Close

2,81,987 doses of vaccine administered to 2,34,032 beneficiaries so far to prevent Corona virus – Deputy Commissioner

Publish Date : 05/08/2021
DC

ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 2,34,032 ਲਾਭਪਾਤਰੀਆਂ ਨੂੰ ਲਗਾਈ ਗਈ 2,81,987 ਡੋਜ਼ ਵੈਕਸੀਨ-ਡਿਪਟੀ ਕਮਿਸ਼ਨਰ
ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 904 ਸੈਂਪਲ ਹੋਰ
ਤਰਨ ਤਾਰਨ, 04 ਅਗਸਤ :
ਜ਼ਿਲ੍ਹਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 2,34,032 ਲਾਭਪਾਤਰੀਆਂ ਨੂੰ 2,81,987 ਡੋਜ਼ ਵੈਕਸੀਨ ਲਗਾਈ ਗਈ ਹੈ। ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 904 ਸੈਂਪਲ ਹੋਰ ਲਏ ਗਏ ਹਨ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 383 ਰੈਪਿਡ ਐਂਟੀਜਨ ਟੈਸਟਾਂ ਵਿੱਚੋਂ 01 ਸੈਂਪਲ ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 282 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।ਇਸ ਤੋਂ ਇਲਾਵਾ ਅੰਮ੍ਰਿਤਸਰ ਵਿਖੇ ਲੈਬ ਵਿੱਚ 03 ਅਗਸਤ ਨੂੰ ਭੇਜੇ ਗਏ 535 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 7975 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 7595 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 3,18,754 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 3,10,650 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 521 ਦੀ ਰਿਪੋਰਟ ਆਉਣੀ ਬਾਕੀ ਹੈ।ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ 07 ਰਹਿ ਗਈ ਹੈ, ਜਿੰਨਾਂ ਨੂੰ ਘਰਾਂ `ਚ ਇਕਾਂਤਵਾਸ ਕੀਤਾ ਗਿਆ ਹੈ।
ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹਨ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ। ਉਹਨਾਂ ਕਿਹਾ ਕਿ ਜ਼ਿਲਾ ਵਾਸੀ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 02 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।