Close

12758 beneficiaries are receiving Disability Pension-Deputy Commissioner in District Tarn Tarn

Publish Date : 16/05/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜਿਲ੍ਹਾ ਤਰਨ ਤਾਰਨ ਵਿੱਚ 12758 ਲਾਭਪਾਤਰੀ ਪ੍ਰਾਪਤ ਕਰ ਰਹੇ ਹਨ ਦਿਵਿਆਂਗਜਨ ਪੈਨਸ਼ਨ-ਡਿਪਟੀ ਕਮਿਸ਼ਨਰ
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੁਆਰਾ ਦਿਵਿਆਂਗਜਨਾਂ ਨੂੰ ਵੱਖ-ਵੱਖ ਸਕੀਮਾਂ ਅਧੀਨ ਦਿੱਤੇ ਜਾਂਦੇ ਹਨ ਲਾਭ
ਤਰਨ ਤਾਰਨ, 15 ਮਈ :
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੁਆਰਾ ਦਿਵਿਆਂਗਜਨਾਂ ਨੂੰ ਵੱਖ-ਵੱਖ ਸਕੀਮਾਂ ਅਧੀਨ ਲਾਭ ਦਿੱਤੇ ਜਾ ਰਹੇ ਹਨ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਜਿਲ੍ਹਾ ਤਰਨ ਤਾਰਨ ਵਿੱਚ ਇਸ ਸਮੇਂ ਲੱਗਭੱਗ 12758 ਲਾਭਪਾਤਰੀ ਦਿਵਿਆਂਗਜਨ ਪੈਨਸ਼ਨ ਪ੍ਰਾਪਤ ਕਰ ਰਹੇ ਹਨ।
ਉਹਨਾਂ ਦੱਸਿਆ ਕਿ ਦਿਵਿਆਂਗਜਨਾਂ ਨੂੰ ਮਹੀਨਾਵਾਰ ਵਿੱਤੀ ਸਹਾਇਤਾ ਸਕੀਮ ਅਧੀਨ ਸਰੀਰਕ ਤੌਰ ‘ਤੇ ਦਿਵਿਆਂਗਤਾ ਵਾਲੇ ਜਾਂ ਗੰਭੀਰ ਬਿਮਾਰੀ ਕਾਰਨ ਦਿਵਿਆਂਗ ਹੋਏ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਉਹਨਾਂ ਕਿਹਾ ਕਿ 50 ਫੀਸਦੀ ਜਾਂ ਇਸ ਤੋਂ ਵੱਧ ਦਿਵਿਆਂਗਤਾ ਵਾਲੇ ਵਿਅਕਤੀ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਪ੍ਰਾਪਤ ਕਰ ਰਹੇ ਹਨ। ਇਹ ਲਾਭ ਪ੍ਰਾਪਤ ਕਰਨ ਲਈ ਲਾਭਪਾਤਰੀ ਦੀ ਆਮਦਨ ਸਾਰੇ ਵਸੀਲਿਆਂ ਤੋਂ 60,000 ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ।
ਉਹਨਾਂ ਦੱਸਿਆ ਕਿ ਇਸ ਪੈਨਸ਼ਨ ਦਾ ਲਾਭ ਲੈਣ ਲਈ ਯੂ. ਡੀ. ਆਈ. ਡੀ. ਕਾਰਡ ਅਤੇ ਆਧਾਰ ਕਾਰਡ ਲਾਜ਼ਮੀ ਹੈ।ਬਿਨੈਕਾਰ ਆਪਣੇ ਨੇੜਲੇ ਸੇਵਾ ਕੇਂਦਰ ਵਿੱਚ ਹਫਤੇ ਦੇ ਕਿਸੇ ਵੀ ਦਿਨ ਸਮਾਂ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਜਾਂ esewa.punjab.gov.in s/ ‘ਤੇ citizen login ਰਾਹੀਂ ਇਹ ਪੈਨਸ਼ਨ ਅਪਲਾਈ ਕਰ ਸਕਦਾ ਹੈ।