Close

5 new services of Local Government Department will now be available in 21 service centers of the district – Deputy Commissioner

Publish Date : 15/11/2021
DC

ਸਥਾਨਕ ਸਰਕਾਰਾਂ ਵਿਭਾਗ ਦੀਆਂ 5 ਨਵੀਆਂ ਸੇਵਾਵਾਂ ਹੁਣ ਜਿਲ੍ਹੇ ਦੇ 21 ਸੇਵਾ ਕੇਂਦਰਾਂ ’ਚ ਹੋਣਗੀਆਂ  ਉਪਲੱਬਧ- ਡਿਪਟੀ ਕਮਿਸ਼ਨਰ

ਤਰਨ ਤਾਰਨ , 11 ਨਵੰਬਰ :
ਸਥਾਨਕ ਸਰਕਾਰਾਂ ਵਿਭਾਗ ਦੀਆਂ 5 ਨਵੀਆਂ ਸੇਵਾਵਾਂ ਹੁਣ ਸੇਵਾ ਕੇਂਦਰਾਂ ਰਾਹੀਂ ਮਿਲ ਸਕਣਗੀਆਂ।
   ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਤਰਨ ਤਾਰਨ  ਸ੍ਰੀ ਕੁੁਲਵੰਤ ਸਿੰਘ  ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਨਾਲ ਸਬੰਧਤ 5 ਨਵੀਆਂ ਸੇਵਾਵਾਂ ਨੂੰ ਈ-ਸੇਵਾ ਨਾਲ ਜੋੜਿਆ ਗਿਆ ਹੈ। ਉਨਾਂ ਦੱਸਿਆ ਕਿ ਨਵੀਆਂ ਸੇਵਾਵਾਂ ਵਿਚ ਨਗਰ ਕੌਂਸਲ ਕਸਬਿਆਂ ਵਿਚ ਜਲ ਸਪਲਾਈ ਜਾਂ ਸੀਵਰੇਜ ਕੁਨੈਕਸ਼ਨ ਦੀ ਮਨਜ਼ੂਰੀ, ਕਾਰਪੋਰੇਸ਼ਨ ਸ਼ਹਿਰਾਂ ਵਿਚ ਜਲ ਸਪਲਾਈ ਜਾਂ ਸੀਵਰੇਜ ਕੁਨੈਕਸ਼ਨ ਦੀ ਮਨਜ਼ੂਰੀ, ਆਨਲਾਈਨ ਫਾਇਰ ਐਨ.ਓ.ਸੀ. (ਇਤਰਾਜ਼ਹੀਣਤਾ ਸਰਟੀਫਿਕੇਟ) ਅਪਲਾਈ ਕਰਨਾ, ਪਾਣੀ ਦੇ ਬਿੱਲ ਦਾ ਟਾਈਟਲ ਬਦਲਣਾ, ਸੀਵਰੇਜ ਬਿੱਲ ਦਾ ਟਾਈਟਲ ਬਦਲਣਾ (ਕੁਨੈਕਸ਼ਨ ਕਿਸੇ ਹੋਰ ਦੇ ਨਾਮ ਕਰਨਾ) ਸ਼ਾਮਲ ਹਨ।

ਉਨਾਂ ਦੱਸਿਆ ਕਿ ਹੁਣ ਇਹ ਸੇਵਾਵਾਂ ਜਿਲ੍ਹੇ ਦੇ 21 ਸੇਵਾ ਕੇਂਦਰਾਂ ਵਿੱਚ ਵੀ ਉਪਲੱਬਧ ਹੋਣਗੀਆਂ ਅਤੇ  ਇਨਾਂ ਸੇਵਾਵਾਂ ਲਈ ਬਿਨੈਕਾਰ ਨੇੜੇ ਦੇ ਸੇਵਾ ਕੇਂਦਰਾਂ ’ਚ ਅਪਲਾਈ ਕਰ ਸਕਦੇ ਹਨ।