Close

12948 people were vaccinated against Corona in Tarn Taran district today

Publish Date : 14/09/2021

ਤਰਨਤਾਰਨ ਜਿਲੇ ਵਿਚ ਅੱਜ 12948 ਲੋਕਾਂ ਨੂੰ ਲਗਾਏ ਕੋਰੋਨਾ ਦੇ ਟੀਕੇ
ਤਰਨ ਤਾਰਨ, 13 ਸਤੰਬਰ
ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪਤਾ ਲਾਉਣ ਲਈ ਜਿੱਥੇ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਨਮੂਨੇ ਲਏ ਜਾ ਰਹੇ ਹਨ, ਉਥੇ ਕੋਰੋੇਨਾ ਦਾ ਟੀਕਾ ਲਗਾਉਣ ਲਈ ਵੀ ਮੁਹਿੰਮ ਜੰਗੀ ਪੱਧਰ ਉਤੇ ਜਾਰੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਅੱਜ ਸਿਹਤ ਵਿਭਾਗ ਦੀਆਂ ਟੀਮਾਂ ਨੇ ਵੱਖ-ਵੱਖ ਥਾਵਾਂ ਉਤੇ ਕੈਂਪ ਲਗਾ ਕੇ 12948 ਵਿਅਕਤੀਆਂ ਨੂੰ ਕੋਰੋਨਾ ਤੋਂ ਬਚਾਅ ਦਾ ਟੀਕਾ ਲਗਾਇਆ ਹੈ। ਉਨਾਂ ਦੱਸਿਆ ਕਿ ਹੁਣ ਤੱਕ ਜਿਲੇ ਵਿਚ 427138 ਲੋਕਾਂ ਨੂੰ ਕੋਰੋਨਾ ਤੋਂ ਬਚਾਅ ਦਾ ਟੀਕਾ ਲੱਗ ਚੁੱਕਾ ਹੈ ਅਤੇ ਇਹ ਕੰਮ ਨਿਰੰਤਰ ਜਾਰੀ ਹੈ।
ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹਨ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ। ਉਹਨਾਂ ਕਿਹਾ ਕਿ ਜ਼ਿਲਾ ਵਾਸੀ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 02 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।