Close

1930 People recover from corona virus

Publish Date : 19/11/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕੋਵਿਡ-19 ਦੀ ਜਾਂਚ ਲਈ ਜ਼ਿਲ੍ਹੇ ਦੇ 84055 ਵਿਅਕਤੀਆਂ ਦੀ ਕੀਤੀ ਗਈ ਜਾਂਚ-ਡਿਪਟੀ ਕਮਿਸ਼ਨਰ
1930 ਵਿਅਕਤੀਆਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕੀਤੀ ਸਿਹਤਯਾਬੀ
ਜ਼ਿਲ੍ਹੇ ਵਿੱਚ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ  ਹੋਈ 18
ਤਰਨ ਤਾਰਨ, 17 ਨਵੰਬਰ :
ਜ਼ਿਲ੍ਹਾ ਤਰਨ ਤਾਰਨ ਨਾਲ ਸਬੰਧਿਤ ਹੁਣ ਤੱਕ ਕੋਰੋਨਾ ਵਾਇਰਸ ਤੋਂ ਪੀੜਤ 1930 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ । ਜ਼ਿਲ੍ਹੇ ਵਿੱਚ ਹੁਣ 2036 ਵਿਅਕਤੀ ਕੋਰੋਨਾ ਤੋਂ ਪੀੜ੍ਹਤ ਪਾਏ ਗਏ ਹਨ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 84035 ਵਿਅਕਤੀਆਂ ਦੀ ਕੋਰੋਨਾ ਜਾਂਚ ਕੀਤੀ ਗਈ ਹੈ, ਜਿਨ੍ਹਾਂ ਵਿਚੋਂ 80952 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 681 ਦੀ ਰਿਪੋਰਟ ਆਉਣੀ ਬਾਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਦੀ ਜਾਂਚ ਲਈ ਅੰਮ੍ਰਿਤਸਰ ਭੇਜੇ ਗਏ ਸਾਰੇ 733 ਸੈਂਪਲਾਂ ਦੀ ਰਿਪੋਰਟ ਨੈਗਟਿਵ ਪਾਈ ਗਈ ਹੈ, ਜੋ ਕਿ ਜ਼ਿਲ੍ਹੇ ਲਈ ਬਹੁਤ ਰਾਹਤ ਦੀ ਖਬਰ ਹੈ।ਇਸ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ `ਚ ਕੀਤੇ ਗਏ 149 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਵੀ ਨੈਗਟਿਵ ਪਾਈ ਗਈ ਹੈ। ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ `ਚ ਕੋਵਿਡ-19 ਦੀ ਜਾਂਚ ਲਈ ਅੱਜ 832 ਸੈਂਪਲ ਲਏ ਗਏ ਹਨ।    
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 18 ਰਹਿ ਗਈ ਹੈ। ਜਿੰਨ੍ਹਾਂ ਵਿੱਚੋਂ 16 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ।ਇਸ ਤੋਂ ਇਲਾਵਾ 01 ਵਿਅਕਤੀ ਗੂਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਅਤੇ 01 ਵਿਅਕਤੀ ਹੋਰ ਜ਼ਿਲ੍ਹੇ ਵਿਚ ਇਲਾਜ ਅਧੀਨ ਹੈ।    
———————