Close

1,49,442 children from 0 to 5 years will be covered in the district during the Pulse Polio Campaign – Deputy Commissioner

Publish Date : 15/01/2020
dc
ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਪਲਸ ਪੋਲਿਓ ਮੁੁਹਿੰਮ ਦੌਰਾਨ ਜ਼ਿਲ੍ਹੇ ਵਿੱਚ 0 ਤੋਂ 5 ਸਾਲ ਦੇ 149442 ਬੱਚਿਆਂ ਨੂੰ ਕਵਰ ਕੀਤਾ ਜਾਵੇਗਾ-ਡਿਪਟੀ ਕਮਿਸ਼ਨਰ
ਜ਼ਿਲ੍ਹੇ ਦਾ ਕੋਈ ਵੀ ਬੱਚਾ ਪੋਲਿਓ ਰੋਧੀ ਬੂੰਦਾ ਪੀਣ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ, ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
ਤਰਨ ਤਾਰਨ, 15 ਜਨਵਰੀ :
19 ਤੋਂ 21 ਜਨਵਰੀ, 2020 ਤੱਕ ਚੱਲਣ ਵਾਲੀ ਨੈਸ਼ਨਲ ਪਲਸ ਪੋਲਿਓ ਮੁਹਿੰਮ ਸਬੰਧੀ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਹਤ ਵਿਭਾਗ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ।ਇਸ ਮੌਕੇ ਸਿਵਲ ਸਰਜਨ ਡਾ. ਅਨੂਪ ਕੁਮਾਰ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਰਾਜੇਸ਼ ਸ਼ਰਮਾ, ਐੱਸ. ਡੀ. ਐੱਮ. ਪੱਟੀ ਸ੍ਰੀ ਨਰਿੰਦਰ ਸਿੰਘ ਧਾਲੀਵਾਲ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਰਵਿੰਦਰਪਾਲ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਜਗਜੀਤ ਸਿੰਘ ਬੱਲ, ਡਬਲਯੂ ਐੱਚ. ਓ. ਤੋਂ ਡਾ. ਰਿਸ਼ੀ ਅਤੇ ਡੀ, ਐੱਮ. ਸੀ. ਡਾ. ਐੱਸ. ਜੇ. ਧਵਨ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤਿੰਨ ਦਿਨ੍ਹਾਂ ਪਲਸ ਪੋਲਿਓ ਮੁੁਹਿੰਮ ਦੌਰਾਨ ਜ਼ਿਲ੍ਹੇ ਵਿੱਚ 0 ਤੋਂ 5 ਸਾਲ ਦੇ 149442 ਬੱਚਿਆਂ ਨੂੰ ਕਵਰ ਕੀਤਾ ਜਾਵੇਗਾ। ਇਸ ਵਾਸਤੇ ਕੁੱਲ 635 ਬੂਥ ਬਣਾਏ ਗਏ ਹਨ ਅਤੇ ਇਸ ਕੰਮ ਨੂੰ ਨੇਪਰੇ ਚਾੜਨ ਵਾਸਤੇ ਘਰ-ਘਰ ਜਾ ਕੇ ਪੋਲੀਓ ਦੀਆਂ ਬੂੰਦਾਂ ਪਿਲਾਉਣ ਲਈ ਕੁੱਲ 1209 ਟੀਮਾਂ ਲਗਾਈਆਂ ਗਈਆਂ ਹਨ, ਇਸ ਤੋਂ ਇਲਾਵਾ 31 ਟਰਾਂਜਿਟ ਟੀਮਾਂ ਅਤੇ 48 ਮੋਬਾਇਲ ਟੀਮਾਂ ਲਗਾਈਆਂ ਜਾਣਗੀਆਂ। 
ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹੇ ਦਾ ਕੋਈ ਵੀ ਬੱਚਾ ਪੋਲਿਓ ਰੋਧੀ ਬੂੰਦਾ ਪੀਣ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਦੱਸਿਆ ਕਿ ਗੁਆਂਢੀ ਦੇਸ਼ ਜਿਵੇਂ ਕਿ ਪਾਕਿਸਤਾਨ, ਅਫਗਾਨਿਸਤਾਨ ਤੋਂ ਪੋਲਿਓ ਦੇ ਵਾਇਰਸ ਆਉਣ ਦਾ ਖਤਰਾ ਬਣਿਆ ਰਹਿੰਦਾ ਹੈ। ਇਸ ਲਈ ਆਪਣੇ ਦੇਸ਼ ਦੇ 0-5 ਸਾਲ ਦੇ ਹਰ ਬੱਚੇ ਨੂੰ ਪੋਲਿਓ ਬੂੰਦਾਂ ਪਿਲਾਉਣੀਆਂ ਜ਼ਰੂਰੀ ਹਨ ਤਾਂ ਕਿ ਦੇਸ਼ ਵਿੱਚੋਂ ਪੋਲਿਓ ਦੇ ਆਗਮਨ ਨੂੰ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਸਰਦੀ, ਜੁਕਾਮ, ਬੁਖਾਰ, ਦਸਤ ਦੌਰਾਨ ਵੀ ਬੱਚੇ ਨੂੰ ਪੋਲਿਓ ਬੂੰਦਾਂ ਪਿਲਾਉਣੀਆਂ ਜ਼ਰੂਰੀ ਹਨ । 
ਉਹਨਾਂ ਜ਼ਿਲ੍ਹੇ ਦੇ ਪੰਚਾਂ, ਸਰਪੰਚਾਂ ਅਤੇ ਚੁਣੇ ਹੋਏ ਨੁਮਾਇੰਦਿਆਂ ਨੰੁ ਅਪੀਲ ਕੀਤੀ ਕਿ ਉਹ ਲੋਕਾਂ ਨੂੰ 0-5 ਸਾਲ ਦੇ ਹਰ ਬੱਚੇ ਨੂੰ ਪੋਲਿਓ ਬੂੰਦਾਂ ਪਿਲਾਉਣ ਲਈ ਪ੍ਰੇਰਿਤ ਕਰਨ।ਉੁਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੱਸ ਅੱਡਿਆਂ, ਭੱਠਿਆਂ ਅਤੇ ਸਲੱਮ ਏਰੀਏ ਵਿੱਚ ਰਹਿਣ ਵਾਲੇ 0-5 ਸਾਲ ਦੇ ਬੱਚਿਆਂ ਨੂੰ ਪੋਲਿਓ ਬੂੰਦਾਂ ਪਿਲਾਉਣ ਲਈ ਵਿਸ਼ੇਸ ਪ੍ਰਬੰਧ ਕੀਤੇ ਗਏ ਹਨ
————–