Close

1535 victims of Covid-19 epidemic recover from corona virus: Deputy Commissioner

Publish Date : 10/10/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕੋਵਿਡ-19 ਮਹਾਂਮਾਰੀ ਤੋਂ ਪੀੜ੍ਹਤ 1535 ਵਿਅਕਤੀਆਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕੀਤੀ ਸਿਹਤਯਾਬੀ-ਡਿਪਟੀ ਕਮਿਸ਼ਨਰ
ਕੋਵਿਡ-19 ਸਬੰਧੀ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 51,976 ਵਿਅਕਤੀਆਂ ਦੀ ਕੀਤੀ ਗਈ ਜਾਂਚ
ਤਰਨ ਤਾਰਨ, 10 ਅਕਤੂਬਰ :
ਜ਼ਿਲ੍ਹਾ ਤਰਨ ਤਾਰਨ ਨਾਲ ਸਬੰਧਿਤ ਹੁਣ ਤੱਕ ਕੋਰੋਨਾ ਵਾਇਰਸ ਤੋਂ ਪੀੜਤ 1535 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 51976 ਵਿਅਕਤੀਆਂ ਦੀ ਕੋਰੋਨਾ ਜਾਂਚ ਕੀਤੀ ਗਈ ਹੈ, ਜਿਨ੍ਹਾਂ ਵਿਚੋਂ 48797 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ।ਉਹਨਾਂ ਦੱਸਿਆ ਕਿ 1849 ਵਿਅਕਤੀ ਕੋਰੋਨਾ ਤੋਂ ਪੀੜਤ ਪਾਏ ਗਏ ਹਨ, ਜਦਕਿ 934 ਵਿਅਕਤੀਆਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
ਉਹਨਾਂ ਦੱਸਿਆ ਕਿ ਕੋਵਿਡ-19 ਦੀ ਜਾਂਚ ਲਈ ਅੰਮ੍ਰਿਤਸਰ ਭੇਜੇ ਗਏ 641 ਸੈਂਪਲਾਂ ਵਿੱਚੋਂ ਅੱਜ 07 ਸੈਂਪਲ ਪਾਜ਼ੇਟਿਵ ਪਾਏ ਗਏ ਹਨ ਅਤੇ 878 ਸੈਂਪਲਾਂ ਦੀ ਰਿਪੋਰਟ ਨੈਗਟਿਵ ਪਾਈ ਗਈ ਹੈ। ਇਸ ਤੋਂ ਇਲਾਵਾ ਤਰਨ ਤਾਰਨ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ `ਚ ਕੀਤੇ ਗਏ 470 ਰੈਪਿਡ ਟੈਸਟਾਂ `ਚੋਂ 468 ਵਿਅਕਤੀ ਨੈਗਟਿਵ ਪਾਏ ਗਏ ਜਦਕਿ 02 ਵਿਅਕਤੀਆਂ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ ।ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ `ਚ ਅੱਜ 808 ਹੋਰ ਵਿਅਕਤੀਆਂ ਦੇ ਸੈਂਪਲ ਲਏ ਗਏ ਹਨ। 
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ ਕੋਵਿਡ-19 ਦੇ 234 ਕੇਸ ਐਕਟਿਵ ਹਨ। ਜਿੰਨ੍ਹਾਂ ਵਿੱਚੋਂ 05 ਵਿਅਕਤੀ ਆਈਸੋਲੇਸ਼ਨ ਵਾਰਡ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਦਾਖ਼ਲ ਹਨ। ਇਸ ਤੋਂ ਇਲਾਵਾ 202 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ, 03 ਵਿਅਕਤੀ ਗੁਰੂ ਨਾਨਕ ਦੇਵ ਸੁਪਰਸਪੈਸ਼ਲਿਟੀ ਹਸਪਤਾਲ ਵਿਖੇ ਦਾਖ਼ਲ ਹਨ, 03 ਮਰੀਜ਼ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਆਪਣਾ ਇਲਾਜ ਕਰਵਾ ਰਹੇ ਹਨ, 18 ਵਿਅਕਤੀ ਹੋਰ ਜ਼ਿਲ੍ਹਿਆਂ ਵਿਚ ਇਲਾਜ ਅਧੀਨ ਹਨ।