Close

4076 eligible candidates employed by various companies during 5 days mega Rozghar mela- Deputy Commissioner Tarn Taran

Publish Date : 26/09/2019
DC
 
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
5 ਦਿਨਾਂ ਮੈਗਾ ਰੋਜ਼ਗਾਰ ਮੇਲੇ ਦੌਰਾਨ 4076 ਯੋਗ ਉਮੀਦਵਾਰਾਂ ਦੀ ਵੱਖ-ਵੱਖ ਕੰਪਨੀਆਂ ਵੱਲੋਂ ਕੀਤੀ ਗਈ ਨੌਕਰੀ ਲਈ ਚੋਣ-ਡਿਪਟੀ ਕਮਿਸ਼ਨਰ
500 ਹੋਰ ਉਮੀਦਵਾਰਾਂ ਦੀ ਸਵੈ-ਰੋਜ਼ਗਾਰ ਸ਼ੁਰੂ ਕਰਨ ਲਈ ਕੀਤੀ ਗਈ ਪਛਾਣ
ਸਵੈ-ਰੋਜ਼ਗਾਰ ਸ਼ੁਰੂ ਕਰਨ ਦੇ ਚਾਹਵਾਨ ਉਮੀਦਵਾਰਾਂ ਨੂੰ ਮੁਫ਼ਤ ਸਿਖਲਾਈ ਦੇਣ ਦੇ ਨਾਲ-ਨਾਲ ਬੈਂਕਾਂ ਰਾਹੀਂ ਉਪਲੱਬਧ ਕਰਵਾਈ ਜਾਵੇਗੀ ਲੋਨ ਦੀ ਸਹੂਲਤ 
ਤਰਨ ਤਾਰਨ 26 ਸਤੰਬਰ :
  ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਲਗਾਏ ਗਏ 5 ਦਿਨਾਂ ਮੈਗਾ ਰੋਜ਼ਗਾਰ ਮੇਲੇ ਦੌਰਾਨ ਕੁੱਲ਼ 6087 ਉਮੀਦਵਾਰਾਂ ਨੇ ਭਾਗ ਲਿਆ, ਜਿੰਨ੍ਹਾਂ ਵਿਚੋਂ 4076 ਯੋਗ ਉਮੀਦਵਾਰਾਂ ਨੂੰ ਵੱਖ-ਵੱਖ ਕੰਪਨੀਆਂ ਵੱਲੋਂ ਨੌਕਰੀ ਲਈ ਚੁਣਿਆ ਗਿਆ ਹੈ, ਜਿੰਨ੍ਹਾਂ ਵਿੱਚ 2666 ਲੜਕੇ ਅਤੇ 1410 ਲੜਕੀਆਂ ਸ਼ਾਮਿਲ ਹਨ।ਇਸ ਤੋਂ ਇਲਾਵਾ 253 ਹੋਰ ਉਮੀਦਵਾਰਾਂ ਨੂੰ ਨੌਕਰੀ ਲਈ ਸੂਚੀਬੱਧ ਕੀਤਾ ਗਿਆ ਹੈ।
ਇਸ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਰੋਜ਼ਗਾਰ ਮੇਲੇ ਦੌਰਾਨ 500 ਉਮੀਦਵਾਰਾਂ, ਜਿੰਨ੍ਹਾਂ ਵਿੱਚ 421 ਲੜਕੇ ਤੇ 79 ਲੜਕੀਆਂ ਸ਼ਾਮਿਲ ਹਨ, ਦੀ ਸਵੈ-ਰੋਜ਼ਗਾਰ ਸ਼ੁਰੂ ਕਰਨ ਲਈ ਪਛਾਣ ਕੀਤੀ ਗਈ ਹੈ ਅਤੇ 431 ਹੋਰ ਉਮੀਦਵਾਰਾਂ ਨੂੰ ਸਵੈ-ਰੋਜ਼ਗਾਰ ਸ਼ੁਰੂ ਕਰਨ ਲਈ ਕਿੱਤਾ ਸਿਖਲਾਈ ਦੇਣ ਲਈ ਚੁਣਿਆ ਗਿਆ ਹੈ, ਜਿੰਨ੍ਹਾਂ ਵਿੱਚ 312 ਲੜਕੇ ਤੇ 119 ਲੜਕੀਆਂ ਸ਼ਾਮਿਲ ਹਨ।ਉਹਨਾਂ ਦੱਸਿਆ ਸਵੈ-ਰੋਜ਼ਗਾਰ ਸ਼ੁਰੂ ਕਰਨ ਦੇ ਚਾਹਵਾਨ ਉਮੀਦਵਾਰਾਂ ਨੂੰ ਮੁਫ਼ਤ ਸਿਖਲਾਈ ਦੇਣ ਦੇ ਨਾਲ-ਨਾਲ ਬੈਂਕਾਂ ਰਾਹੀਂ ਲੋਨ ਦੀ ਸਹੂਲਤ ਵੀ ਉਪਲੱਬਧ ਕਰਵਾਈ ਜਾਵੇਗੀ।
ਉਹਨਾਂ ਦੱਸਿਆ ਕਿ 26 ਸਤੰਬਰ ਨੂੰ ਲਗਾਏ ਗਏ ਮੇਲੇ ਵਿੱਚ 826 ਉਮੀਦਵਾਰਾਂ ਨੇ ਭਾਗ ਲਿਆ ਅਤੇ 515 ਯੋਗ ਉਮੀਦਵਾਰਾਂ ਦੀ ਵੱਖ-ਵੱਖ ਕੰਪਨੀਆਂ ਵੱਲੋਂ ਨੌਕਰੀ ਲਈ ਚੋਣ ਕੀਤੀ ਗਈ, ਜਿੰਨ੍ਹਾਂ ਵਿੱਚ 325 ਲੜਕੇ ਅਤੇ 190 ਲੜਕੀਆਂ ਸ਼ਾਮਿਲ ਹਨ।ਇਸ ਤੋਂ ਇਲਾਵਾ 170 ਉਮੀਦਵਾਰਾਂ ਦੀ ਸਵੈ-ਰੋਜ਼ਗਾਰ ਸ਼ੁਰੂ ਕਰਨ ਲਈ ਪਛਾਣ ਕੀਤੀ ਗਈ ਹੈ ਅਤੇ 55 ਹੋਰ ਉਮੀਦਵਾਰਾਂ ਨੂੰ ਸਵੈ-ਰੋਜ਼ਗਾਰ ਸ਼ੁਰੂ ਕਰਨ ਲਈ ਸਿਖਲਾਈ ਦੇਣ ਲਈ ਚੁਣਿਆ ਗਿਆ ਹੈ, ਜਿੰਨਾਂ ਨੂੰ ਸਬੰਧਿਤ ਵਿਭਾਗਾਂ ਵੱਲੋਂ ਮੁਫ਼ਤ ਟਰੇਟਿੰਗ ਦਿੱਤੀ ਜਾਵੇਗੀ।
————-