Close

1887 People recover from corona virus

Publish Date : 06/11/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕੋਵਿਡ-19 ਦੀ ਜਾਂਚ ਲਈ ਜ਼ਿਲ੍ਹੇ ਦੇ 75215 ਵਿਅਕਤੀਆਂ ਦੀ ਕੀਤੀ ਗਈ ਜਾਂਚ-ਡਿਪਟੀ ਕਮਿਸ਼ਨਰ
1887 ਵਿਅਕਤੀਆਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕੀਤੀ ਸਿਹਤਯਾਬੀ
ਤਰਨ ਤਾਰਨ, 05 ਨਵੰਬਰ :
ਜ਼ਿਲ੍ਹਾ ਤਰਨ ਤਾਰਨ ਨਾਲ ਸਬੰਧਿਤ ਹੁਣ ਤੱਕ ਕੋਰੋਨਾ ਵਾਇਰਸ ਤੋਂ ਪੀੜਤ 1887 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ । ਜ਼ਿਲ੍ਹੇ ਵਿੱਚ ਹੁਣ 2014 ਵਿਅਕਤੀ ਕੋਰੋਨਾ ਤੋਂ ਪੀੜ੍ਹਤ ਪਾਏ ਗਏ ਹਨ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 75215 ਵਿਅਕਤੀਆਂ ਦੀ ਕੋਰੋਨਾ ਜਾਂਚ ਕੀਤੀ ਗਈ ਹੈ, ਜਿਨ੍ਹਾਂ ਵਿਚੋਂ 72037 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 758 ਦੀ ਰਿਪੋਰਟ ਆਉਣੀ ਬਾਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਦੀ ਜਾਂਚ ਲਈ ਅੰਮ੍ਰਿਤਸਰ ਭੇਜੇ ਗਏ 734 ਸੈਂਪਲਾਂ ਵਿੱਚੋਂ 01 ਸੈਂਪਲ ਪਾਜ਼ੇਟਿਵ ਆਇਆ ਹੈ ਅਤੇ 733 ਸੈਂਪਲਾਂ ਦੀ ਰਿਪੋਰਟ ਨੈਗਟਿਵ ਪਾਈ ਗਈ ਹੈ । ਇਸ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ `ਚ ਕੀਤੇ ਗਏ 115 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਨੈਗਟਿਵ ਵੀ ਪਾਈ ਗਈ ਹੈ। ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ `ਚ ਕੋਵਿਡ-19 ਦੀ ਜਾਂਚ ਲਈ ਅੱਜ 874 ਸੈਂਪਲ ਲਏ ਗਏ ਹਨ।    
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ ਘਟ ਕੇ 40 ਰਹਿ ਗਈ ਹੈ। ਜਿੰਨ੍ਹਾਂ ਵਿੱਚੋਂ 01 ਵਿਅਕਤੀ ਆਈਸੋਲੇਸ਼ਨ ਵਾਰਡ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਦਾਖ਼ਲ ਹਨ। ਇਸ ਤੋਂ ਇਲਾਵਾ 30 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ, 01 ਵਿਅਕਤੀ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਵਿਖੇ ਦਾਖ਼ਲ ਹੈ ।ਇਸ ਤੋਂ ਇਲਾਵਾ 08 ਵਿਅਕਤੀ ਹੋਰ ਜ਼ਿਲ੍ਹਿਆਂ ਵਿਚ ਇਲਾਜ ਅਧੀਨ ਹਨ।    
——————-