Close

1,28,320 MT Paddy Arrives In Tarn Taran Mandis – Deputy Commissioner

Publish Date : 08/10/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿਚ 1,28,320 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ-ਡਿਪਟੀ ਕਮਿਸ਼ਨਰ
ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ 128133 ਮੀਟ੍ਰਿਕ ਟਨ ਝੋਨੇ ਦੀ ਖਰੀਦ
ਸਰਕਾਰੀ ਖਰੀਦ ਦੇ ਮਾਪਦੰਡਾਂ ‘ਤੇ ਪੂਰੇ ਉੱਤਰਦੇ ਝੋਨੇ ਦੀ ਤੁਰੰਤ ਖਰੀਦ ਯਕੀਨੀ ਬਣਾਉਣ ਅਧਿਕਾਰੀ
ਤਰਨ ਤਾਰਨ 07, ਅਕਤੂਬਰ: 
ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿਚ 06 ਅਕਤੂਬਰ, 2020 ਤੱਕ 1,28,320 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 128133 ਮੀਟ੍ਰਿਕ ਟਨ ਝੋਨੇ ਦੀ ਖਰੀਦ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਅੱਜ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਦਾਣਾ ਮੰਡੀ ਗੋਇੰਦਵਾਲ ਸਾਹਿਬ ਦਾ ਦੌਰਾ ਕਰਦਿਆਂ ਦਿੱਤੀ। ਇਸ ਮੌਕੇ ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਰੋਹਿਤ ਗੁਪਤਾ, ਡੀ. ਐੱਮ. ਮਾਰਕਫੈੱਡ ਕੁਲਵਿੰਦਰ ਸਿੰਘ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਅਜੈਪਾਲ ਸਿੰਘ ਰੰਧਾਵਾ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 06 ਅਕਤੂਬਰ ਤੱਕ ਪਨਗਰੇਨ ਵੱਲੋਂ 43906 ਮੀਟਰਿਕ ਟਨ, ਮਾਰਕਫੈੱਡ ਵੱਲੋਂ 33845 ਮੀਟਰਿਕ ਟਨ, ਪਨਸਪ ਵੱਲੋਂ 24746 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਵੱਲੋਂ 21838 ਮੀਟਰਿਕ ਟਨ ਅਤੇ ਐਫ. ਸੀ. ਆਈ. ਵੱਲੋਂ 3798 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।
ਇਸ ਮੌਕੇ ਉਹਨਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਅਲਾਟ ਕੀਤੇ ਗਏ ਖਰੀਦ ਕੇਂਦਰਾਂ ਵਿੱਚ ਹਾਜ਼ਰ ਰਹਿਣ ਅਤੇ ਸਰਕਾਰੀ ਖਰੀਦ ਦੇ ਮਾਪਦੰਡਾਂ ‘ਤੇ ਪੂਰੇ ਉਤਰਦੇ ਝੋਨੇ ਦੀ ਤੁਰੰਤ ਖਰੀਦ ਯਕੀਨੀ ਬਣਾਉਣ।ਉਹਨਾਂ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਖਰੀਦ ਕੀਤੇ ਗਏ ਝੋਨੇ ਦੀ ਅਦਾਇਗੀ 48 ਘੰਟਿਆਂ ਦੇ ਅੰਦਰ-ਅੰਦਰ ਕਰਨੀ ਯਕੀਨੀ ਬਣਾਈ ਜਾਵੇ।ਉਹਨਾਂ ਕਿਹਾ ਕਿ ਮੰਡੀਆਂ ਵਿੱਚੋਂ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਨਾਲ ਦੀ ਨਾਲ ਕਰਨ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ ਅਤੇ ਮੰਡੀਆਂ ਵਿੱਚ ਕਿਸਾਨਾਂ ਨੰੁ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ।
  ਉਹਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕੇਵਲ ਪੂਰੇ ਪੱਕੇ ਹੋਏ ਝੋਨੇ ਦੀ ਹੀ ਕਟਾਈ ਕਰਵਾਉਣ, ਹਰਾ ਅਤੇ ਨਮੀ ਵਾਲਾ ਝੋਨਾ ਨਾ ਕਟਾਉਣ ਤਾਂ ਕਿ ਉਹਨਾਂ ਨੂੰ ਮੰਡੀਆਂ ਵਿੱਚ ਆਪਣਾ ਝੋਨਾ ਵੇਚਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਹਨਾਂ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ ਸ਼ਾਮ 7 ਵਜੇ ਤੋਂ ਲੈ ਕੇ ਸਵੇਰੇ 10 ਵਜੇ ਤੱਕ ਝੋਨੇ ਦੀ ਕਟਾਈ ਲਈ ਕੰਬਾਇਨ ਚਲਾਉਣ ‘ਤੇ ਪਾਬੰਦੀ ਲਗਾਈ ਗਈ ਹੈ। 
————-