Close

3 more persons admitted to Covid Care Center today sent home after recovered from corona : Deputy Commissioner

Publish Date : 27/08/2020
DC
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕੋਵਿਡ ਕੇਅਰ ਸੈਂਟਰ ਵਿੱਚ ਦਾਖਲ ਅੱਜ 3 ਹੋਰ ਵਿਅਕਤੀਆਂ ਨੂੰ ਕਰੋਨਾ ਮੁਕਤ ਹੋਣ ‘ਤੇ ਘਰਾਂ ਨੂੰ ਭੇਜਿਆ-ਡਿਪਟੀ ਕਮਿਸ਼ਨਰ
ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜ੍ਹਤ 498 ਵਿਅਕਤੀ ਸਿਹਤਯਾਬ ਹੋ ਕੇ ਘਰਾਂ ਨੂੰ ਗਏ
ਜ਼ਿਲ੍ਹੇ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਲਏ ਗਏ 25861 ਸੈਂਪਲਾਂ ਵਿੱਚੋਂ 23984 ਵਿਅਕਤੀਆਂ ਦੇ ਸੈਂਪਲ ਆਏ ਨੈਗੇਟਿਵ
ਅੱਜ ਪ੍ਰਾਪਤ 691 ਨਤੀਜਿਆਂ ਵਿੱਚੋਂ 665 ਦੀ ਰਿਪੋਰਟ ਆਈ ਨੈਗੇਟਿਵ
26 ਹੋਰ ਸੈਂਪਲ ਪੋਜ਼ੇਟਿਵ ਪਾਏ ਗਏ
1242 ਨਮੂੁਨਿਆਂ ਦੀ ਰਿਪੋਰਟ ਆਉਣੀ ਅਜੇ ਬਾਕੀ
ਤਰਨ ਤਾਰਨ, 26 ਅਗਸਤ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਨਾਲ ਸਬੰਧਿਤ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜ੍ਹਤ 498 ਵਿਅਕਤੀ ਸਿਹਤਯਾਬ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ।ਉਹਨਾਂ ਦੱਸਿਆ ਕਿ ਮਾਈ ਭਾਗੋ ਨਰਸਿੰਗ ਕਾਲਜ ਵਿੱਚ ਬਣਾਏ ਗਏ ਕੋਵਿਡ ਕੇਅਰ ਸੈਂਟਰ ਵਿੱਚ ਦਾਖਲ ਅੱਜ 3 ਹੋਰ ਵਿਅਕਤੀਆਂ ਨੂੰ ਕਰੋਨਾ ਮੁਕਤ ਹੋਣ ‘ਤੇ ਘਰਾਂ ਨੂੰ ਭੇਜਿਆ ਗਿਆ ਹੈ।
ਉਹਨਾਂ ਦੱਸਿਆ ਕਿ ਜ਼ਿਲੇ ਵਿੱਚ ਹੁਣ ਤੱਕ ਲਏ ਗਏ 25861 ਸੈਂਪਲਾਂ ਵਿੱਚੋਂ 23984 ਵਿਅਕਤੀਆਂ ਦੇ ਸੈਂਪਲ ਨੈਗੇਟਿਵ ਪਾਏ ਗਏ ਹਨ, ਜਦਕਿ 724 ਮਰੀਜ਼ ਕੋਰੋਨਾ ਵਾਇਰਸ ਕਰੋਨਾ ਵਾਇਰਸ ਤੋਂ ਪੀੜ੍ਹਤ ਪਾਏ ਗਏ ਹਨ, ਜਿੰਨ੍ਹਾਂ ਵਿੱਚੋਂ 498 ਮਰੀਜ਼ ਕਰੋਨਾ ਵਾਇਰਸ ‘ਤੇ ਫਹਿਤ ਪਾ ਚੁੱਕੇ ਹਨ।ਉਹਨਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਕੋਵਿਡ-19 `ਤੇ ਅਸੀਂ ਜਲਦ ਹੀ ਫਤਿਹ ਪਾ ਲਵਾਂਗੇ।  
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਦੀ ਜਾਂਚ ਲਈ ਭੇਜੇ ਗਏ ਅੱਜ ਪ੍ਰਾਪਤ 691 ਨਤੀਜਿਆਂ ਵਿੱਚੋਂ 665 ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 26 ਸੈਂਪਲ ਪੋਜ਼ੇਟਿਵ ਪਾਏ ਗਏ ਹਨ।ਉਹਨਾਂ ਦੱਸਿਆ ਕਿ 1242 ਨਮੂੁਨਿਆਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।  
       ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ  ਕੋਵਿਡ-19 ਤੋਂ ਬਚਾਓ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਆਮ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਕਰੋਨਾ ਇੱਕ ਭਿਆਨਕ ਵਾਇਰਸ ਹੈ, ਜੋ ਕਿ ਅਕਸਰ ਇੱਕ ਦੂਜੇ ਦੇ ਸੰਪਰਕ ਵਿਚ ਆਉਣ ਨਾਲ ਹੀ  ਫੈਲਦਾ ਹੈ। ਇਸ ਤੋਂ ਬਚਾਓ ਲਈ ਹਾਲ ਦੀ ਘੜੀ ਸਿਰਫ਼ ਪਰਹੇਜ਼ ਹੀ ਇਸ ਦਾ ਇਲਾਜ ਹੈ
        ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਕਰੋਨਾ ਤੋਂ ਸਾਵਧਾਨ ਕਰਦਿਆਂ ਕਿਹਾ ਕਿ ਇਸ ਵਾਇਰਸ ਤੋਂ ਬਚਣ ਲਈ ਹਰ ਵਿਅਕਤੀ ਲਈ ਮਾਸਕ ਪਹਿਨਣਾ ਲਾਜ਼ਮੀ ਹੈ, ਇਸ ਤੋਂ ਇਲਾਵਾ ਆਪਸ ਵਿੱਚ 6 ਫੁੱਟ ਦੀ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਆਪਸੀ ਤਾਲਮੇਲ ਨੂੰ ਘਟਾਇਆ ਜਾਵੇ  ਹੱਥਾਂ ਨੂੰ ਵਾਰ-ਵਾਰ ਸਾਬਣ ਜਾਂ ਸੈਨੀਟਾਈਜ਼ਰ ਨਾਲ ਸਾਫ਼ ਕੀਤਾ ਜਾਵੇ ਉਨਾਂ ਬਜ਼ੁਰਗਾਂ `ਤੇ ਬੱਚਿਆਂ ਨੂੰ ਖਾਸ ਅਪੀਲ ਕੀਤੀ ਕਿ ਉਹ ਆਪਣੇ ਘਰ ਤੋਂ ਬਾਹਰ ਨਿਕਲਣ ਤੋਂ ਪ੍ਰਹੇਜ਼ ਕਰਨ
        ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਹਰ ਹਾਲਤ ਵਿੱਚ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ, ਤਾਂ ਜੋ ਕੋਵਿਡ-19 ਨੂੰ ਹਰਾਉਣ ਲਈ ਚਲਾਏ ਗਏ “ਮਿਸ਼ਨ ਫਤਿਹ” ਨੂੰ ਸਫਲ ਬਣਾਇਆ ਜਾ ਸਕੇ ।
———