Close

1290 more samples taken for testing of Covid-19 in various government hospitals in the district – Deputy Commissioner

Publish Date : 21/10/2021

ਜ਼ਿਲੇ੍ਹ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 1290 ਸੈਂਪਲ ਹੋਰ-ਡਿਪਟੀ ਕਮਿਸ਼ਨਰ
ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਜ਼ਿਲ੍ਹੇ ਦੇ 4,12,826 ਵਿਅਕਤੀਆਂ ਦੇ ਲਏ ਗਏ ਸੈਂਪਲ
ਜ਼ਿਲ੍ਹਾ ਤਰਨ ਤਾਰਨ ਵਿੱਚ ਬਣਾਏ ਗਏ ਵੱਖ-ਵੱਖ ਕੇਂਦਰਾਂ ‘ਤੇ 5157 ਲੋਕਾਂ ਨੂੰ ਲਗਾਈ ਗਈ
ਕੋਵਿਡ ਵੈਕਸੀਨ
ਤਰਨ ਤਾਰਨ, 19 ਅਕਤੂਬਰ :
ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 1290 ਸੈਂਪਲ ਹੋਰ ਲਏ ਗਏ ਹਨ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 522 ਰੈਪਿਡ ਐਂਟੀਜਨ ਦੀ ਰਿਪੋਰਟ ਨੈਗੇਟਿਵ ਆਈ ਹੈ।ਇਸ ਤੋਂ ਇਲਾਵਾ ਅੰਮ੍ਰਿਤਸਰ ਵਿਖੇ ਲੈਬ ਵਿੱਚ 18 ਅਕਤੂਬਰ ਨੂੰ ਭੇਜੇ ਗਏ 827 ਸੈਂਪਲਾਂ ਦੀ ਰਿਪੋਰਟ ਵੀ ਨੈਗੇਟਿਵ ਪਾਈ ਗਈ ਹੈ।    
ਉਹਨਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 5,80,663 ਲਾਭਪਾਤਰੀਆਂ ਨੂੰ 7,48,494 ਡੋਜ਼ ਵੈਕਸੀਨ ਲਗਾਈ ਜਾ ਚੁੱਕੀ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਤਰਨ ਤਾਰਨ ਵਿੱਚ ਬਣਾਏ ਗਏ ਵੱਖ-ਵੱਖ ਕੇਂਦਰਾਂ ‘ਤੇ 5157 ਲੋਕਾਂ ਨੂੰ ਕੋਵਿਡ ਵੈਕਸੀਨ ਲਗਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 8038 ਵਿਅਕਤੀ ਕੋਵਿਡ-19 ਤੋਂ ਪੀੜ੍ਹਤ ਪਾਏ ਗਏ ਹਨ।ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 7655 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 4,12,826 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 4,00,363 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 768 ਦੀ ਰਿਪੋਰਟ ਆਉਣੀ ਬਾਕੀ ਹੈ।ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ ਘੱਟ ਹੋ ਕੇ 03 ਰਹਿ ਗਈ ਹੈ, ਜਿੰਨਾਂ  ਨੂੰ ਘਰਾਂ `ਚ ਇਕਾਂਤਵਾਸ ਕੀਤਾ ਗਿਆ ਹੈ।
ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹਨ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ। ਉਹਨਾਂ ਕਿਹਾ ਕਿ ਜ਼ਿਲਾ ਵਾਸੀ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 02 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।