Close

241 beneficiaries registered during the camp for providing equipment to the disabled – Deputy Commissioner

Publish Date : 10/03/2021
DC
ਦਿਵਿਆਂਗਜਨਾਂ ਨੂੰ ਉਪਕਰਣ ਦੇਣ ਸਬੰਧੀ ਲਗਾਏ ਕੈਂਪ ਦੌਰਾਨ 241 ਲਾਭਪਾਤਰੀਆਂ ਦੀ ਕੀਤੀ ਗਈ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
ਰਜਿਸਟ੍ਰੇਸ਼ਨ ਕਰਨ ਲਈ 04 ਮਾਰਚ ਨੂੰ ਸਰਕਾਰੀ ਪੋਲੀਟੈਕਨਿਕ ਕਾਲਜ ਭਿੱਖੀਵਿੰਡ ਅਤੇ 05 ਮਾਰਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੌਸ਼ਹਿਰਾ ਪੰਨੂਆਂ ਵਿਖੇ ਨੂੰ ਵੀ ਲਗਾਏ ਜਾਣਗੇ ਕੈਂਪ
ਪੱਟੀ, (ਤਰਨ ਤਾਰਨ), 03 ਮਾਰਚ :
ਆਰਟੀਫੀਸ਼ੀਅਲ ਲਿੰਬਸ ਮੈਨੂੰਫਿਕਚਰਿੰਗ ਕਾਰਪੋਰੇਸ਼ਨ ਆੱਫ਼ ਇੰਡੀਆਂ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਤਹਿਤ ਅੱਜ ਸ਼ਹੀਦ ਭਗਤ ਸਿੰਘ ਪਬਲਿਕ ਸਕੂਲ ਪੱਟੀ ਵਿਖੇ ਕੈਂਪ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਵਿਸ਼ੇਸ ਤੌਰ ‘ਤੇ ਪਹੁੰਚੇ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ।ਇਸ ਮੌਕੇ ਐੱਸ. ਡੀ. ਐੱਮ. ਪੱਟੀ ਸ੍ਰੀ ਰਾਜੇਸ਼ ਸ਼ਰਮਾ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਕਿਰਤਪ੍ਰੀਤ ਕੌਰ ਅਤੇ ਸੀਨੀਅਰ ਕਾਂਗਰਸੀ ਆਗੂ ਸ੍ਰੀ ਸੁਖਵਿੰਦਰ ਸਿੰਘ ਸਿੱਧੂ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਨੇ ਦੱਸਿਆ ਕਿ ਅੱਜ ਦੇ ਕੈਂਪ ਦੌਰਾਨ 241 ਲੋੜਵੰਦ ਲਾਭਪਾਤਰੀਆਂ ਦੀ ਰਜਿਸਟਰੇਸ਼ਨ ਕੀਤੀ ਗਈ ਹੈ, ਜਿੰਨਾਂ ਨੂੰ ਲੋੜ ਅਨੁਸਾਰ ਲੱਗਭੱਗ 492 ਉਪਕਰਣ ਮੁਹੱਈਆ ਕਰਵਾਏ ਜਾਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿੰਨ੍ਹਾਂ ਲੋਕਾਂ ਦੇ ਅੰਗ ਕੱਟੇ ਗਏ ਹਨ ਜਾਂ ਜਿੰਨ੍ਹਾਂ ਨੂੰ ਚੱਲਣ ਫਿਰਨ ਵਿੱਚ ਕੋਈ ਮੁਸ਼ਕਿਲ ਹੈ, ਜਾਂ ਬੀਮਾਰੀ ਦੀ ਵਜ੍ਹਾ ਨਾਲ ਸੁਣਨ ਅਤੇ ਕੰਮ ਕਰਨ ਵਿਚ ਤੰਗੀ ਆਉਂਦੀ ਹੈ ਉਹਨਾਂ ਨੂੰ ਬਨਾਉਟੀ ਅੰਗ ਮੁਫਤ ਦੇਣ ਵਿਸ਼ੇਸ ਕੈਂਪ ਲਗਾਏ ਜਾ ਰਹੇ ਹਨ। 
ਉਹਨਾਂ ਦੱਸਿਆ ਕਿ ਜ਼ਿਲ੍ਹੇ ਦੇ ਦਿਵਿਆਂਗਜਨਾਂ ਨੂੰ ਉਪਕਰਨ ਦੇਣ ਸਬੰਧੀ  ਰਜਿਸਟਰੇਸ਼ਨ ਕਰਨ ਲਈ  04 ਅਤੇ 05 ਮਾਰਚ ਨੂੰ ਵੀ ਵਿਸ਼ੇਸ ਕੈਂਪ ਲਗਾਏ ਜਾ ਰਹੇ ਹਨ।ਉਹਨਾਂ ਦੱਸਿਆ ਕਿ 04 ਮਾਰਚ ਨੂੰ ਸਰਕਾਰੀ ਪੋਲੀਟੈਕਨਿਕ ਕਾਲਜ ਭਿੱਖੀਵਿੰਡ ਵਿਖੇ ਅਤੇ 05 ਮਾਰਚ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੌਸ਼ਹਿਰਾ ਪੰਨੂਆਂ ਵਿਖੇ ਵੀ ਇਹ ਕੈਂਪ ਲਗਾਏ ਜਾ ਰਹੇ ਹਨ।
ਉਹਨਾਂ ਅਪੀਲ ਕੀਤੀ ਕਿ ਕੈਂਪ ਵਿੱਚ ਲਾਭਪਾਤਰੀ ਆਪਣੀ ਪਾਸਪੋਰਟ ਸਾਈਜ਼ ਫੋਟੋ, ਆਧਾਰ ਕਾਰਡ, ਯੂ. ਡੀ. ਆਈ. ਕਾਰਡ (ਵਿਕਲਾਂਗਤਾ ਸਰਟੀਫਿਕੇਟ) ਅਤੇ ਆਮਦਨ ਸਰਟੀਫਿਕੇਟ (15 ਹਜ਼ਾਰ ਪ੍ਰਤੀ ਮਹੀਨੇ ਤੋਂ ਘੱਟ) ਜੋ ਕਿ ਐੱਮ. ਸੀ. ਜਾਂ ਸਰਪੰਚ ਵੱਲੋਂ ਤਸਦੀਕ-ਸ਼ੁਦਾ ਹੋਵੇ, ਅਸਲ ਅਤੇ ਫੋਟੋ ਕਾਪੀ ਨਾਲ ਜ਼ਰੂਰ ਲੈ ਕੇ ਆਉਣ।
ਉਹਨਾਂ ਸਪੱਸ਼ਟ ਕੀਤਾ ਕਿ ਇਹਨਾਂ ਕੈਂਪਾਂ ਦੌਰਾਨ ਲੋੜਵੰਦਾਂ ਦੀ ਰਜਿਸਟਰੇਸ਼ਨ ਕੀਤੀ ਜਾਵੇਗੀ ਅਤੇ ਬਾਅਦ ਵਿੱਚ ਯੋਗ ਲਾਭਪਾਤਰੀਆਂ ਨੂੰ ਲੋੜ ਅਨੁਸਾਰ ਇਹ ਉਪਕਰਣ ਮੁਹੱਈਆ ਕਰਵਾਏ ਜਾਣਗੇ।