Close

1929 People recover from the corona virus

Publish Date : 17/11/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕੋਵਿਡ-19 ਦੀ ਜਾਂਚ ਲਈ ਜ਼ਿਲ੍ਹੇ ਦੇ 83223 ਵਿਅਕਤੀਆਂ ਦੀ ਕੀਤੀ ਗਈ ਜਾਂਚ-ਡਿਪਟੀ ਕਮਿਸ਼ਨਰ
1929 ਵਿਅਕਤੀਆਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕੀਤੀ ਸਿਹਤਯਾਬੀ
ਜ਼ਿਲ੍ਹੇ ਵਿੱਚ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 19 ਰਹਿ ਗਈ
ਤਰਨ ਤਾਰਨ, 16 ਨਵੰਬਰ :
ਜ਼ਿਲ੍ਹਾ ਤਰਨ ਤਾਰਨ ਨਾਲ ਸਬੰਧਿਤ ਹੁਣ ਤੱਕ ਕੋਰੋਨਾ ਵਾਇਰਸ ਤੋਂ ਪੀੜਤ 1929 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ । ਜ਼ਿਲ੍ਹੇ ਵਿੱਚ ਹੁਣ 2035 ਵਿਅਕਤੀ ਕੋਰੋਨਾ ਤੋਂ ਪੀੜ੍ਹਤ ਪਾਏ ਗਏ ਹਨ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 83223 ਵਿਅਕਤੀਆਂ ਦੀ ਕੋਰੋਨਾ ਜਾਂਚ ਕੀਤੀ ਗਈ ਹੈ, ਜਿਨ੍ਹਾਂ ਵਿਚੋਂ 80068 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 733 ਦੀ ਰਿਪੋਰਟ ਆਉਣੀ ਬਾਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਦੀ ਜਾਂਚ ਲਈ ਅੰਮ੍ਰਿਤਸਰ ਭੇਜੇ ਗਏ 579 ਸੈਂਪਲਾਂ ਦੀ ਰਿਪੋਰਟ ਨੈਗਟਿਵ ਪਾਈ ਗਈ ਹੈ।ਇਸ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ `ਚ ਕੀਤੇ ਗਏ 132 ਰੈਪਿਡ ਐਂਟੀਜਨ ਟੈਸਟਾਂ ਵਿੱਚੋਂ 02 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 130 ਦੀ ਰਿਪੋਰਟ ਨੈਗਟਿਵ ਵੀ ਪਾਈ ਗਈ ਹੈ। ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ `ਚ ਕੋਵਿਡ-19 ਦੀ ਜਾਂਚ ਲਈ ਅੱਜ 869 ਸੈਂਪਲ ਲਏ ਗਏ ਹਨ।    
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 19 ਰਹਿ ਗਈ ਹੈ। ਜਿੰਨ੍ਹਾਂ ਵਿੱਚੋਂ 17 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ।ਇਸ ਤੋਂ ਇਲਾਵਾ 06 ਵਿਅਕਤੀ ਹੋਰ ਜ਼ਿਲ੍ਹਿਆਂ ਵਿਚ ਇਲਾਜ ਅਧੀਨ ਹਨ।    
——————-