4 Weeks Dairy Entrepreneurship Training Course to Make Dairy Farmers Skilled Managers From 27th August – Mr. Waryam Singh
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡੇਅਰੀ ਫਾਰਮਰਾਂ ਨੂੰ ਕੁਸ਼ਲ ਮੈਨੇਜਰ ਬਣਾਉਣ ਲਈ 4 ਹਫਤੇ ਦਾ ਡੇਅਰੀ ਉੱਦਮ ਸਿਖਲਾਈ ਕੋਰਸ 27 ਅਗਸਤ ਤੋਂ-ਸ਼੍ਰੀ ਵਰਿਆਮ ਸਿੰਘ
ਤਰਨ ਤਾਰਨ, 22 ਅਗਸਤ :
ਮਾਨਯੋਗ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਸ਼੍ਰੀ ਗੁਰਮੀਤ ਸਿੰਘ ਖੁੱਡੀਆ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਸ਼੍ਰੀ ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀ ਵਰਿਆਮ ਸਿੰਘ ਦੀ ਰਹਿਨੁਮਾਈ ਹੇਠ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 4 ਹਫਤੇ ਦਾ ਡੇਅਰੀ ਉੱਦਮ ਸਿਖਲਾਈ ਕੋਰਸ 27 ਅਗਸਤ, 2024 ਤੋਂ 25 ਸਤੰਬਰ, 2024 ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਤਰਨ ਤਾਰਨ ਵਿਖੇ ਚਲਾਇਆ ਜਾ ਰਿਹਾ ਹੈ।ਜਿਸ ਵਿੱਚ ਦੁੱਧ ਤੋਂ ਦੁੱਧ ਪਦਾਰਥ ਬਣਾਉਣ, ਡੇਅਰੀ ਫਾਰਮ ਦਾ ਪ੍ਰਬੰਧ ,ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰ, ਦੁਧਾਰੂ ਪਸ਼ੂਆਂ ਦੇ ਅੰਦਰੂਨੀ ਪ੍ਰਬੰਧਨ ਅਤੇ ਸੰਤੂਲ ਪਸ਼ੂ ਖੁਰਾਕ ਸਬੰਧੀ ਆਧੁਨਿਕ ਤਕਨੀਕ ਨਾਲ ਟ੍ਰੇਨਿੰਗ ਦਿੱਤੀ ਜਾ ਰਹੀ ਹੈ ।
ਇਸ ਸਿਖਲਾਈ ਲਈ ਜਿਲਾ ਤਰਨ ਤਾਰਨ ਦੇ ਚਾਹਵਾਨ ਡੇਅਰੀ ਫਾਰਮਰ 27-08-2024 ਤੋਂ ਪਹਿਲਾ ਮੈਟ੍ਰਿਕ ਦਾ ਸਰਟੀਫਿਕੇਟ, ਅਧਾਰ ਕਾਰਡ ਸਮੇਤ ਪਾਸਪੋਰਟ ਸਾਈਜ ਫੋਟੋ (ਅਨੁਸੂਚਿਤ ਜਾਤੀ ਸਿਖਿਆਰਥੀ ਆਪਣਾ ਅਨੁਸੂਚਿਤ ਜਾਤੀ ਸਰਟੀਫਿਕੇਟ) ਲੈ ਕੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਤਰਨ ਤਾਰਨ ਵਿਖੇ ਸੰਪਰਕ ਕਰਨ । ਟ੍ਰੇਨਿੰਗ ਲਈ ਜਨਰਲ ਕੈਟਾਗਰੀ ਦੇ ਫਾਰਮਰਾਂ ਲਈ ਫੀਸ 5000 ਰੁਪਏ ਹੈ ਅਤੇ ਅਨੁਸੂਚਿਤ ਜਾਤੀ ਦੇ ਫਾਰਮਰਾਂ ਲਈ 4000 ਰੁਪਏ ਹੈ। ਫੀਸ ਨਕਦ ਲਈ ਜਾਵੇਗੀ।ਸਿਖਲਾਈ ਸਫਲਤਾਪੂਰਵਕ ਪ੍ਰਾਪਤ ਕਰਨ ਤੋਂ ਬਆਦ ਬੈਂਕਾਂ ਤੋਂ ਸਸਤੀਆਂ ਵਿਆਜ ਦਰਾਂ ਤੇ ਕਰਜਾ ਮੁਹੱਈਆ ਕਰਵਾਇਆ ਜਾਵੇਗਾ, ਜਿਸ ਤੇ ਜਨਰਲ 25% ਅਤੇ ਅਨੁਸੂਚਿਤ ਜਾਤੀ 33% ਸਬਸਿਡੀ ਦਿੱਤੀ ਜਾਵੇਗੀ ।
ਇਸ ਸਬੰਧੀ ਨਿਰਧਾਰਤ ਪ੍ਰੋਫਾਰਮੇ ਲਈ ਪ੍ਰਾਸਪੈਕਟ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਤਰਨ ਤਾਰਨ ਤੋਂ 100 ਰੁਪਏ ਨਕਦ ਦੇ ਕੇ ਪ੍ਰਾਪਤ ਕੀਤੇ ਜਾ ਸਕਦੇ ਹਨ । ਵਧੇਰੇ ਜਾਣਕਾਰੀ ਲਈ ਚਾਹਵਾਨ ਫੋਨ ਨੰ. 01852-299095 , 9417766062, 9417373648 ਤੇ ਸੰਪਰਕ ਕਰ ਸਕਦੇ ਹਨ ।