Close

1,51,444 persons of the district were examined regarding Covid-19 epidemic – Deputy Commissioner

Publish Date : 03/02/2021
DC
ਕੋਵਿਡ-19 ਮਹਾਂਮਾਰੀ ਸਬੰਧੀ ਜ਼ਿਲ੍ਹੇ ਦੇ 1 ਲੱਖ 51 ਹਜ਼ਾਰ 444 ਵਿਅਕਤੀਆਂ ਦੀ ਕੀਤੀ ਗਈ ਜਾਂਚ-ਡਿਪਟੀ ਕਮਿਸ਼ਨਰ
ਜਾਂਚ ਲਈ ਅੰਮ੍ਰਿਤਸਰ ਲੈਬ ਵਿੱਚ ਭੇਜੇ ਗਏ 421 ਨਮੂਨਿਆਂ ਦੀ ਰਿਪੋਰਟ ਆਈ ਨੈਗੇਟਿਵ
ਤਰਨ ਤਾਰਨ, 02 ਫਰਵਰੀ :
ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 151444 ਵਿਅਕਤੀਆਂ ਦੀ ਜਾਂਚ ਕੀਤੀ ਗਈ ਹੈ, ਜਿੰਨ੍ਹਾਂ ਵਿਚੋਂ 148530 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 485 ਦੀ ਰਿਪੋਰਟ ਆਉਣੀ ਬਾਕੀ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 518 ਸੈਂਪਲ ਹੋਰ ਲਏ ਗਏ ਹਨ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 2153 ਵਿਅਕਤੀ ਕੋਵਿਡ-19 ਤੋਂ ਪੀੜ੍ਹਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 2032 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 01 ਫਰਵਰੀ ਨੂੰ ਜਾਂਚ ਲਈ ਅੰਮ੍ਰਿਤਸਰ ਲੈਬ ਵਿੱਚ ਭੇਜੇ ਗਏ 421 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 14 ਰੈਪਿਡ ਐਂਟੀਜਨ ਟੈਸਟਾਂ ਅਤੇ ਟਰੂਨੈੱਟ ਵਿਧੀ ਰਾਹੀਂ ਕੀਤੇ ਗਏ 03 ਟੈਸਟਾਂ ਦੀ ਰਿਪੋਰਟ ਵੀ ਨੈਗੇਟਿਵ ਪਾਈ ਗਈ ਹੈ। 
ਜ਼ਿਲਾ੍ਹ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ 12 ਐਕਟਿਵ ਕੇਸ ਹਨ, ਜਿੰਨਾਂ ਵਿੱਚੋਂ 07 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 01 ਵਿਅਕਤੀ ਇਲਾਜ ਲਈ ਗੂਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਤਰਨ ਤਾਰਨ ਅਤੇ 02 ਵਿਅਕਤੀ ਇਲਾਜ ਲਈ ਹੋਰ ਜ਼ਿਲ੍ਹੇ ਵਿੱਚ ਦਾਖਲ ਹੈ ।