5,15,097 metric tonnes of wheat collected from mandis of the district – Deputy Commissioner

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਕੀਤੀ ਗਈ 5,15,097 ਮੀਟਰਿਕ ਟਨ ਕਣਕ ਦੀ ਚੁਕਾਈ-ਡਿਪਟੀ ਕਮਿਸ਼ਨਰ
ਮੰਡੀਆਂ ਵਿੱਚੋਂ ਕਣਕ ਦੀ ਚੁਕਾਈ ਵਿੱਚ ਤੇਜ਼ੀ ਲਿਆਉਣ ਲਈ ਖਰੀਦ ਏਜੰਸੀਆਂ ਨੂੰ ਕੀਤੀ ਸਖਤ ਹਦਾਇਤ
ਕਿਸਾਨਾਂ ਨੂੰ ਖਰੀਦੀ ਗਈ ਕਣਕ ਦੀ ਕੀਤੀ ਗਈ 993 ਕਰੋੜ 87 ਲੱਖ ਰੁਪਏ ਦੀ ਅਦਾਇਗੀ
ਤਰਨ ਤਾਰਨ, 20 ਮਈ :
ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਹੁਣ ਤੱਕ 5,15,097 ਮੀਟਰਿਕ ਟਨ ਕਣਕ ਦੀ ਚੁਕਾਈ ਕੀਤੀ ਜਾ ਚੁੱਕੀ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਮੰਡੀਆਂ ਵਿੱਚੋਂ ਕਣਕ ਦੀ ਚੁਕਾਈ ਵਿੱਚ ਤੇਜ਼ੀ ਲਿਆਉਣ ਲਈ ਸਬੰਧਿਤ ਖਰੀਦ ਏਜੰਸੀਆਂ ਨੂੰ ਸਖਤ ਅਦੇਸ਼ ਜਾਰੀ ਕੀਤੇ ਗਏ ਹਨ।
ਉਹਨਾਂ ਦੱਸਿਆ ਕਿ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦੀ ਗਈ ਕਣਕ ਦੀ 993 ਕਰੋੜ 87 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।ਉਹਨਾਂ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਦੀ ਅਦਾਇਗੀ ਕਿਸਾਨਾਂ ਨੂੰ 48 ਘੰਟਿਆਂ ਵਿੱਚ ਕਰਨੀ ਯਕੀਨੀ ਬਣਾਉਣ ਲਈ ਸਮੂਹ ਖਰੀਦ ਏਜੰਸੀਆਂ ਨੂੰ ਸਖਤ ਆਦੇਸ਼ ਦਿੱਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ 6,03,672 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 6,03,672 ਮੀਟ੍ਰਿਕ ਟਨ ਕਣਕ ਦੀ ਹੀ ਖ਼ਰੀਦ ਕੀਤੀ ਜਾ ਚੁੱਕੀ ਹੈ।ਉਹਨਾਂ ਦੱਸਿਆ ਕਿ ਪਨਗਰੇਨ ਵੱਲੋਂ 1,73,596 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1,19,434 ਮੀਟ੍ਰਿਕ ਟਨ, ਪਨਸਪ ਵੱਲੋਂ 1,68,091 ਮੀਟ੍ਰਿਕ ਟਨ, ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 95,945 ਮੀਟ੍ਰਿਕ ਟਨ ਅਤੇ ਐੱਫ਼. ਸੀ. ਆਈ. ਵੱਲੋਂ 1,07,807 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।