20 Government Senior Secondary Schools and 55 Government Elementary Schools made smart schools by District Tarn Taran- Deputy Commissioner Tarn Taran
Publish Date : 14/08/2019

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਤਰਨ ਤਾਰਨ ਦੇ 20 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ 55 ਸਰਕਾਰੀ ਐਲੀਮੈਂਟਰੀ ਸਕੂਲ ਬਣਾਏ ਗਏ ਸਮਾਰਟ ਸਕੂਲ-ਡਿਪਟੀ ਕਮਿਸ਼ਨਰ
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸੁਰਸਿੰਘ ਨੂੰ ਸਮਾਰਟ ਸਕੂਲ ਬਣਾਏ ਜਾਣ ਦਾ ਕੀਤਾ ਉਦਘਾਟਨ
ਸੁਰਸਿੰਘ, ਤਰਨ ਤਾਰਨ, 14 ਅਗਸਤ :
ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਗਏ ਸੁਧਾਰਾਂ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ 20 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ 55 ਸਰਕਾਰੀ ਐਲੀਮੈਂਟਰੀ ਸਕੂਲ ਸਮਾਰਟ ਸਕੂਲ ਬਣਾਏ ਜਾ ਚੁੱਕੇ ਹਨ ਅਤੇ ਬਾਕੀ ਸਕੂਲਾਂ ਨੂੰ ਵੀ ਸਮਾਰਟ ਸਕੂਲ ਬਣਾਉਣ ਦਾ ਕੰਮ ਚੱਲ ਰਿਹਾ ਹੈ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸੁਰਸਿੰਘ ਨੂੰ ਸਮਾਰਟ ਸਕੂਲ ਬਣਾਏ ਜਾਣ ਦੇ ਸਬੰਧ ਵਿੱਚ ਕਰਵਾਏ ਗਏ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਦਿੱਤੀ।
ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ “ਪੜੋ ਪੰਜਾਬ ਤੇ ਪੜਾਓ ਪੰਜਾਬ” ਮੁਹਿੰਮ ਦੇ ਸਾਰਥਿਕ ਸਿੱਟੇ ਸਾਹਮਣੇ ਆਏ ਹਨ, ਜਿਸ ਨਾਲ ਸਿੱਖਿਆ ਦਾ ਮਿਆਰ ਵਧਿਆ ਹੈ ਅਤੇ ਸੈਕੰਡਰੀ ਪੱਧਰ ਦੇ ਨਤੀਜੇ ਵਿਚ ਵੱਡਾ ਸੁਧਾਰ ਹੋਇਆ ਹੈ।ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿੱਚ ਕੀਤੇ ਗਏ ਸੁਧਾਰਾਂ ਤਹਿਤ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਕਲਾਸਾਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਰਾਜ ਵਿੱਚ ਬੱਚਿਆਂ ਲਈ ਲਗਭਗ 3700 ਸਮਾਰਟ ਸਕੂਲ ਸਥਾਪਿਤ ਕੀਤੇ ਗਏ ਹਨ।
ਉਹਨਾਂ ਦੱਸਿਆ ਕਿ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ਬੱਚਿਆਂ ਦੀ ਪੜਾਈ ਨੂੰ ਪਰੈਕਟੀਕਲ ਰੂਪ ਦੇਣ ਲਈ ਐਜੂਕੁਸ਼ਨਲ ਪਾਰਕ ਦਾ ਨਿਰਮਾਣ ਕੀਤਾ ਗਿਆ ਹੈ, ਜਿਸ ਵਿੱਚ ਭਾਖੜਾ ਡੈਮ, ਪੌੜੀਨੁਮਾ ਖੇਤੀ, ਗਣਿਤ ਵਿੱਚ ਵੱਖ-ਵੱਖ ਥਰੀ-ਡੀ ਸ਼ੇਪਸ, ਮੈਥ ਮਾਨਵ ਬਣਾਈਆਂ ਗਈਆਂ ਹਨ। ਇਸ ਤੋਂ ਇਲਾਵਾ ਪੰਜਾਬੀ ਸੱਭਿਆਚਾਰ ਨੰੁ ਦਰਸਾਉਂਦਾ ਖੂਹ, ਸੂਰਜ ਪਰਿਵਾਰ ਦੇ ਗ੍ਰਹਿ ਅਤੇ ਸਾਇੰਸ ਵਿਸ਼ੇ ਦਾ ਡੀ. ਐੱਨ. ਏ. ਮਾਡਲ ਬਣਾਇਆ ਗਿਆ ਹੈ।ਉਹਨਾਂ ਦੱਸਿਆ ਕਿ ਸਕੂਲ ਵਿੱਚ ਚਾਰ ਸਮਾਰਟ ਕਲਾਸ ਰੂਮ ਵੀ ਬਣਾਏ ਗਏ ਹਨ।ਇਸ ਤੋਂ ਇਲਾਵਾ ਸਰਕਾਰ ਵੱਲੋਂ ਚਲਾਈ ਗਈ “ਈਚ ਵਨ ਰੀਡ ਵਨ” ਮੁਹਿੰਮ ਤਹਿਤ ਬੱਚਿਆਂ ਦੀ ਪੜਾਈ ਵਿੱਚ ਹੋਰ ਰੁਚੀ ਪੈਦਾ ਕਰਨ ਲਈ ਲਾਇਬਰੇਰੀ ਲੰਗਰ ਲਗਾਇਆ ਗਿਆ ਅਤੇ ਬੁੱਕ ਬੈਂਕ ਤੇ ਰੀਡਿੰਗ ਸੈੱਲ ਸਥਾਪਿਤ ਕੀਤੇ ਗਏ ਹਨ।
ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿੱਚ ਕੀਤੇ ਗਏ ਸੁਧਾਰਾਂ ਨਾਲ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਵਿੱਚ ਵਾਧਾ ਹੋਇਆ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਨਕਲ ਨੂੰ ਖਤਮ ਕਰਨ ਲਈ ਚੁੱਕੇ ਗਏ ਕਦਮਾਂ ਤਹਿਤ ਬੱਚਿਆਂ ਵਿੱਚ ਪੜ੍ਹਨ ਦਾ ਰੁਝਾਨ ਵਧਿਆ ਹੈ ਅਤੇ ਨਤੀਜੇ ਵੀ ਚੰਗੇ ਆ ਰਹੇ ਹਨ।
ਇਸ ਮੌਕੇ ਐੱਸ. ਡੀ. ਐੱਮ. ਪੱਟੀ ਸ੍ਰੀ ਨਵਰਾਜ ਸਿੰਘ ਬਰਾੜ, ਜ਼ਿਲ੍ਹਾ ਸਿੱਖਿਆ ਅਫ਼ਸਰ ਸਤਨਾਮ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਹਰਪਾਲ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਐਲੀਮੈਂਟਰੀ ਸ਼੍ਰੀਮਤੀ ਰਜਿੰਦਰ ਕੌਰ, ਪ੍ਰਿੰਸੀਪਲ ਸ਼੍ਰੀਮਤੀ ਰੀਟਾ ਮਹਾਜਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਦੇ ਮੋਹਤਬਰ ਵਿਅਕਤੀ ਤੇ ਵਿਦਿਆਰਥੀ ਹਾਜ਼ਰ ਸਨ।
—————–