Close

266 samples sent for testing of Covid-19 reported negative

Publish Date : 01/07/2020
DC

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕੋਵਿਡ-19 ਦੀ ਜਾਂਚ ਲਈ ਭੇਜੇ ਗਏ 266 ਨਮੂਨਿਆਂ ਰਿਪੋਰਟ ਆਈ ਨੈਗੇਟਿਵ-ਡਿਪਟੀ ਕਮਿਸ਼ਨਰ
ਹੁਣ ਤੱਕ ਕੋਵਿਡ-19 ਦੇ 9885 ਸ਼ੱਕੀ ਮਰੀਜ਼ਾਂ ਦੇ ਲਏ ਗਏ ਸੈਂਪਲਾਂ ਵਿਚੋਂ 9422 ਵਿਅਕਤੀਆਂ ਦੀ ਰਿਪੋਰਟ ਆਈ ਨੈਗਟਿਵ
ਤਰਨ ਤਾਰਨ, 30 ਜੂਨ :
ਕਰੋਨਾ ਵਾਇਰਸ ਮਹਾਂਮਾਰੀ ਨੂੰ ਲੈ ਕੇ ਜ਼ਿਲ੍ਹਾ ਤਰਨ ਤਾਰਨ ਲਈ ਰਾਹਤ ਦੀ ਖਬਰ ਆਈ ਹੈ।ਜ਼ਿਲ੍ਹੇ ਨਾਲ ਸਬੰਧਿਤ ਕੋਵਿਡ-19 ਦੀ ਜਾਂਚ ਲਈ ਭੇਜੇ ਗਏ 266 ਨਮੂਨਿਆਂ ਦੀ ਰਿਪੋਰਟ ਅੱਜ ਨੈਗੇਟਿਵ ਪਾਈ ਗਈ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਕੋਵਿਡ-19 ਦੇ ਸਿਰਫ਼ 17 ਐਕਟਿਵ ਕੇਸ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਤੱਕ ਕੋਵਿਡ-19 ਦੇ 9885 ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 9422 ਵਿਅਕਤੀਆਂ ਦੀ ਰਿਪੋਰਟ ਨੈਗਟਿਵ ਆਈ ਹੈ, ਜਦਕਿ 205 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ, ਜਿੰਨ੍ਹਾ ਵਿਚੋਂ 185 ਵਿਅਕਤੀ ਸਿਹਤਯਾਬ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ।ਉਹਨਾਂ ਦੱਸਿਆ ਕਿ ਜਾਂਚ ਲਈ ਭੇਜੇ ਗਏ 261 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ “ਏ-ਸਿਮਟੋਮੈਟਿਕ” ਮਰੀਜ਼ਾਂ ਨੂੰ “ਕੋਵਿਡ ਕੇਅਰ ਸੈਂਟਰ” ਵਿੱਚ ਰੱਖਿਆ ਜਾਣਾ ਹੈ, ਜ਼ਿਲ੍ਹਾ ਤਰਨ ਤਾਰਨ ਵਿੱਚ ਫਿਲਹਾਲ ਕੋਵਿਡ ਕੇਅਰ ਸੈਂਟਰ ਨਾ ਹੋਣ ਕਾਰਨ ਇਸ ਨੂੰ ਅੰਮ੍ਰਿਤਸਰ ਜ਼ਿਲ੍ਹਾ ਨਾਲ ਅਟੈੱਚ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹੇ ਦੇ ਆਈਸੋਲੇਸ਼ਨ ਵਾਰਡ ਵਿੱਚ ਦਾਖਲ 8 “ਏ-ਸਿਮਟੋਮੈਟਿਕ” ਮਰੀਜ਼ਾਂ ਨੂੰ ਅੰਮ੍ਰਿਤਸਰ ਵਿਖੇ ਬਣਾਏ ਗਏ “ਕੋਵਿਡ ਕੇਅਰ ਸੈਂਟਰ” ਵਿੱਚ ਸ਼ਿਫ਼ਟ ਕੀਤਾ ਗਿਆ ਸੀ, ਜਿਨ੍ਹਾਂ ਵਿਚੋਂ 5 ਵਿਅਕਤੀ ਕਰੋਨਾ ਮੁਕਤ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ।
ਉਹਨਾਂ ਦੱਸਿਆ ਕਿ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਬਣਾਏ ਗਏ ਆਈਸੋਲੇਸ਼ਨ ਵਾਰਡ ਵਿੱਚ ਕਰੋਨਾ ਪੀੜ੍ਹਤ 10 ਵਿਅਕਤੀ ਇਲਾਜ ਅਧੀਨ ਹਨ। ਸਰਕਾਰ ਦੀਆਂ ਹਦਾਇਤਾਂ ਅਨੁਸਾਰ 2 ਕਰੋਨਾ ਪੀੜ੍ਹਤ ਵਿਅਕਤੀਆਂ ਨੂੰ ਹੋਮ ਆਈਸੋਲੇਸ਼ਨ ਵਿੱਚ ਰੱਖਿਆ ਗਿਆ ਹੈ ਅਤੇ 2 ਵਿਅਕਤੀ ਬਾਹਰਲੇ ਜ਼ਿਲ੍ਹਿਆਂ ਵਿੱਚ ਇਲਾਜ ਕਰਵਾ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਟੈਸਟ ਕਰਨ ਲਈ ਸਿਵਲ ਹਸਪਤਾਲ ਤਰਨ ਤਾਰਨ ਤੋਂ ਇਲਾਵਾ ਜ਼ਿਲ੍ਹੇ ਦੇ ਸਾਰੇ ਕਮਿਊਨਿਟੀ ਹੈੱਲਥ ਸੈਂਟਰਾਂ ਵਿੱਚ ਸੈਂਪਲ ਕੁਲੈਕਸ਼ਨ ਸੈਂਟਰ ਬਣਾਏ ਗਏ ਹਨ ਤਾਂ ਜੋ ਵੱਧ ਤੋਂ ਵੱਧ ਲੋਕਾਂ ਦੇ ਟੈਸਟ ਕੀਤੇ ਜਾ ਸਕਣ।
————–