17,60,424 doses of covid vaccine administered to 9,45,609 beneficiaries in the district so far – Deputy Commissioner

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਹੁਣ ਤੱਕ ਜ਼ਿਲ੍ਹੇ ਵਿੱਚ 9,45,609 ਲਾਭਪਾਤਰੀਆਂ ਨੂੰ ਲਗਾਈ ਗਈ 17,60,424 ਡੋਜ਼ ਕੋਵਿਡ ਵੈਕਸੀਨ- ਡਿਪਟੀ ਕਮਿਸ਼ਨਰ
ਜ਼ਿਲ੍ਹੇ ਵਿੱਚ ਵੱਖ-ਵੱਖ ਸਥਾਨਾਂ ‘ਤੇ ਲਗਾਏ ਗਏ ਕੈਂਪਾਂ ਦੌਰਾਨ 1648 ਹੋਰ ਲੋਕਾਂ ਨੂੰ ਲਗਾਈ ਗਈ ਕੋਵਿਡ ਸਬੰਧੀ ਵੈਕਸੀਨ
ਤਰਨ ਤਾਰਨ, 20 ਜੂਨ :
ਵੈਕਸੀਨੇਸ਼ਨ ਮੁਹਿੰਮ ਦੌਰਾਨ ਹੁਣ ਤੱਕ ਜ਼ਿਲਾ ਤਰਨ ਤਾਰਨ ਵਿੱਚ 9,45,609 ਯੋਗ ਨਾਗਰਿਕਾਂ ਨੂੰ 17,60,424 ਡੋਜ਼ ਕੋਵਿਡ ਵੈਕਸੀਨ ਲਗਾਈ ਜਾ ਚੁੱਕੀ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਵਿੱਚ ਵੱਖ-ਵੱਖ ਸਥਾਨਾਂ ‘ਤੇ ਲਗਾਏ ਗਏ ਕੈਂਪਾਂ ਦੌਰਾਨ 1648 ਹੋਰ ਲੋਕਾਂ ਨੂੰ ਕੋਵਿਡ ਸਬੰਧੀ ਵੈਕਸੀਨ ਲਗਾਈ ਗਈ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿੰਨਾਂ ਯੋਗ ਨਾਗਰਿਕਾਂ ਦੇ ਕੋਵਿਡ ਵੈਕਸੀਨ ਦੀ ਪਹਿਲੀ ਡੋਜ਼ ਲੱਗ ਚੁੱਕੀ ਹੈ, ਉਹ ਵੈਕਸੀਨ ਦੀ ਦੂਜੀ ਡੋਜ਼ ਸਮੇਂ-ਸਿਰ ਜ਼ਰੂਰ ਲਗਵਾਉਣ।
ਉਹਨਾਂ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 676 ਸੈਂਪਲ ਹੋਰ ਲਏ ਗਏ ਹਨ। ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 206 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 10911 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ। ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 10511 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ।ਜ਼ਿਲ੍ਹਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ 06 ਐਕਟਿਵ ਕੇਸ ਹਨ, ਜਿੰਨ੍ਹਾਂ ਨੂੰ ਘਰਾਂ ‘ਚ ਇਕਾਂਤਵਾਸ ਕੀਤਾ ਗਿਆ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 6,20,901 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 6,06,766 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 470 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ। ਉਹਨਾਂ ਕਿਹਾ ਕਿ ਜ਼ਿਲਾ ਵਾਸੀ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਜਨਤਕ ਸਥਾਨਾਂ ‘ਤੇ ਮਾਸਕ ਪਹਿਨਣ।