• Social Media Links
  • Site Map
  • Accessibility Links
  • English
Close

25 teams are working in the district to combat lumpy skin disease-Deputy Commissioner

Publish Date : 10/08/2022
DC sir

ਦਫ਼ਤਰ ਜਿ਼ਲ੍ਹਾ ਲੋਕ ਸੰਪਰਕ ਅਫ਼ਸਰ,ਤਰਨਤਾਰਨ
ਲੰਪੀ ਸਕਿਨ ਬਿਮਾਰੀ ਦੇ ਟਾਕਰੇ ਲਈ ਜਿਲੇ ਵਿੱਚ 25 ਟੀਮਾਂ ਕੰਮ ਕਹ ਰਹੀਆਂ-ਡਿਪਟੀ ਕਮਿਸ਼ਨਰ
-ਦੁੱਧ ਨੂੰ ਉਬਾਲ ਕੇ ਪੀਤਾ ਜਾਵੇ ਤਾਂ ਇਹ ਪੂਰੀ ਤਰਾਂ ਸੁਰੱਖਿਅਤ
ਤਰਨਤਾਰਨ, 8 ਅਗਸਤ
ਪੰਜਾਬ ਦੇ ਪਸ਼ੂ ਪਾਲਣ ਮੰਤਰੀ ਸ: ਲਾਲਜੀਤ ਸਿੰਘ ਭੁੱਲਰ ਵੱਲੋਂ ਜਿ਼ਲ੍ਹੇ ਦੇ ਕੀਤੇ ਦੌਰੇ ਦੌਰਾਨ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ ਦੇ ਮੱਦੇਨਜਰ ਵਿਭਾਗ ਵੱਲੋਂ ਪਿੰਡ ਪਿੰਡ ਜਾ ਕੇ ਬਿਮਾਰੀ ਪਸ਼ੂਆਂ ਦਾ ਇਲਾਜ ਕੀਤਾ ਜਾ ਰਿਹਾ ਹੈ ਉਥੇ ਹੀ ਪਿੰਡਾਂ ਵਿਚ ਜਾਗਰੂਕਤਾ ਕੈਂਪ ਵੀ ਲਗਾਏ ਜਾ ਰਹੇ ਹਨ। ਇੰਨ੍ਹਾਂ ਕੈਂਪਾਂ ਵਿਚ ਪਸੂ ਪਾਲਕਾਂ ਨੂੰ ਬਿਮਾਰੀ ਦੀ ਰੋਕਥਾਮ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਸ੍ੀ ਮੋਨੀਸ਼ ਕੁਮਾਰ ਨੇ ਦੱਸਿਆ ਕਿ ਜਿਲੇ ਵਿੱਚ 25 ਟੀਮਾਂ ਕੰਮ ਕਰ ਰਹੀਆਂ ਹਨ, ਜਿਨ੍ਹਾਂ ਵਿੱਚ 25 ਵੈਟਰਨਰੀ ਡਾਕਟਰ ਅਤੇ 47 ਵੈਟਰਨਰੀ ਇੰਸਪੈਕਟਰ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਜਿਲੇ ਵਿੱਚ 850 ਪਸ਼ੂ ਇਸ ਬਿਮਾਰੀ ਤੋਂ ਪ੍ਭਾਵਿਤ ਹੋਏ ਹਨ, ਜਿਨ੍ਹਾਂ ਦਾ ਇਲਾਜ਼ ਚੱਲ ਰਿਹਾ ਹੈ ਅਤੇ ਤੰਦਰੁਸਤ ਜਾਨਵਰਾਂ ਨੂੰ ਬਿਮਾਰੀ ਤੋਂ ਬਚਾਉਣ ਲਈ ਵੈਕਸੀਨ ਲਗਾਈ ਜਾ ਰਹੀ ਹੈ।
ਡਿਪਟੀ ਡਾਇਰੈਕਟਰ ਸ੍ਰੀ ਆਰ ਪੀ ਸਿੰਘ ਨੇ ਦੱਸਿਆ ਕਿ ਲੋਕਾਂ ਨੂੰ ਘਬਰਾਉਣ ਦੇ ਬਜਾਏ ਸਮੇਂ ਸਿਰ ਆਪਣੇ ਪਸ਼ੂਆਂ ਦਾ ਇਲਾਜ਼ ਕਰਵਾਉਣਾ ਚਾਹੀਦਾ ਹੈ ਤਾਂ ਜੋ ਉਹਨਾਂ ਨੂੰ ਠੀਕ ਕੀਤਾ ਜਾ ਸਕੇ। ਉਨ੍ਹਾਂ ਨੇ ਪਸ਼ੂਆਂ ਨੂੰ ਬੀਮਾਰੀ ਤੋਂ ਬਚਾਉਣ ਦੇ ਤਰੀਕੇ ਵੀ ਦੱਸੇ। ਉਨ੍ਹਾਂ ਨੇ ਦੱਸਿਆ ਕਿ ਇਹ ਬੀਮਾਰੀ ਪਸ਼ੂਆਂ ਤੋਂ ਮਨੁੱਖਾਂ ਨੂੰ ਨਹੀਂ ਫ਼ੈਲਦੀ ਹੈ, ਇਸ ਕਰਕੇ ਬਿਮਾਰ ਪਸ਼ੂ ਦਾ ਦੁੱਧ ਵੀ ਉਬਾਲ ਕੇ ਵਰਤਿਆ ਜਾ ਸਕਦਾ ਹੈ।
ਉਨ੍ਹਾਂ ਨੇ ਦੱਸਿਆ ਕਿ ਬੀਮਾਰੀ ਦੇ ਲਛੱਣ ਆਣ ਤੇ ਬੀਮਾਰ ਪਸ਼ੂ ਨੂੰ ਤੁਰੰਤ ਤੰਦਰੁਸਤ ਪਸ਼ੂਆਂ ਤੋਂ ਵੱਖਰਾ ਕਰਕੇ ਮਾਹਰ ਡਾਕਟਰ ਦੀ ਸਲਾਹ ਨਾਲ ਇਲਾਜ਼ ਕਰਵਾਉਣਾ ਚਾਹੀਦਾ ਹੈ। ਪਸ਼ੂਆਂ ਨੂੰ ਬੀਮਾਰੀ ਤੋਂ ਬਚਾਉਣ ਲਈ ਰੋਗ ਪ੍ਰਤ੍ਰਿਰੋਧਕ ਤਾਕਤ ਵਧਾਉਣ ਵਾਲੀ ਦਵਾਈਆਂ ਦਿੱਤੀ ਜਾਣੀ ਚਾਹੀਦੀ ਹੈ ਤਾਂ ਜ਼ੋ ਪਸ਼ੂ ਤੇ ਬੀਮਾਰੀ ਦਾ ਪ੍ਰਭਾਵ ਘੱਟ ਹੋਵੇ ਤੇ ਪਸ਼ੂ ਛੇਤੀ ਠੀਕ ਹੋ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਸ਼ੂਆਂ ਦੇ ਸੈਡਾਂ ਵਿਚ ਫਾਰਮਲੀਨ ਦੇ ਇਕ ਫੀਸਦੀ ਘੋਲ ਦੀ ਸਪਰੇਅ ਕੀਤੀ ਜਾਵੇ।