਗਈ, ਜਿਸ ਵਿੱਚ ਸਭ ਕੁਝ ਠੀਕ-ਠਾਕ ਪਾਇਆ ਗਿਆ।
ਜਿਲ੍ਹਾ ਟੀਕਾਕਰਨ ਅਫਸਰ ਡਾ. ਵਰਿੰਦਰ ਪਾਲ ਕੌਰ ਨੇ ਜਾਣਕਾਰੀ ਦਿੰਦਿਆ ਕਿਹਾ ਪਲਸ ਪੋਲੀਓ ਮੁਹਿੰਮ ਦੇ ਦੂਸਰੇ ਦਿਨ ਜਿਲ੍ਹਾ ਤਰਨ ਤਾਰਨ ਵਿੱਚ ਕੁੱਲ 1,45,747 ਬੱਚਿਆਂ ਵਿੱਚੋਂ 1,23,019 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾ ਚੁੱਕੀਆਂ ਹਨ।ਉਹਨਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਭੱਠੇ, ਸ਼ੈਲਰ, ਡੇਰੇ, ਝੁੱਗੀਆਂ ਅਤੇ ਮਜਦੂਰਾ ਦੀਆਂ ਬਸਤੀਆਂ ਵਿਚ ਰਹਿੰਦੇ ਬੱਚਿਆ ਨੂੰ ਵੀ ਪੌਲੀੳ ਦੀਆ ਦੋ ਬੂੰਦਾ ਪਿਲਾਈਆ ਜਾਣਗੀਆ ।