Close

2045 more samples taken for testing of Covid-19 in various government hospitals in the district – Deputy Commissioner

Publish Date : 24/05/2021
DC

ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 2045 ਸੈਂਪਲ ਹੋਰ-ਡਿਪਟੀ ਕਮਿਸ਼ਨਰ
ਜ਼ਿਲ੍ਹੇ ਵਿੱਚ ਹੁਣ ਤੱਕ 1,21,658 ਵਿਅਕਤੀਆਂ ਨੂੰ ਲਗਾਈ ਗਈ ਕੋਵਿਡ-19 ਸਬੰਧੀ ਵੈਕਸੀਨ
ਤਰਨ ਤਾਰਨ, 22 ਮਈ :
ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਜਲਦੀ ਪਤਾ ਲਾਉਣ ਲਈ ਜ਼ਿਲ੍ਹੇ ਵਿੱਚ ਟੈਸਟਿੰਗ ਵਿੱਚ ਤੇਜ਼ੀ ਲਿਆਂਦੀ ਗਈ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 2045 ਸੈਂਪਲ ਹੋਰ ਲਏ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 1305 ਰੈਪਿਡ ਐਂਟੀਜਨ ਟੈਸਟਾਂ ਵਿੱਚੋਂ 40 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 1265 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 2,45,828 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 2,37,674 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 1545 ਦੀ ਰਿਪੋਰਟ ਆਉਣੀ ਬਾਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਤੱਕ 1,21,658 ਵਿਅਕਤੀਆਂ ਨੂੰ ਕੋਵਿਡ-19 ਸਬੰਧੀ ਵੈਕਸੀਨ ਦੀ ਡੋਜ਼ ਲਗਾਈ ਜਾ ਚੁੱਕੀ ਹੈ ।ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹਨ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 7100 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 6136 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ 684 ਐਕਟਿਵ ਕੇਸ ਹਨ, ਜਿੰਨਾਂ ਵਿੱਚੋਂ 393 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 19 ਵਿਅਕਤੀ ਇਲਾਜ ਲਈ ਹੋਰ ਜ਼ਿਲਿਆਂ ਵਿੱਚ ਦਾਖਲ ਹਨ।ਇਸ ਤੋਂ ਇਲਾਵਾ 08 ਮਰੀਜ਼ਾਂ ਨੂੰ ਗੂਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਲਈ ਰੈਫ਼ਰ ਕੀਤਾ ਗਿਆ ਹੈ ਅਤੇ 06 ਮਰੀਜ਼ ਗੁਰੂ ਨਾਨਕ ਦੇਵ ਸੁਪਰ ਸਪੈਸ਼ਿਲਟੀ ਹਸਪਤਾਲ ਤਰਨ ਤਾਰਨ ਵਿਖੇ ਇਲਾਜ ਅਧੀਨ ਹਨ।
ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਰੋਨਾ ਵਾਇਰਸ ਦੇ ਵਧ ਰਹੇ ਕੇਸਾਂ ਕਰਕੇ ਉਹ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 2 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।