Close

274 migrants workers who are going to home transported to Ferozepur Railway Station by various buses

Publish Date : 15/05/2020
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
274 ਪ੍ਰਵਾਸੀ ਵਿਅਕਤੀਆਂ ਨੂੰ ਉਹਨਾਂ ਦੇ ਘਰ ਪਹੁੰਚਾਉਣ ਲਈ ਵੱਖ-ਵੱਖ ਬੱਸਾਂ ਰਾਹੀਂ ਫਿਰੋਜ਼ਪੁਰ ਰੇਲਵੇ ਸਟੇਸ਼ਨ ਪਹੁੰਚਾਇਆ-ਡਿਪਟੀ ਕਮਿਸ਼ਨਰ
ਯਾਤਰੀ ਫਿਰੋਜ਼ਪੁਰ ਰੇਲਵੇ ਸਟੇਸ਼ਨ ਤੋਂ ਉੱਤਰ ਪ੍ਰਦੇਸ਼ ਨੂੰ ਜਾਣ ਵਾਲੀ ਟਰੇਨ ਵਿੱਚ ਅੱਗੇ ਜਾਣ ਲਈ ਹੋਣਗੇ ਰਵਾਨਾ
ਤਰਨ ਤਾਰਨ, 15 ਮਈ :
ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਾਹਰਲੇ ਰਾਜਾਂ ਦੇ ਜ਼ਿਲ੍ਹਾ ਤਰਨ ਤਾਰਨ ਵਿੱਚ ਮੌਜੂਦ ਪ੍ਰਵਾਸੀ ਵਿਅਕਤੀਆਂ ਨੰੁ ਉਹਨਾਂ ਦੇ ਘਰ ਪੁਹੰਚਾਉਣ ਦੀ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਅੱਜ 274 ਵਿਅਕਤੀਆਂ ਨੂੰ ਵੱਖ-ਵੱਖ ਬੱਸਾਂ ਰਾਹੀਂ ਫਿਰੋਜ਼ਪੁਰ ਰੇਲਵੇ ਸਟੇਸ਼ਨ ਲਈ ਰਵਾਨਾ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਅੱਜ ਸਵੇਰੇ ਉੱਤਰ ਪ੍ਰਦੇਸ਼ ਦੇ ਇਟਾਵਾ, ਅੰਬੇਦਕਰ ਨਗਰ, ਬਾਰਾਬਾਂਕੀ, ਅਮੇਠੀ ਅਤੇ ਅਯੁੱਧਿਆ ਜ਼ਿਲ੍ਹਿਆਂ ਨਾਲ ਸਬੰਧਿਤ 124 ਵਿਅਕਤੀਆਂ, ਜਿੰਨ੍ਹਾਂ ਵਿੱਚ ਔਰਤਾਂ ਤੇ ਬੱਚੇ ਵੀ ਸ਼ਾਮਿਲ ਹਨ, ਨੂੰ 5 ਬੱਸਾਂ ਰਾਹੀਂ ਤਰਨ ਤਾਰਨ ਅਤੇ ਪੱਟੀ ਤੋਂ ਫਿਰੋਜ਼ਪੁਰ ਰੇਲਵੇ ਸਟੇਸ਼ਨ ਲਈ ਰਾਵਾਨਾ ਕੀਤਾ ਗਿਆ।
ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਉੱਤਰ ਪ੍ਰਦੇਸ਼ ਦੇ ਹੀ ਗੋਰਖਪੁਰ, ਖੁਸ਼ੀਪੁਰ, ਅੰਬੇਦਕਰ ਨਗਰ ਅਤੇ ਦਿਉਰੀਆ ਜ਼ਿਲ੍ਹਿਆਂ ਨਾਲ ਸਬੰਧਿਤ 150 ਹੋਰ ਵਿਅਕਤੀਆਂ ਨੂੰ 6 ਬੱਸਾਂ ਰਾਹੀਂ ਤਰਨ ਤਾਰਨ, ਭਿੱਖੀਵਿੰਡ, ਪੱਟੀ ਅਤੇ ਗੋਇੰਦਵਾਲ ਸਾਹਿਬ ਤੋਂ ਫਿਰੋਜ਼ਪੁਰ ਰੇਲਵੇ ਸਟੇਸ਼ਨ ਲਈ ਰਵਾਨਾ ਕੀਤਾ ਗਿਆ ਹੈ।
ਉਹਨਾਂ ਦੱਸਿਆ ਕਿ ਇਹਨਾਂ ਸਾਰੇ ਯਾਤਰੀਆਂ ਦੀ ਜ਼ੀਰਾ ਵਿਖੇ ਮੈਡੀਕਲ ਜਾਂਚ ਕੀਤੀ ਜਾਵੇਗੀ ਅਤੇ ਬਾਅਦ ਵਿੱਚ ਫਿਰੋਜ਼ਪੁਰ ਰੇਲਵੇ ਸਟੇਸ਼ਨ ਪੁਹੁੰਚਾਇਆ ਜਾਵੇਗਾ, ਜਿੱਥੋਂ ਇਹ ਯਾਤਰੀ ਉੱਤਰ ਪ੍ਰਦੇਸ਼ ਨੂੰ ਜਾਣ ਵਾਲੀ ਟਰੇਨ ਵਿੱਚ ਅੱਗੇ ਜਾਣ ਲਈ ਰਵਾਨਾ ਹੋਣਗੇ।ਆਪਣੇ ਘਰਾਂ ਨੂੰ ਜਾਣ ਵੇਲੇ ਸਮੂਹ ਪ੍ਰਵਾਸੀਆਂ ਨੇ ਪੰਜਾਬ ਸਰਕਾਰ ਤੇ ਜਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਹਰੇਕ ਪ੍ਰਵਾਸੀ ਵਿਅਕਤੀ ਨੂੰ ਉਨ੍ਹਾਂ ਦੇ ਰਾਜਾਂ ਤੱਕ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯੋਜਨਾਬੱਧ ਢੰਗ ਨਾਲ ਕਾਰਵਾਈ ਕੀਤੀ ਜਾ ਰਹੀ ਹੈ।    
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਕੰਮ ਨੂੰ ਜ਼ਿਲ੍ਹਾ ਮਾਲ ਅਫ਼ਸਰ ਤਰਨ ਤਾਰਨ ਸ੍ਰੀ ਅਰਵਿੰਦਰ ਪਾਲ ਸਿੰਘ ਦੀ ਦੇਖ-ਰੇਖ ਹੇਠ ਨੇਪਰੇ ਚਾੜ੍ਹਿਆ ਜਾ ਰਿਹਾ ਹੈ।ਉਹਨਾਂ ਦੱਸਿਆ ਕਿ ਇਹਨਾਂ ਸਾਰੇ ਯਾਤਰੂਆਂ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਆਨਲਾਈਨ ਪੋਰਟਲ ਰਾਹੀਂ ਆਪਣੇ ਗ੍ਰਹਿ ਰਾਜਾਂ ਵਿੱਚ ਜਾਣ ਲਈ ਰਜਿਸਟਰੇਸ਼ਨ ਕਰਵਾਈ ਗਈ ਸੀ।ਇਹਨਾਂ ਯਾਤਰੀਆਂ ਨੂੰ ਸਫ਼ਰ ਕਰਨ ਮੌਕੇ “ਸ਼ੋਸ਼ਲ ਡਿਸਟੈਸਿੰਗ” ਦਾ ਧਿਆਨ ਰੱਖਣ ਲਈ ਹਦਾਇਤਾਂ ਜਾਰੀ ਕੀਤੀ ਗਈਆਂ ਹਨ।
————