Close

442 crore 60 lakh has been paid to the farmers of the district so far for the procurement of paddy – Deputy Commissioner

Publish Date : 19/10/2021
DC

ਹੁਣ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦ ਕੀਤੇ ਗਏ ਝੋਨੇ ਦੀ ਕੀਤੀ ਗਈ 442 ਕਰੋੜ 60 ਲੱਖ ਰੁਪਏ ਦੀ ਅਦਾਇਗੀ-ਡਿਪਟੀ ਕਮਿਸ਼ਨਰ
ਖਰੀਦ ਕੀਤੇ ਗਏ ਝੋਨੇ ਦੀ ਅਦਾਇਗੀ ਕਿਸਾਨਾਂ ਨੰੁ 48 ਘੰਟਿਆਂ ਵਿੱਚ ਕਰਨੀ ਯਕੀਨੀ ਬਣਾਉਣ ਲਈ ਸਬੰਧਿਤ ਅਧਿਕਾਰੀਆਂ ਨੂੰ ਦਿੱਤੇ ਆਦੇਸ਼
ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ 5,26,973 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ
ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ 5,11,308 ਮੀਟ੍ਰਿਕ ਟਨ ਝੋਨੇ ਦੀ ਖਰੀਦ
ਤਰਨ ਤਾਰਨ, 18 ਅਕਤੂਬਰ:
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਝੋਨੇ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਸਬੰਧਿਤ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਸਬੰਧਿਤ ਅਧਿਕਾਰੀਆਂ ਨੰੁ ਆਦੇਸ਼ ਦਿੱਤੇ ਕਿ ਮੰਡੀਆਂ ਵਿੱਚੋਂ ਖਰੀਦ ਕੀਤੇ ਗਏ ਝੋਨੇ ਦੀ ਅਦਾਇਗੀ ਕਿਸਾਨਾਂ ਨੰੁ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 48 ਘੰਟਿਆਂ ਵਿੱਚ ਕਰਨੀ ਯਕੀਨੀ ਬਣਾਈ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਂਰ ਜਨਰਲ ਸ੍ਰੀ ਰਜਤ ਓਬਰਾਏ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ੍ਰੀ ਸੁਖਜਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦ ਕੀਤੇ ਗਏ ਝੋਨੇ ਦੀ 442 ਕਰੋੜ 60 ਲੱਖ ਰੁਪਏ ਦੀ ਅਦਾਇਗੀ ਆਨੱਲਾਈਨ ਤਰੀਕੇ ਰਾਹੀਂ ਕੀਤੀ ਗਈ ਹੈ । ਉਹਨਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿਚ 5,26,973  ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 5,11,308  ਮੀਟ੍ਰਿਕ ਟਨ ਝੋਨੇ ਦੀ ਖਰੀਦ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ।
ਉਹਨਾਂ ਦੱਸਿਆ ਕਿ 18 ਅਕਤੂਬਰ ਤੱਕ ਪਨਗਰੇਨ ਵੱਲੋਂ 2,14,028 ਮੀਟਰਿਕ ਟਨ, ਮਾਰਕਫੈੱਡ ਵੱਲੋਂ 1,15,015 ਮੀਟਰਿਕ ਟਨ, ਪਨਸਪ ਵੱਲੋਂ 1,05,072 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਵੱਲੋਂ 71,487 ਮੀਟਰਿਕ ਟਨ ਅਤੇ ਐਫ. ਸੀ. ਆਈ. ਵੱਲੋਂ 1018 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।ਉਹਨਾਂ ਦੱਸਿਆ ਕਿ ਇਸ ਸੀਜ਼ਨ ਦੌਰਾਨ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਲੱਗਭੱਗ 8 ਲੱਖ ਮੀਟਿਰਿਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ।
ਇਸ ਮੌਕੇ ਉਹਨਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਅਲਾਟ ਕੀਤੇ ਗਏ ਖਰੀਦ ਕੇਂਦਰਾਂ ਵਿੱਚ ਹਾਜ਼ਰ ਰਹਿਣ ਅਤੇ ਸਰਕਾਰੀ ਖਰੀਦ ਦੇ ਮਾਪਦੰਡਾਂ ‘ਤੇ ਪੂਰੇ ਉਤਰਦੇ ਝੋਨੇ ਦੀ ਤੁਰੰਤ ਖਰੀਦ ਯਕੀਨੀ ਬਣਾਉਣ।ਉਹਨਾਂ ਕਿਹਾ ਕਿ ਮੰਡੀਆਂ ਵਿੱਚੋਂ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਨਾਲ ਦੀ ਨਾਲ ਕਰਨ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ ਅਤੇ ਮੰਡੀਆਂ ਵਿੱਚ ਕਿਸਾਨਾਂ ਨੰੁ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ।
  ਉਹਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕੇਵਲ ਪੂਰੇ ਪੱਕੇ ਹੋਏ ਝੋਨੇ ਦੀ ਹੀ ਕਟਾਈ ਕਰਵਾਉਣ, ਹਰਾ ਅਤੇ ਨਮੀ ਵਾਲਾ ਝੋਨਾ ਨਾ ਕਟਾਉਣ ਤਾਂ ਕਿ ਉਹਨਾਂ ਨੂੰ ਮੰਡੀਆਂ ਵਿੱਚ ਆਪਣਾ ਝੋਨਾ ਵੇਚਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।