Close

17,41,311 doses of covid vaccine administered to 9,43,285 beneficiaries in the district so far – Deputy Commissioner

Publish Date : 08/06/2022
DC sir

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਹੁਣ ਤੱਕ ਜ਼ਿਲ੍ਹੇ ਵਿੱਚ 9,43,285 ਲਾਭਪਾਤਰੀਆਂ ਨੂੰ ਲਗਾਈ ਗਈ 17,41,311 ਡੋਜ਼ ਕੋਵਿਡ ਵੈਕਸੀਨ- ਡਿਪਟੀ ਕਮਿਸ਼ਨਰ
ਜ਼ਿਲ੍ਹੇ ਵਿੱਚ ਵੱਖ-ਵੱਖ ਸਥਾਨਾਂ ‘ਤੇ ਲਗਾਏ ਗਏ ਕੈਂਪਾਂ ਦੌਰਾਨ 1438 ਹੋਰ ਲੋਕਾਂ ਨੂੰ ਲਗਾਈ ਗਈ ਕੋਵਿਡ ਸਬੰਧੀ ਵੈਕਸੀਨ
ਤਰਨ ਤਾਰਨ, 06 ਜੂਨ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੈਕਸੀਨੇਸ਼ਨ ਮੁਹਿੰਮ ਦੌਰਾਨ ਹੁਣ ਤੱਕ ਜ਼ਿਲਾ ਤਰਨ ਤਾਰਨ ਵਿੱਚ 9,43,285 ਯੋਗ ਨਾਗਰਿਕਾਂ ਨੂੰ 17,41,311 ਡੋਜ਼ ਕੋਵਿਡ ਵੈਕਸੀਨ ਲਗਾਈ ਜਾ ਚੁੱਕੀ ਹੈ।ਅੱਜ ਜ਼ਿਲ੍ਹੇ ਵਿੱਚ ਵੱਖ-ਵੱਖ ਸਥਾਨਾਂ ‘ਤੇ ਲਗਾਏ ਗਏ ਕੈਂਪਾਂ ਦੌਰਾਨ 1438 ਹੋਰ ਲੋਕਾਂ ਨੂੰ ਕੋਵਿਡ ਸਬੰਧੀ ਵੈਕਸੀਨ ਲਗਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿੰਨਾਂ ਯੋਗ ਨਾਗਰਿਕਾਂ ਦੇ ਕੋਵਿਡ ਵੈਕਸੀਨ ਦੀ ਪਹਿਲੀ ਡੋਜ਼ ਲੱਗ ਚੁੱਕੀ ਹੈ, ਉਹ ਵੈਕਸੀਨ ਦੀ ਦੂਜੀ ਡੋਜ਼ ਸਮੇਂ-ਸਿਰ ਜ਼ਰੂਰ ਲਗਵਾਉਣ।
ਉਹਨਾਂ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 627 ਸੈਂਪਲ ਹੋਰ ਲਏ ਗਏ ਹਨ। ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 153 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।ਇਸ ਤੋਂ ਇਲਾਵਾ ਅੰਮ੍ਰਿਤਸਰ ਵਿਖੇ ਲੈਬ ਵਿੱਚ 05 ਜੂਨ ਨੂੰ ਭੇਜੇ ਗਏ 163 ਸੈਂਪਲਾਂ ਦੀ ਰਿਪੋਰਟ ਵੀ ਨੈਗੇਟਿਵ ਪਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 10902 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ। ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 10508 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 6,13,235 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 5,99,105 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 474 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ। ਉਹਨਾਂ ਕਿਹਾ ਕਿ ਜ਼ਿਲਾ ਵਾਸੀ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਜਨਤਕ ਸਥਾਨਾਂ ‘ਤੇ ਮਾਸਕ ਪਹਿਨਣ।