1403 corona tests conducted today in Tarn Taran district
Publish Date : 17/09/2021
ਤਰਨਤਾਰਨ ਜਿਲੇ ਵਿਚ ਅੱਜ 1403 ਕੋਰੋਨਾ ਟੈਸਟ ਕੀਤੇ
ਤਰਨ ਤਾਰਨ, 16 ਸਤੰਬਰ
ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪਤਾ ਲਾਉਣ ਲਈ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਨਮੂਨੇ ਲਏ ਜਾ ਰਹੇ ਹਨ, ਅੱਜ ਜਿਲ੍ਹੇ ਵਿੱਚ 1403 ਲੋਕਾਂ ਦੇ ਟੈਸਟ ਕੀਤੇ ਗਏ, ਜਿੰਨਾ ਵਿਚੋਂ 509 ਨੈਗੇਟਿਵ ਆਏ ਹਨ ਅਤੇ ਬਾਕੀਆਂ ਦੇ ਨਤੀਜੇ ਦੀ ਉਡੀਕ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਅੱਜ ਸਿਹਤ ਵਿਭਾਗ ਦੀਆਂ ਟੀਮਾਂ ਨੇ ਵੱਖ-ਵੱਖ ਥਾਵਾਂ ਉਤੇ ਕੈਂਪ ਲਗਾ ਕੇ ਕੋਰੋਨਾ ਤੋਂ ਬਚਾਅ ਦਾ ਟੀਕਾ ਵੀ ਲਗਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਹੁਣ ਤੱਕ 368977 ਲੋਕਾਂ ਦੇ ਟੈਸਟ ਕੀਤੇ ਜਾ ਚੁੱਕੇ ਹਨ।
ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹਨ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ। ਉਹਨਾਂ ਕਿਹਾ ਕਿ ਜ਼ਿਲਾ ਵਾਸੀ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 02 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।