Close

2,82,458 doses of vaccine have been administered to beneficiaries to prevent corona virus – Deputy Commissioner

Publish Date : 09/08/2021

ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 2,34,298 ਲਾਭਪਾਤਰੀਆਂ ਨੂੰ ਲਗਾਈ ਗਈ 2,82,458 ਡੋਜ਼ ਵੈਕਸੀਨ-ਡਿਪਟੀ ਕਮਿਸ਼ਨਰ
ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 925 ਸੈਂਪਲ ਹੋਰ
ਤਰਨ ਤਾਰਨ, 06 ਅਗਸਤ :
ਜ਼ਿਲ੍ਹਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 2,34,298 ਲਾਭਪਾਤਰੀਆਂ ਨੂੰ 2,82,458 ਡੋਜ਼ ਵੈਕਸੀਨ ਲਗਾਈ ਗਈ ਹੈ। ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 925 ਸੈਂਪਲ ਹੋਰ ਲਏ ਗਏ ਹਨ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 331 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।ਇਸ ਤੋਂ ਇਲਾਵਾ ਅੰਮ੍ਰਿਤਸਰ ਵਿਖੇ ਲੈਬ ਵਿੱਚ 05 ਅਗਸਤ ਨੂੰ ਭੇਜੇ ਗਏ 556 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 7977 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 7595 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 3,20,604 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 3,12,427 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 594 ਦੀ ਰਿਪੋਰਟ ਆਉਣੀ ਬਾਕੀ ਹੈ।ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ 08 ਰਹਿ ਗਈ ਹੈ, ਜਿੰਨਾਂ ਵਿੱਚੋਂ 07 ਮਰੀਜਾਂ ਨੂੰ ਘਰਾਂ `ਚ ਇਕਾਂਤਵਾਸ ਕੀਤਾ ਗਿਆ ਹੈ ਅਤੇ ਇੱਕ ਵਿਅਕਤੀਆਂ ਇਲਾਜ ਲਈ ਹੋਰ ਜ਼ਿਲ੍ਹੇ ਵਿੱਚ ਦਾਖਲ ਹੈ।
ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹਨ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ। ਉਹਨਾਂ ਕਿਹਾ ਕਿ ਜ਼ਿਲਾ ਵਾਸੀ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 02 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।