Close

227 samples sent on Tuesday for testing of Covid-19 report negative

Publish Date : 11/06/2020
DC
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
“ਮਿਸ਼ਨ ਫਤਿਹ”
ਕੋਵਿਡ-19 ਦੀ ਜਾਂਚ ਲਈ ਮੰਗਲਵਾਰ ਨੂੰ ਭੇਜੇ ਗਏ 227 ਨਮੂਨਿਆਂ ਰਿਪੋਰਟ ਆਈ ਨੈਗੇਟਿਵ-ਡਿਪਟੀ ਕਮਿਸ਼ਨਰ
ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਕੋਵਿਡ-19 ਦੇ ਸਿਰਫ਼ 2 ਐਕਟਿਵ ਕੇਸ 
ਤਰਨ ਤਾਰਨ, 10 ਜੂਨ :
ਜ਼ਿਲ੍ਹੇ ਨਾਲ ਸਬੰਧਿਤ ਕੋਵਿਡ-19 ਦੀ ਜਾਂਚ ਲਈ ਮੰਗਲਵਾਰ ਨੂੰ ਭੇਜੇ ਗਏ 227 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਕੋਵਿਡ-19 ਦੇ ਸਿਰਫ਼ 2 ਐਕਟਿਵ ਕੇਸ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਅੱਜ ਤੱਕ ਕੋਵਿਡ-19 ਦੇ 4728 ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 4250 ਵਿਅਕਤੀਆਂ ਦੀ ਰਿਪੋਰਟ ਨੈਗਟਿਵ ਆਈ ਹੈ, 307 ਦੀ ਰਿਪੋਰਟ ਆਉਣੀ ਬਾਕੀ ਹੈ। ਉਹਨਾਂਦੱਸਿਆ ਕਿ  ਜ਼ਿਲ੍ਹੇ ਵਿੱਚ 171 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਸਨ, ਜਿੰਨਾ ਵਿਚੋਂ 168 ਵਿਅਕਤੀ ਸਿਹਤਯਾਬ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ।ਉਹਨਾਂ ਦੱਸਿਆ 232 ਹੋਰ ਵਿਅਕਤੀਆਂ ਦੇ ਸੈਂਪਲ ਲੈ ਕੇ ਕੋਵਿਡ-19 ਦੀ ਜਾਂਚ ਲਈ ਮੈਡੀਕਲ ਲੈਬ ਵਿੱਚ ਭੇਜੇ ਗਏ ਹਨ, ਜਿੰਨ੍ਹਾਂ ਦੀ ਰਿਪੋਰਟ ਵੀਰਵਾਰ ਨੂੰ ਆਵੇਗੀ।
ਉਹਨਾਂ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਟੈਸਟ ਕਰਨ ਲਈ ਚਾਰ ਸੈਂਪਲ ਕੁਲੈਕਸ਼ਨ ਸੈਂਟਰ, ਸਿਵਲ ਹਸਪਤਾਲ ਤਰਨ ਤਾਰਨ ਤੋਂ ਇਲਾਵਾ ਖਡੂਰ ਸਾਹਿਬ, ਸੁਰਸਿੰਘ ਅਤੇ ਪੱਟੀ ਵਿਖੇ ਬਣਾਏ ਗਏ ਹਨ।ਇਸ ਤੋਂ ਇਲਾਵਾ ਬਹੁਤ ਜਲਦੀ ਹੀ ਜ਼ਿਲ੍ਹੇ ਦੇ ਸਾਰੇ ਕਮਿਊਨਿਟੀ ਹੈੱਲਥ ਸੈਂਟਰਾਂ ਵਿੱਚ ਸੈਂਪਲ ਕੁਲੈਕਸ਼ਨ ਸੈਂਟਰ ਬਣਾਏ ਜਾਣਗੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਦੇ ਟੈਸਟ ਕੀਤੇ ਜਾ ਸਕਣ।  
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ “ਮਿਸ਼ਨ ਫਤਿਹ” ਤਹਿਤ ਫਰੰਟਲਾਈਨ ਵਰਕਰਜ਼ ਵਜੋਂ ਕੰਮ ਕਰ ਰਹੇ ਸਮੂਹ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਵੀ ਟੈਸਟ ਕਰਵਾਏ ਜਾ ਰਹੇ ਹਨ।ਉਹਨਾਂ  ਕਿਹਾ ਕਿ ਸਮੂਹ ਐੱਸ. ਡੀ. ਐੱਮਜ਼ ਅਤੇ ਐੱਸ. ਐੱਮ. ਓਜ਼ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਆਪਣੇ ਆਪਣੇ ਅਧਿਕਾਰ ਖੇਤਰ ਵਿੱਚ ਫਰੰਟ ਲਾਈਨ ਵਰਕਜ਼ਰ ਵਜੋਂ ਕੰਮ ਕਰ ਰਹੇ ਅਤੇ ਕੋਰਨਾ ਪੋਜੇਟਿਵ ਪਾਏ ਗਏ ਲੋਕਾਂ ਦੇ ਸਿੱਧਾ ਸੰਪਰਕ ਵਿੱਚ ਆਉਣ ਵਾਲੇ ਲੋਕਾਂ ਦਾ ਕਰੋਨਾ ਵਾਇਰਸ ਸਬੰਧੀ ਟੈਸਟ ਕਰਵਾਉਣਾ ਯਕੀਨੀ ਬਣਾਉਣ।  
———–