Close

258 samples received today for testing of Covid-19 report negative-Deputy Commissioner

Publish Date : 17/07/2020
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕੋਵਿਡ-19 ਦੀ ਜਾਂਚ ਲਈ ਭੇਜੇ ਗਏ ਅੱਜ ਪ੍ਰਾਪਤ 258 ਨਮੂਨਿਆਂ ਰਿਪੋਰਟ ਆਈ ਨੈਗੇਟਿਵ-ਡਿਪਟੀ ਕਮਿਸ਼ਨਰ
ਜਾਂਚ ਲਈ ਭੇਜੇ ਗਏ 267 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ
ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਕੋਵਿਡ-19 ਦੇ ਸਿਰਫ਼ 12 ਐਕਟਿਵ ਕੇਸ
ਜ਼ਿਲ੍ਹੇ ਵਿੱਚ ਕੋਵਿਡ-19 ਦੇ ਹੁਣ ਤੱਕ ਲਏ ਗਏ 13256 ਸੈਂਪਲਾਂ ਵਿਚੋਂ 12767 ਦੀ ਰਿਪੋਰਟ ਆਈ ਨੈਗਟਿਵ
ਤਰਨ ਤਾਰਨ, 16 ਜੁਲਾਈ :
ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਦੇ ਹੁਣ ਤੱਕ 13256 ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 12767 ਵਿਅਕਤੀਆਂ ਦੀ ਰਿਪੋਰਟ ਨੈਗਟਿਵ ਆਈ ਹੈ, ਜਦਕਿ 226 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ, ਜਿੰਨ੍ਹਾ ਵਿਚੋਂ 209 ਵਿਅਕਤੀ ਸਿਹਤਯਾਬ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਕੋਵਿਡ-19 ਦੇ ਸਿਰਫ਼ 12 ਐਕਟਿਵ ਕੇਸ ਰਹਿ ਗਏ ਹਨ।ਉਹਨਾਂ ਦੱਸਿਆ ਕਿ ਕੋਵਿਡ-19 ਦੀ ਜਾਂਚ ਲਈ ਭੇਜੇ ਗਏ 258 ਨਮੂਨਿਆਂ ਦੀ ਰਿਪੋਰਟ ਅੱਜ ਨੈਗੇਟਿਵ ਪਾਈ ਗਈ ਹੈ, ਜੋ ਕਿ ਕਰੋਨਾ ਵਾਇਰਸ ਮਹਾਂਮਾਰੀ ਨੂੰ ਲੈ ਕੇ ਜ਼ਿਲ੍ਹਾ ਤਰਨ ਤਾਰਨ ਲਈ ਰਾਹਤ ਦੀ ਖਬਰ ਹੈ।ਉਹਨਾਂ ਦੱਸਿਆ ਕਿ ਜਾਂਚ ਲਈ ਭੇਜੇ ਗਏ 267 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
ਉਹਨਾਂ ਦੱਸਿਆ ਕਿ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਬਣਾਏ ਗਏ ਆਈਸੋਲੇਸ਼ਨ ਵਾਰਡ ਵਿੱਚ ਕਰੋਨਾ ਪੀੜ੍ਹਤ 8 ਵਿਅਕਤੀ ਇਲਾਜ ਅਧੀਨ ਹਨ, ਜੋ ਕਿ ਸਿਹਤ ਪੱਖੋਂ ਠੀਕ ਹਨ।ਇਸ ਤੋਂ ਇਲਾਵਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ 1 ਕਰੋਨਾ ਪੀੜ੍ਹਤ ਵਿਅਕਤੀ ਨੂੰ ਹੋਮ ਆਈਸੋਲੇਸ਼ਨ ਵਿੱਚ ਰੱਖਿਆ ਗਿਆ ਹੈ ਅਤੇ 2 ਵਿਅਕਤੀਆਂ ਨੂੰ  ਮਾਈ ਭਾਗੋ ਨਰਸਿੰਗ ਕਾਲਜ ਵਿਖੇ ਬਣੇ ਕੋਵਿਡ ਕੇਅਰ ਸੈਂਟਰ ਵਿੱਚ ਰੱਖਿਆ ਗਿਆ ਹੈ।ਇਸ ਤੋਂ ਇਲਾਵਾ 1 ਮਰੀਜ਼ ਦਾ ਇਲਾਜ ਹੋਰ ਜ਼ਿਲ੍ਹੇ ਵਿੱਚ ਚੱਲ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਟੈਸਟ ਕਰਨ ਲਈ ਸਿਵਲ ਹਸਪਤਾਲ ਤਰਨ ਤਾਰਨ ਤੋਂ ਇਲਾਵਾ ਜ਼ਿਲ੍ਹੇ ਦੇ ਸਾਰੇ ਕਮਿਊਨਿਟੀ ਹੈੱਲਥ ਸੈਂਟਰਾਂ ਵਿੱਚ ਸੈਂਪਲ ਕੁਲੈਕਸ਼ਨ ਸੈਂਟਰ ਬਣਾਏ ਗਏ ਹਨ ਤਾਂ ਜੋ ਵੱਧ ਤੋਂ ਵੱਧ ਲੋਕਾਂ ਦੇ ਟੈਸਟ ਕੀਤੇ ਜਾ ਸਕਣ।ਉਹਨਾਂ ਦੱਸਿਆ ਕਿ ਅੱਜ ਸਮੂਹ ਕਲੈਕਸ਼ਨ ਸੈਂਟਰਾਂ ‘ਚੋ ਕੋਵਿਡ-19 ਦੀ ਜਾਂਚ ਲਈ 266 ਹੋਰ ਸੈਂਪਲ ਲਏ ਗਏ ਹਨ।
—————