Close

15-day special campaign launched in district Tarn Taran under the “Kissan Credit Card Scheme” for the beneficiaries of the “Pardhan Mantri Kisan Yojana”

Publish Date : 11/02/2020
dc
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਲਾਭਪਾਤਰੀਆਂ ਲਈ “ਕਿਸਾਨ ਕ੍ਰੈਡਿਟ ਕਾਰਡ ਸਕੀਮ” ਤਹਿਤ ਜ਼ਿਲ੍ਹਾ ਤਰਨ ਤਾਰਨ ਵਿੱਚ 15 ਦਿਨਾਂ ਦੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ
ਤਰਨ ਤਾਰਨ, 11 ਫਰਵਰੀ :
ਭਾਰਤ ਸਰਕਾਰ ਵੱਲੋਂ 15 ਦਿਨਾਂ ਦੀ ਵਿਸ਼ੇਸ਼ ਮੁਹਿੰਮ ਦੌਰਾਨ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਯੋਜਨਾ ਦੇ ਸਾਰੇ ਲਾਭਪਾਤਰੀਆਂ ਨੂੰ ਕਿਸਾਨ ਕਰੈਡਿਟ ਕਾਰਡ ਦੀ ਸਹੂਲਤ ਦੇਣ ਦਾ ਫੈਸਲਾ ਕੀਤਾ ਗਿਆ ਹੈ।ਇਸ ਸਬੰਧੀ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਸਾਰੇ ਪੀ. ਐੱਮ. ਕਿਸਾਨ ਲਾਭਪਾਤਰੀ, ਕਿਸਾਨ ਕਰੈਡਿਟ ਕਾਰਡ ਅਤੇ ਖਸਰਾ, ਖਤੌਨੀ ਦੇ ਨਾਲ ਬੈਂਕ ਦੁਆਰਾ ਦਿੱਤੇ ਗਏ ਪਰਚੇ ਦਾ ਇੱਕ ਫਾਰਮ ਬੈਂਕ ਸ਼ਾਖਾ ਨੂੰ ਜਮ੍ਹਾ ਕਰਕੇ ਸਸਤੀਆਂ ਦਰਾਂ `ਤੇ ਖੇਤੀ ਕਰਜ਼ਿਆਂ ਦਾ ਲਾਭ ਪ੍ਰਾਪਤ ਕਰਦੇ ਹਨ।
ਉਨ੍ਹਾਂ ਕਿਹਾ ਕਿ ਪੀ. ਐੱਮ. ਕਿਸਾਨ ਸਨਮਾਨ ਯੋਜਨਾ ਦੇ ਲਾਭਪਾਤਰੀਆਂ ਦੇ ਕਿਸਾਨ ਕ੍ਰੈਡਿਟ ਕਾਰਡ ਦੀ ਸੀਮਾ ਵਧਾਉਣ ਲਈ ਜਾਂ ਨਵਾਂ ਕਿਸਾਨ ਕ੍ਰੈਡਿਟ ਕਾਰਡ ਬਣਵਾਉਣ ਲਈ ਬੈਂਕ ਸ਼ਾਖਾ ਨਾਲ ਸੰਪਰਕ ਕਰਨਾ ਚਾਹੀਦਾ ਹੈ।ਇਸ ਨਾਲ, ਉਹ ਕਿਸਾਨ ਜੋ ਪਹਿਲਾਂ ਹੀ ਖੇਤੀਬਾੜੀ ਲਈ ਕ੍ਰੈਡਿਟ ਕਾਰਡ ਲੈ ਚੁੱਕੇ ਹਨ ਅਤੇ ਪਸ਼ੂ ਪਾਲਣ ਤੇ ਮੱਛੀ ਪਾਲਣ ਕਰ ਰਹੇ ਹਨ, ਇਨ੍ਹਾਂ ਕੰਮਾਂ ਲਈ ਕਿਸਾਨ ਕ੍ਰੈਡਿਟ ਕਾਰਡਾਂ ਲਈ ਬਿਨੈ ਕਰ ਸਕਦੇ ਹਨ ।
ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੁਆਰਾ ਪੀ. ਐੱਮ. ਕਿਸਾਨ ਸਨਮਾਨ ਯੋਜਨਾ ਦੇ ਲਾਭਪਾਤਰੀਆਂ ਲਈ ਇਕ ਪੇਜ਼ ਦੀ ਵਿਸ਼ੇਸ਼ ਅਰਜ਼ੀ ਜਾਰੀ ਕੀਤੀ ਗਈ ਹੈ ਜੋ www.agricoop.gov.in  ਅਤੇ www.pmkisan.gov.on `ਤੇ ਵੀ ਉਪਲਬਧ ਹੈ। ਅਰਜ਼ੀ ਦੀ ਸਹੂਲਤ ਸੇਵਾ ਕੇਂਦਰਾਂ ਵਿਖੇ ਵੀ ਉਪਲੱਬਧ ਹੋਵੇਗੀ।
ਇਸ ਦੌਰਾਨ ਗੱਲਬਾਤ ਕਰਦਿਆਂ ਜਿਲ੍ਹਾ ਵਿਕਾਸ ਪ੍ਰਬੰਧਕ ਨਾਬਾਰਡ ਜਸਕੀਰਤ ਸਿੰਘ ਅਤੇ ਐੱਲ. ਡੀ. ਐੱਮ. ਸ੍ਰੀ ਪ੍ਰੀਤਮ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਾਰਿਆਂ ਨੂੰ ਇਸ ਯੋਜਨਾ ਦਾ ਲਾਭ ਲੈਣਾ ਚਾਹੀਦਾ ਹੈ।
——————