Close

393 samples sent for testing of Covid-19 reported negative

Publish Date : 26/06/2020

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕੋਵਿਡ-19 ਦੀ ਜਾਂਚ ਲਈ ਭੇਜੇ ਗਏ 393 ਨਮੂਨਿਆਂ ਰਿਪੋਰਟ ਆਈ ਨੈਗੇਟਿਵ-ਡਿਪਟੀ ਕਮਿਸ਼ਨਰ
ਇੱਕ ਹੋਰ ਵਿਅਕਤੀ ਨੰੁ ਕਰੋਨਾ ਮੁਕਤ ਹੋਣ ‘ਤੇ ਭੇਜਿਆ ਗਿਆ ਘਰ
ਹੁਣ ਤੱਕ ਕੋਵਿਡ-19 ਦੇ 8836 ਸ਼ੱਕੀ ਮਰੀਜ਼ਾਂ ਦੇ ਲਏ ਗਏ ਸੈਂਪਲਾਂ ਵਿਚੋਂ 8105 ਵਿਅਕਤੀਆਂ ਦੀ ਰਿਪੋਰਟ ਆਈ ਨੈਗਟਿਵ
ਜਾਂਚ ਲਈ ਭੇਜੇ ਗਏ 536 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ
ਤਰਨ ਤਾਰਨ, 25 ਜੂਨ :
ਕਰੋਨਾ ਵਾਇਰਸ ਮਹਾਂਮਾਰੀ ਨੂੰ ਲੈ ਕੇ ਜ਼ਿਲ੍ਹਾ ਤਰਨ ਤਾਰਨ ਲਈ ਰਾਹਤ ਦੀ ਖਬਰ ਆਈ ਹੈ।ਜ਼ਿਲ੍ਹੇ ਨਾਲ ਸਬੰਧਿਤ ਕੋਵਿਡ-19 ਦੀ ਜਾਂਚ ਲਈ ਭੇਜੇ ਗਏ 393 ਨਮੂਨਿਆਂ ਦੀ ਰਿਪੋਰਟ ਅੱਜ ਨੈਗੇਟਿਵ ਪਾਈ ਗਈ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਕੋਵਿਡ-19 ਦੇ ਸਿਰਫ਼ 18 ਐਕਟਿਵ ਕੇਸ ਹਨ।ਉਹਨਾਂ ਦੱਸਿਆ ਕਿ ਅੱਜ ਇੱਕ ਹੋਰ ਵਿਅਕਤੀ ਨੰੁ ਕਰੋਨਾ ਮੁਕਤ ਹੋਣ ‘ਤੇ ਘਰ ਨੂੰ ਭੇਜਿਆ ਗਿਆ ਹੈ ਅਤੇ 7 ਦਿਨ ਤੱਕ ਘਰ ਵਿੱਚ ਇਕਾਂਤਵਾਸ ਰਹਿਣ ਲਈ ਹਦਾਇਤਾਂ ਦਿੱਤੀਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਤੱਕ ਕੋਵਿਡ-19 ਦੇ 8836 ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 8105 ਵਿਅਕਤੀਆਂ ਦੀ ਰਿਪੋਰਟ ਨੈਗਟਿਵ ਆਈ ਹੈ, ਜਦਕਿ 198 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ, ਜਿੰਨ੍ਹਾ ਵਿਚੋਂ 176 ਵਿਅਕਤੀ ਸਿਹਤਯਾਬ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ।ਉਹਨਾਂ ਦੱਸਿਆ ਕਿ ਜਾਂਚ ਲਈ ਭੇਜੇ ਗਏ 536 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ “ਏ-ਸਿਮਟੋਮੈਟਿਕ” ਮਰੀਜ਼ਾਂ ਨੂੰ “ਕੋਵਿਡ ਕੇਅਰ ਸੈਂਟਰ” ਵਿੱਚ ਰੱਖਿਆ ਜਾਣਾ ਹੈ, ਜ਼ਿਲ੍ਹਾ ਤਰਨ ਤਾਰਨ ਵਿੱਚ ਫਿਲਹਾਲ ਕੋਵਿਡ ਕੇਅਰ ਸੈਂਟਰ ਨਾ ਹੋਣ ਕਾਰਨ ਇਸ ਨੂੰ ਅੰਮ੍ਰਿਤਸਰ ਜ਼ਿਲ੍ਹਾ ਨਾਲ ਅਟੈੱਚ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹੇ ਦੇ ਆਈਸੋਲੇਸ਼ਨ ਵਾਰਡ ਵਿੱਚ ਦਾਖਲ 8 “ਏ-ਸਿਮਟੋਮੈਟਿਕ” ਮਰੀਜ਼ਾਂ ਨੂੰ ਅੰਮ੍ਰਿਤਸਰ ਵਿਖੇ ਬਣਾਏ ਗਏ “ਕੋਵਿਡ ਕੇਅਰ ਸੈਂਟਰ” ਵਿੱਚ ਸ਼ਿਫ਼ਟ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ “ਮਿਸ਼ਨ ਫਤਿਹ” ਤਹਿਤ ਫਰੰਟਲਾਈਨ ਵਰਕਰਜ਼ ਵਜੋਂ ਕੰਮ ਕਰ ਰਹੇ ਸਮੂਹ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਵੀ ਟੈਸਟ ਕਰਵਾਏ ਜਾ ਰਹੇ ਹਨ।ਉਹਨਾਂ ਕਿਹਾ ਕਿ ਸਮੂਹ ਐੱਸ. ਡੀ. ਐੱਮਜ਼ ਅਤੇ ਐੱਸ. ਐੱਮ. ਓਜ਼ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਆਪਣੇ ਆਪਣੇ ਅਧਿਕਾਰ ਖੇਤਰ ਵਿੱਚ ਫਰੰਟ ਲਾਈਨ ਵਰਕਜ਼ਰ ਵਜੋਂ ਕੰਮ ਕਰ ਰਹੇ ਅਤੇ ਕੋਰਨਾ ਪੋਜੇਟਿਵ ਪਾਏ ਗਏ ਲੋਕਾਂ ਦੇ ਸਿੱਧਾ ਸੰਪਰਕ ਵਿੱਚ ਆਉਣ ਵਾਲੇ ਲੋਕਾਂ ਦਾ ਕਰੋਨਾ ਵਾਇਰਸ ਸਬੰਧੀ ਟੈਸਟ ਕਰਵਾਉਣਾ ਯਕੀਨੀ ਬਣਾਉਣ।
ਉਹਨਾਂ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਟੈਸਟ ਕਰਨ ਲਈ ਸਿਵਲ ਹਸਪਤਾਲ ਤਰਨ ਤਾਰਨ ਤੋਂ ਇਲਾਵਾ ਜ਼ਿਲ੍ਹੇ ਦੇ ਸਾਰੇ ਕਮਿਊਨਿਟੀ ਹੈੱਲਥ ਸੈਂਟਰਾਂ ਵਿੱਚ ਸੈਂਪਲ ਕੁਲੈਕਸ਼ਨ ਸੈਂਟਰ ਬਣਾਏ ਗਏ ਹਨ ਤਾਂ ਜੋ ਵੱਧ ਤੋਂ ਵੱਧ ਲੋਕਾਂ ਦੇ ਟੈਸਟ ਕੀਤੇ ਜਾ ਸਕਣ।
———–