447 Passes issued to Combine Owners for Wheat harvest outside Punjab
Publish Date : 08/04/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪੰਜਾਬ ਤੋਂ ਬਾਹਰ ਕਣਕ ਦੀ ਵਾਢੀ ਲਈ ਕੰਬਾਇਨ ਮਾਲਕਾਂ ਨੂੰ ਜਾਰੀ ਕੀਤੇ ਗਏ 447 ਪਾਸ-ਮੁੱਖ ਖੇਤੀਬਾੜੀ ਅਫ਼ਸਰ
ਤਰਨ ਤਾਰਨ, 8 ਅਪ੍ਰੈਲ :
ਡਿਪਟੀ ਕਮਿਸ਼ਨਰ ਤਰਨਤਾਰਨ ਸ਼੍ਰੀ ਪਰਦੀਪ ਕੁਮਾਰ ਸੱਭਰਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਸ਼੍ਰੀ ਕੁਲਜੀਤ ਸਿੰਘ ਸੈਣੀ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹੇ ਦੇ ਕੰਬਾਈਨ ਮਾਲਕਾਂ ਨੂੰ ਪੰਜਾਬ ਤੋਂ ਬਾਹਰ ਕਣਕ ਦੀ ਵਾਢੀ ਲਈ ਪਾਸ ਜਾਰੀ ਕੀਤੇ ਜਾ ਰਹੇ ਹਨ।
ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਨੇ ਜਾਣਕਾਰੀ ਦਿੰਦਿਆਂ ਹੁਣ ਤੱਕ ਪੰਜਾਬ ਤੋਂ ਬਾਹਰ ਕਣਕ ਦੀ ਵਾਢੀ ਲਈ ਕੰਬਾਇਨ ਮਾਲਕਾਂ ਨੂੰ 447 ਪਾਸ ਜਾਰੀ ਕੀਤੇ ਗਏ ਹਨ। ਉਹਨਾਂ ਕਿਹਾ ਕਿ ਜੋ ਹੋਰ ਕੰਬਾਇਨ ਮਾਲਕ ਫ਼ਸਲਾਂ ਦੀ ਕਟਾਈ ਲਈ ਕੰਬਾਇਨ ਲੈ ਕੇ ਪੰਜਾਬ ਤੋਂ ਬਾਹਰ ਜਾਣਾ ਚਾਹੁੰਦੇ ਹਨ, ਉਹ ਕਰਫ਼ਿਊ ਪਾਸ ਲੈਣ ਲਈ ਆਪਣੇ ਸੰਬੰਧਿਤ ਬਲਾਕ ਖੇਤੀਬਾੜੀ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਕਿਸਾਨਾਂ ਨੂੰ ਖੇਤੀਬਾੜੀ ਵਸਤਾਂ ਜਿਵੇਂ ਕਿ ਖਾਦਾਂ, ਬੀਜ ਅਤੇ ਐਗਰੋ-ਕੈਮੀਕਲਸ ਮੁਹੱਈਆ ਕਰਾਉਣ ਲਈ ਜ਼ਿਲ੍ਹਾ ਮੈਜਿਸਟਰੇਟ ਤਾਰਨ ਤਾਰਨ ਵੱਲੋਂ ਖੇਤੀਬਾੜੀ ਡੀਲਰਾਂ ਦੀਆਂ ਦੁਕਾਨਾਂ ਨੂੰ ਸਵੇਰੇ 6 ਵਜੇ ਤੋਂ ਸਵੇਰੇ 10 ਵਜੇ ਤੱਕ ਖੋਲ੍ਹਣ ਦੇ ਹੁਕਮ ਦਿੱਤੇ ਗਏ ਹਨ।ਉਹਨਾਂ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਕਣਕ ਦੀ ਫ਼ਸਲ ਵਾਢੀ ਲਈ ਤਿਆਰ ਹੋ ਜਾਵੇਗੀ ਅਤੇ ਜਿਸ ਲਈ ਕੰਬਾਇਨਾਂ ਦੀ ਜ਼ਰੂਰਤ ਪੈਂਦੀ ਹੈ।ਵਾਢੀ ਉਪਰੰਤ ਕਿਸਾਨਾਂ ਵੱਲੋਂ ਰੀਪਰਾਂ ਨਾਲ ਤੂੜੀ ਵੀ ਬਣਾਈ ਜਾਂਦੀ ਹੈ। ਇਸ ਦੇ ਮੱਦੇਨਜ਼ਰ ਮਾਣਯੋਗ ਡਿਪਟੀ ਕਮਿਸ਼ਨਰ ਤਰਨ ਤਾਰਨ ਵੱਲੋਂ ਵਾਢੀ ਦੀ ਤਿਆਰੀ ਲਈ ਕੰਬਾਇਨਾਂ, ਕੰਬਾਇਨ ਮਕੈਨਿਕਾਂ ਅਤੇ ਖੇਤੀ ਮਸ਼ੀਨਰੀ ਨਾਲ ਸੰਬੰਧਿਤ ਸਪੇਅਰ ਪਾਰਟਸ ਦੀਆਂ ਦੁਕਾਨਾਂ ਅਤੇ ਖੇਤਾਂ ਵਿੱਚ ਕੰਮ ਕਰਨ ਵਾਲੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਖੇਤੀ ਕੰਮਾਂ ਸੰਬੰਧੀ ਕਰਫ਼ਿਊ ਤੋਂ ਸਵੇਰੇ 8:00 ਵਜੇ ਤੋਂ ਸ਼ਾਮ 6:00 ਵਜੇ ਤੱਕ ਛੋਟ ਦਿੱਤੀ ਗਈ ਹੈ।
ਉਹਨਾਂ ਨੇ ਦੱਸਿਆ ਕਿ ਆਉਣ ਵਾਲੇ ਸੀਜਨ ਸੰਬੰਧੀ ਲੋੜੀਂਦੇ ਖੇਤੀ ਇਨਪੁਟਸ ਦੇ ਸਟਾਕ ਦਾ ਪੂਰਾ ਪ੍ਰਬੰਧ ਕਰ ਲਿਆ ਗਿਆ ਹੈ।ਇਸ ਤੋ ਇਲਾਵਾ ਉਹਨਾਂ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨ ਕਾਲ ਸੈਂਟਰ ਸਥਾਪਿਤ ਕੀਤਾ ਗਿਆ ਅਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਜਾ ਰਿਹਾ ਹੈ।ਜ਼ਿਲ੍ਹਾ ਤਰਨ ਤਾਰਨ ਦੇ ਕਿਸਾਨ ਖੇਤੀ ਸੰਬੰਧੀ ਕਿਸੇ ਵੀ ਪ੍ਰਕਾਰ ਦੀ ਜਾਣਕਾਰੀ ਲਈ ਮੋਬਾਇਲ ਨੰਬਰਾਂ 62801-86182, 98769-07355, 81950-00539 ਅਤੇ 94172-73035 ‘ਤੇ ਸੰਪਰਕ ਕਰ ਸਕਦੇ ਹਨ ।
————–