13609 persons were vaccinated against covid vaccine in Tarn Taran district – Deputy Commissioner
Publish Date : 22/03/2021

ਜ਼ਿਲ੍ਹਾ ਤਰਨ ਤਾਰਨ ਵਿੱਚ 13609 ਵਿਅਕਤੀਆਂ ਨੂੰ ਲਗਾਇਆ ਗਿਆ ਕੋਵਿਡ ਵੈਕਸੀਨ ਦਾ ਟੀਕਾ-ਡਿਪਟੀ ਕਮਿਸ਼ਨਰ
ਕੋਵਿਡ-19 ਦੀ ਜਾਂਚ ਲਈ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 1052 ਸੈਂਪਲ ਹੋਰ
ਮਹਾਂਮਾਰੀ ਸਬੰਧੀ ਜ਼ਿਲੇ ਦੇ 1 ਲੱਖ 81 ਹਜ਼ਾਰ 910 ਵਿਅਕਤੀਆਂ ਦੀ ਕੀਤੀ ਗਈ ਜਾਂਚ
ਤਰਨ ਤਾਰਨ, 18 ਮਾਰਚ :
ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਵਿੱਚ 13609 ਵਿਅਕਤੀਆਂ ਨੂੰ ਕੋਵਿਡ ਵੈਕਸੀਨ ਦਾ ਟੀਕਾ ਲਗਾਇਆ ਜਾ ਚੁੱਕਾ ਹੈ ਅਤੇ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 1052 ਸੈਂਪਲ ਹੋਰ ਲਏ ਗਏ ਹਨ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 181910 ਵਿਅਕਤੀਆਂ ਦੀ ਜਾਂਚ ਕੀਤੀ ਗਈ ਹੈ, ਜਿੰਨਾਂ ਵਿਚੋਂ 178137 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 942 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 2540 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 2205 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 17 ਮਾਰਚ ਨੂੰ ਜਾਂਚ ਲਈ ਅੰਮ੍ਰਿਤਸਰ ਲੈਬ ਵਿੱਚ ਭੇਜੇ ਗਏ 867 ਨਮੂਨਿਆਂ ਵਿੱਚੋਂ 14 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 853 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਇਸ ਤੋਂ ਇਲਾਵਾ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 109 ਰੈਪਿਡ ਐਂਟੀਜਨ ਟੈਸਟਾਂ ਵਿੱਚੋਂ 04 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 105 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।
ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ 213 ਐਕਟਿਵ ਕੇਸ ਹਨ, ਜਿੰਨਾਂ ਵਿੱਚੋਂ 152 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 05 ਵਿਅਕਤੀ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਤਰਨ ਤਾਰਨ ਅਤੇ 15 ਵਿਅਕਤੀ ਇਲਾਜ ਲਈ ਹੋਰ ਜ਼ਿਲਿਆਂ ਵਿੱਚ ਦਾਖਲ ਹਨ।ਇਸ ਤੋਂ ਇਲਾਵਾ 02 ਮਰੀਜ਼ ਨੂੰ ਗੂਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਲਈ ਰੈਫ਼ਰ ਕੀਤਾ ਗਿਆ ਹੈ।
ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਰੋਨਾ ਵਾਇਰਸ ਦੇ ਵਧ ਰਹੇ ਕੇਸਾਂ ਕਰਕੇ ਉਹ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 2 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।