4036 persons belonging to different states in the district reached their homes due to appropriate arrangements made by the adminstration- Deputy Commissioner
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
“ਮਿਸ਼ਨ ਫਤਿਹ”
ਜ਼ਿਲ੍ਹੇ ਵਿੱਚ ਬਾਹਰਲੇ ਰਾਜਾਂ ਨਾਲ ਸਬੰਧ ਰੱਖਣ ਵਾਲੇ 4036 ਵਿਅਕਤੀ ਜ਼ਿਲ੍ਹਾ ਪ੍ਰਸ਼ਾਸਨ
ਵੱਲੋਂ ਕੀਤੇ ਗਏ ਢੁਕਵੇਂ ਪ੍ਰਬੰਧਾਂ ਸਦਕਾ ਆਪਣਾ ਘਰਾਂ ਨੂੰ ਪੁਹੰਚੇ-ਡਿਪਟੀ ਕਮਿਸ਼ਨਰ
ਤਰਨ ਤਾਰਨ, 7 ਜੁਲਾਈ :
ਜ਼ਿਲੇ੍ਹ ਅੰਦਰ ਬਾਹਰੀ ਰਾਜਾਂ ਤੋਂ ਕੰਮ ਕਰਨ ਆਏ ਪ੍ਰਵਾਸੀ ਮਜ਼ਦੂਰ ਜੋ ਕਿ ਕੋਵਿਡ-19 ਦੌਰਾਨ ਸੂਬਾ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਕੀਤੀ ਤਾਲਾਬੰਦੀ ਅਤੇ ਕਰਫਿਊ ਦੀ ਸਥਿਤੀ ਵਿੱਚ ਘਰ ਨਹੀਂ ਜਾ ਸਕੇ, ਉਹਨਾਂ ਲਈ ਰਾਜ ਸਰਕਾਰ ਦੇ ਅਹਿਮ ਉੱਦਮ ਸਦਕਾ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਬਾਹਰਲੇ ਰਾਜਾਂ ਤੋਂ ਆਏ ਪ੍ਰਵਾਸੀ ਮਜ਼ਦੂਰਾਂ ਨੂੰ ਘਰਾਂ ਨੂੰ ਭੇਜਣ ਦੇ ਢੁੱਕਵੇਂ ਪ੍ਰਬੰਧ ਕੀਤੇ ਗਏ ਸਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ “ਮਿਸ਼ਨ ਫਤਿਹ” ਤਹਿਤ ਜ਼ਿਲੇ੍ਹ ਵਿੱਚੋਂ ਬਾਹਰਲੇ ਰਾਜਾਂ ਨਾਲ ਸਬੰਧ ਰੱਖਣ ਵਾਲੇ 4036 ਵਿਅਕਤੀਆਂ ਨੂੰ ਮੁਫਤ ਰੇਲ ਗੱਡੀਆਂ ਰਾਹੀਂ ਘਰਾਂ ਨੂੰ ਭੇਜਿਆ ਗਿਆ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮੁੱਚੀ ਪ੍ਰਕਿਰਿਆ ਨੂੰ ਨੇਪਰੇ ਚੜਾਉਣ ਲਈ ਜ਼ਿਲਾ ਪ੍ਰਸ਼ਾਸਨ ਨਾਲ ਸਬੰਧਤ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਰਾਜ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਸਮੁੱਚੇ ਕੰਮ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚੜਾਇਆ। ਉਨਾਂ ਦੱਸਿਆ ਕਿ ਕਰਫਿਊ/ਲਾਕਡਾਉਨ ਦੇ ਸਮੇਂ ਜ਼ਿਲਾ ਪ੍ਰਸ਼ਾਸਨ ਦੇ ਯਤਨਾ ਸਦਕਾ ਬਾਹਰਲੇ ਵਿਅਕਤੀਆਂ ਨੂੰ ਰਾਜ ਸਰਕਾਰ ਦੇ ਹੁਕਮਾਂ ਤਹਿਤ ਖਾਣ-ਪੀਣ ਅਤੇ ਹੋਰ ਲੋੜੀਂਦੀਆਂ ਵਸਤਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਗਈ। ਉਨਾਂ ਦੱਸਿਆ ਕਿ ਜ਼ਿਲੇ ਅੰਦਰ ਵੱਖ-ਵੱਖ ਥਾਵਾਂ ਤੋਂ ਪ੍ਰਵਾਸੀ ਮਜ਼ਦੂਰਾਂ ਨੂੰ ਬੱਸਾਂ ਤੇ ਹੋਰ ਸਾਧਨਾਂ ਰਾਹੀਂ ਅੰਮ੍ਰਿਤਸਰ, ਫਿਰੋਜ਼ਪੁਰ, ਜਲੰਧਰ ਆਦਿ ਰੇਲਵੇ ਸਟੇਸ਼ਨਾਂ ਤੱਕ ਵੀ ਪਹੁੰਚਾਇਆ ਗਿਆ ਤਾਂ ਜੋ ਸਰਕਾਰ ਵੱਲੋਂ ਚਲਾਈਆਂ ਗਈਆਂ ਸਪੈਸ਼ਲ ਰੇਲ ਗੱਡੀਆਂ ਰਾਹੀਂ ਪ੍ਰਵਾਸੀ ਮਜ਼ਦੂਰ ਆਪਣੇ ਘਰਾਂ ਤੱਕ ਸੁਰੱਖਿਅਤ ਪਹੁੰਚ ਸਕਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉੱਤਰ ਪ੍ਰਦੇਸ਼ ਨਾਲ ਸਬੰਧ ਰੱਖਣ ਵਾਲੇ 1378, ਬਿਹਾਰ ਨਾਲ 903, ਮੱਧ ਪ੍ਰਦੇਸ਼ ਦੇ 344, ਛੱਤੀਸਗੜ੍ਹ ਦੇ 286, ਜੰਮੂ ਕਸ਼ਮੀਰ ਦੇ 94, ਉਤਰਾਖੰਡ ਦੇ 108, ਪੱਛਮੀ ਬੰਗਾਲ ਦੇ 182, ਝਾਰਖੰਡ ਦੇ 28, ਰਾਜਸਥਾਨ ਦੇ 210, ਹਰਿਆਣਾ ਦੇ 138, ਹਿਮਾਚਲ ਪ੍ਰਦੇਸ਼ ਦੇ 43, ਤਮਿਲਨਾਡੂ ਤੇ ਉੜੀਸਾ ਦੇ 4-4, ਕੇਰਲਾ ਦੇ 6, ਮਹਾਰਾਸ਼ਟਰ ਦੇ 73, ਗੁਜਰਾਤ ਦੇ 29, ਦਿੱਲੀ ਦੇ 162, ਮੇਘਾਲਿਆ ਦੇ 1 ਅਤੇ ਚੰਡੀਗੜ੍ਹ ਦੇ 44 ਵਿਅਕਤੀਆਂ ਨੂੰ ਬੱਸਾਂ ਰਾਹੀਂ ਫਿਰੋਜ਼ਪੁਰ, ਅੰਮ੍ਰਿਤਸਰ ਅਤੇ ਜਲੰਧਰ ਰੇਲਵੇ ਸਟੇਸ਼ਨ ਭੇਜਿਆ ਗਿਆ ਜੋ ਕਿ ਅੱਗੇ ਰੇਲਗੱਡੀ ਰਾਹੀਂ ਆਪਣੇ ਘਰਾਂ ਨੂੰ ਰਵਾਨਾਂ ਹੋ ਗਏ। ਉਨਾਂ ਦੱਸਿਆ ਕਿ ਸਾਰੇ ਵਿਅਕਤੀਆਂ ਦੀ ਮੁੱਢਲੀ ਜਾਂਚ ਕਰਨ ਤੋਂ ਬਾਅਦ ਹੀ ਰਵਾਨਾ ਕੀਤਾ ਗਿਆ ਤਾਂ ਜੋ ਕਰੋਨਾ ਵਾਇਰਸ ਦਾ ਫੈਲਾਅ ਨਾ ਹੋ ਸਕੇ। ਇਸ ਮੌਕੇ ਆਪਣੇ ਰਾਜਾਂ ਨੂੰ ਜਾਣ ਵਾਲੇ ਵਿਅਕਤੀਆਂ ਨੇ ਸਰਕਾਰ ਦੇ ਜ਼ਿਲਾ ਪ੍ਰਸ਼ਾਸਨ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।
———–