Close

3 more persons belonging to the district went home today after recovered from corona-Deputy Commissioner

Publish Date : 14/08/2020
DC
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹੇ ਨਾਲ ਸਬੰਧਿਤ ਅੱਜ 3 ਹੋਰ ਵਿਅਕਤੀ ਕਰੋਨਾ ਮੁਕਤ ਹੋ ਕੇ ਘਰਾਂ ਨੂੰ ਗਏ-ਡਿਪਟੀ ਕਮਿਸ਼ਨਰ
ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 363 ਮਰੀਜ਼ ਹੋਏ ਸਿਹਤਯਾਬ 
ਤਰਨ ਤਾਰਨ, 14 ਅਗਸਤ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਬਣਾਏ ਗਏ ਆਈਸੋਲੇਸ਼ਨ ਵਾਰਡ ਵਿੱਚ ਇਲਾਜ ਲਈ ਦਾਖਿਲ ਕੀਤੇ ਗਏ 3 ਹੋਰ ਵਿਅਕਤੀਆਂ ਨੂੰ ਕਰੋਨਾ ਮੁਕਤ ਹੋਣ ‘ਤੇ ਅੱਜ ਘਰਾਂ ਨੂੰ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜ੍ਹਤ 363 ਵਿਅਕਤੀ ਸਿਹਤਯਾਬ ਹੋ ਚੁੱਕੇ ਹਨ।ਅੱਜ ਡਿਸਚਾਰਜ ਕੀਤੇ ਗਏ ਵਿਅਕਤੀਆਂ ਨੂੰ ਘਰ ਵਿੱਚ 7 ਦਿਨ ਤੱਕ ਇਕਾਂਤਵਾਸ ਵਿੱਚ ਰਹਿਣ ਲਈ ਹਦਾਇਤ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਦੀ ਜਾਂਚ ਲਈ ਭੇਜੇ ਗਏ ਅੱਜ ਪ੍ਰਾਪਤ 191 ਨਤੀਜਿਆਂ ਵਿੱਚੋਂ 171 ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 20 ਸੈਂਪਲ ਪੋਜ਼ੇਟਿਵ ਪਾਏ ਗਏ ਹਨ।ਉਹਨਾਂ ਦੱਸਿਆ ਕਿ 582 ਨਮੂੁਨਿਆਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਉਹਨਾਂ ਦੱਸਿਆ ਕਿ ਜ਼ਿਲੇ ਵਿੱਚ ਹੁਣ ਤੱਕ ਲਏ ਗਏ 20503 ਸੈਂਪਲਾਂ ਵਿੱਚੋਂ 19380 ਵਿਅਕਤੀਆਂ ਦੇ ਸੈਂਪਲ ਨੈਗੇਟਿਵ ਪਾਏ ਗਏ ਹਨ ਅਤੇ 541 ਸੈਂਪਲ ਪੋਜ਼ੇਟਿਵ ਪਾਏ ਗਏ ਸਨ ਜਿੰਨ੍ਹਾਂ ਵਿਚੋਂ  363 ਮਰੀਜ਼ ਕੋਰੋਨਾ ਵਾਇਰਸ `ਤੇ ਫਤਿਹ ਪਾ ਚੁੱਕੇ ਹਨ।ਉਹਨਾਂ ਕਿਹਾ ਕਿ ਜ਼ਿਲ੍ਹੇ ਵਿੱਚ ਹੁਣ ਕੋਵਿਡ-19 ਦੇ 161 ਐਕਟਿਵ ਕੇਸ ਹਨ। ਉਹਨਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਕੋਵਿਡ-19 `ਤੇ ਅਸੀਂ ਜਲਦ ਹੀ ਫਤਿਹ ਪਾ ਲਵਾਂਗੇ।    
       ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ  ਕੋਵਿਡ-19 ਤੋਂ ਬਚਾਓ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਆਮ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਕਰੋਨਾ ਇੱਕ ਭਿਆਨਕ ਵਾਇਰਸ ਹੈ, ਜੋ ਕਿ ਅਕਸਰ ਇੱਕ ਦੂਜੇ ਦੇ ਸੰਪਰਕ ਵਿਚ ਆਉਣ ਨਾਲ ਹੀ  ਫੈਲਦਾ ਹੈ। ਇਸ ਤੋਂ ਬਚਾਓ ਲਈ ਹਾਲ ਦੀ ਘੜੀ ਸਿਰਫ਼ ਪਰਹੇਜ਼ ਹੀ ਇਸ ਦਾ ਇਲਾਜ ਹੈ
        ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਕਰੋਨਾ ਤੋਂ ਸਾਵਧਾਨ ਕਰਦਿਆਂ ਕਿਹਾ ਕਿ ਇਸ ਵਾਇਰਸ ਤੋਂ ਬਚਣ ਲਈ ਹਰ ਵਿਅਕਤੀ ਲਈ ਮਾਸਕ ਪਹਿਨਣਾ ਲਾਜ਼ਮੀ ਹੈ, ਇਸ ਤੋਂ ਇਲਾਵਾ ਆਪਸ ਵਿੱਚ 6 ਫੁੱਟ ਦੀ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਆਪਸੀ ਤਾਲਮੇਲ ਨੂੰ ਘਟਾਇਆ ਜਾਵੇ  ਹੱਥਾਂ ਨੂੰ ਵਾਰ-ਵਾਰ ਸਾਬਣ ਜਾਂ ਸੈਨੀਟਾਈਜ਼ਰ ਨਾਲ ਸਾਫ਼ ਕੀਤਾ ਜਾਵੇ ਉਨਾਂ ਬਜ਼ੁਰਗਾਂ `ਤੇ ਬੱਚਿਆਂ ਨੂੰ ਖਾਸ ਅਪੀਲ ਕੀਤੀ ਕਿ ਉਹ ਆਪਣੇ ਘਰ ਤੋਂ ਬਾਹਰ ਨਿਕਲਣ ਤੋਂ ਪ੍ਰਹੇਜ਼ ਕਰਨ
———